ਜੁਆਇੰਟ ਕਮਿਸ਼ਨਰ ਪੁਲਿਸ ਵਲੋਂ ਸ਼ੋਰ ਪ੍ਰਦੂਸ਼ਣ ਸਬੰਧੀ ਮਨਾਹੀ ਦੇ ਹੁਕਮ ਜਾਰੀ
Published : Jul 7, 2022, 9:35 am IST
Updated : Jul 8, 2022, 9:35 am IST
SHARE ARTICLE
 Noise Pollution
Noise Pollution

ਇਸ ਤੋਂ ਇਲਾਵਾ ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਰਿਹਾਇਸ਼ੀ ਖੇਤਰ ਵਿਚ ਹਾਰਨ ਵਜਾਉਣ ਦੀ ਆਗਿਆ ਨਹੀਂ ਹੋਵੇਗੀ

 

ਜਲੰਧਰ - ਜੁਆਇੰਟ ਕਮਿਸ਼ਨਰ ਪੁਲਿਸ, ਹੈਡਕੁਆਰਟਰ, ਜਲੰਧਰ ਨਵਨੀਤ ਸਿੰਘ ਬੈਂਸ ਵਲੋਂ ਮਾਨਯੋਗ ਭਾਰਤ ਦੀ ਸੁਪਰੀਮ ਕੋਰਟ ਦੇ  ਹੁਕਮਾਂ ਦੀ ਪਾਲਣਾ ਹਿੱਤ ਆਵਾਜ਼ ਪ੍ਰਦੂਸ਼ਣ ਪੈਦਾ ਕਰਨ ’ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਗਏ ਹਨ ਜਿਨ੍ਹਾਂ ਤਹਿਤ ਜਨਤਕ ਸਥਾਨਾਂ ਦੀਆਂ ਸੀਮਾਵਾਂ ’ਤੇ ਪਟਾਖਿਆਂ ਦਾ ਸ਼ੋਰ ਪੱਧਰ ਅਤੇ ਲਾਊਡ ਸਪੀਕਰਾਂ ਦੀ ਆਵਾਜ਼ 10 ਡੀ.ਬੀ. (ਏ) ਤੋਂ ਵੱਧ ਨਹੀਂ ਹੋਣੀ ਚਾਹੀਦੀ ਅਤੇ ਕੋਈ ਵੀ ਵਿਅਕਤੀ ਰਾਤ 10.00 ਵਜੇ ਤੋਂ ਸਵੇਰੇ 06.00 ਵਜੇ ਦੇ ਦਰਮਿਆਨ ਕੋਈ ਢੋਲ ਜਾਂ ਭੋਂਪੂ ਜਾਂ ਆਵਾਜ਼ ਪੈਦਾ ਕਰਨ ਵਾਲਾ ਕੋਈ ਯੰਤਰ ਜਾਂ ਸਾਊਂਡ ਐਂਪਲੀਫਾਇਰ ਦੀ ਵਰਤੋਂ ਨਹੀਂ ਕਰ ਸਕੇਗਾ ਅਤੇ ਨਾ ਹੀ ਹੋਟਲ ਅਤੇ ਮੈਰਿਜ ਪੈਲੇਸਾਂ ਵਿਚ ਡੀ.ਜੇ. ਦੀ ਵਰਤੋਂ ਕੀਤੀ ਜਾ ਸਕੇਗੀ ਸਿਵਾਏ ਜਨਤਕ ਹੰਗਾਮੀ ਹਾਲਾਤ ਦੇ।

file photo

 

ਨਿੱਜੀ ਸਾਊਂਡ ਸਿਸਟਮ ਵਾਲਿਆਂ ਵਲੋਂ ਵੀ ਆਪਣੇ ਆਸ-ਪੜੋਸ ਵਿਚ ਸ਼ੋਰ ਦਾ ਪੱਧਰ 7.5 ਡੀ. ਬੀ (ਏ) ਤੋਂ ਵੱਧ ਨਹੀਂ ਰੱਖਿਆ ਜਾ ਸਕੇਗਾ। ਇਸ ਤੋਂ ਇਲਾਵਾ ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਰਿਹਾਇਸ਼ੀ ਖੇਤਰ ਵਿਚ ਹਾਰਨ ਵਜਾਉਣ ਦੀ ਆਗਿਆ ਨਹੀਂ ਹੋਵੇਗੀ ਅਤੇ ਜੇਕਰ ਹੁਕਮਾਂ ਦੀ ਉਲੰਘਣਾ ਕੀਤੀ ਜਾਂਦੀ ਹੈ ਤਾਂ ਸਾਊਂਡ ਸਿਸਟਮ ਦਾ ਸਮਾਨ ਜ਼ਬਤ ਕਰ ਲਿਆ ਜਾਵੇਗਾ। ਇਹ ਹੁਕਮ 06.09.2022 ਤੱਕ ਲਾਗੂ ਰਹੇਗਾ। 

SHARE ARTICLE

ਏਜੰਸੀ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement