
ਮੁਲਜ਼ਮ 'ਤੇ ਚੱਲ ਰਹੇ ਹਨ ਦਰਜਨ ਤੋਂ ਵੱਧ ਮੁਕੱਦਮੇ
ਲੁਧਿਆਣਾ : ਸਥਾਨਕ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਵਿਦੇਸ਼ ਬੈਠ ਫਿਰੌਤੀ ਮੰਗਣ ਵਾਲੇ ਗਿਰੋਹ ਦਾ ਇੱਕ ਮੈਂਬਰ ਨੂੰ ਗ੍ਰਿਫ਼ਤਾਰ ਕੀਤਾ ਗਿਆ । ਜਿਸ ਉਪਰ ਪਹਿਲਾਂ ਵੀ ਕਈ ਮੁਕੱਦਮੇ ਦਰਜ ਹਨ ਅਤੇ ਮੁਲਜ਼ਮ 302 ਦੇ ਮਾਮਲੇ ਵਿੱਚ ਮਾਮਲੇ ਵਿੱਚ ਪਾਰੋਲ ਜੰਪਰ ਹੈ।
crime news punjab
ਗ੍ਰਿਫਤਾਰ ਕੀਤੇ ਮੁਲਜ਼ਮ ਕੋਲੋਂ 30 ਬੋਰ ਪਿਸਟਲ ਅਤੇ ਦੋ ਮੈਗਜ਼ੀਨ ਅਤੇ 5 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ। ਉਕਤ ਵਿਕਤੀ ਫਾਇਰਿੰਗ ਦੇ ਮਾਮਲੇ ਵਿਚ ਵੀ ਲੋੜੀਂਦਾ ਹੈ। ਪੁਲਿਸ ਵੱਲੋਂ ਇਸ ਮਾਮਲੇ ਦੀ ਘੋਖ ਪੜਤਾਲ ਕੀਤੀ ਜਾ ਰਹੀ ਹੈ ਅਤੇ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ।
crime news punjab
ਇਸ ਸਬੰਧੀ ਕੇ ਜਾਣਕਾਰੀ ਦਿੰਦੇ IPS ਤੁਸ਼ਾਰ ਗੁਪਤਾ ਨੇ ਦੱਸਿਆ ਕਿ ਲੁਧਿਆਣਾ ਪੁਲਿਸ ਨੂੰ ਵੱਡੀ ਕਾਮਯਾਬੀ ਹਾਸਲ ਹੋਈ ਹੈ ਮੁਲਜ਼ਮ ਬਲਵੰਤ ਸਿੰਘ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਜਿਸ ਦਾ ਸਬੰਧ ਬਾਹਰੋਂ ਬੈਠ ਫਰੋਟੀ ਮੰਗਣ ਵਾਲੇ ਗਿਰੋਹ ਨਾਲ ਹੈ, ਜਿਸ ਉਪਰ ਪਹਿਲਾਂ ਹੀ 17 ਮੁਕੱਦਮੇ ਦਰਜ ਹਨ।
crime news punjab
ਉਕਤ ਕੋਲੋਂ 30 ਬੋਰ ਦਾ ਪਿਸਤੌਲ 2 ਮੈਗਜੀਨ ਅਤੇ 5 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ ਅਤੇ ਉਹ 302 ਦੇ ਮੁਕੱਦਮੇ ਵਿਚ ਪਰੋਲ ਜੰਪਰ ਹੈ। ਉਸ ਵੱਲੋਂ ਬੀਤੇ ਦਿਨੀਂ ਫਾਇਰਿੰਗ ਵੀ ਕੀਤੀ ਗਈ ਸੀ ਜਿਸ ਨੂੰ ਲੈ ਕੇ ਪੁਲਿਸ ਵੱਲੋਂ ਉਸ ਦੀ ਭਾਲ ਕੀਤੀ ਜਾ ਰਹੀ ਸੀ । ਉਨ੍ਹਾਂ ਨੇ ਕਿਹਾ ਕਿ ਇਸ ਦੀ ਘੋਖ-ਪੜਤਾਲ ਕੀਤੀ ਜਾ ਰਹੀ ਹੈ ਅਤੇ ਮਾਮਲੇ ਵਿੱਚ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ।