
ਰਾਤ ਕਰੀਬ 9 ਵਜੇ ਕੌਮਾਂਤਰੀ ਸਰਹੱਦ 'ਤੇ ਹਲਚਲ ਮਗਰੋਂ ਕੀਤੀ ਕਾਰਵਾਈ
ਤਰਨਤਾਰਨ: ਸੀਮਾ ਸੁਰੱਖਿਆ ਬਲ (ਬੀ.ਐਸ.ਐਫ.) ਦੇ ਜਵਾਨਾਂ ਨੇ ਤਰਨਤਾਰਨ ਵਿਚ ਇਕ ਵਾਰ ਫਿਰ ਪਾਕਿਸਤਾਨੀ ਤਸਕਰਾਂ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿਤਾ ਹੈ। ਦੇਰ ਰਾਤ ਦਾਖ਼ਲ ਹੋਏ ਡਰੋਨ ਨੂੰ ਜਵਾਨਾਂ ਨੇ ਗੋਲੀਬਾਰੀ ਕਰ ਕੇ ਢੇਰ ਕਰ ਦਿਤਾ। ਇਸ ਮਗਰੋਂ ਸਵੇਰੇ ਤਲਾਸ਼ੀ ਮੁਹਿੰਮ ਚਲਾਈ ਗਈ। ਤਲਾਸ਼ੀ ਦੌਰਾਨ ਜਵਾਨਾਂ ਨੇ ਡਰੋਨ ਬਰਾਮਦ ਕਰ ਲਿਆ ਹੈ। ਕਰੀਬ 10 ਦਿਨਾਂ ਬਾਅਦ ਇਕ ਵਾਰ ਫਿਰ ਬੀ.ਐਸ.ਐਫ. ਦੇ ਜਵਾਨਾਂ ਨੇ ਡਰੋਨ ਨੂੰ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ।
ਇਹ ਵੀ ਪੜ੍ਹੋ: ਬਠਿੰਡਾ ਤੋਂ ਚੰਡੀਗੜ੍ਹ ਜਾ ਰਹੀ PRTC ਦੀ ਬੱਸ ਮੀਂਹ ਕਾਰਨ ਪਲਟੀ, ਵਾਲ-ਵਾਲ ਬਚੇ ਯਾਤਰੀ
ਬੀ.ਐਸ.ਐਫ. ਦੇ ਜਵਾਨਾਂ ਨੇ ਇਹ ਡਰੋਨ ਸਰਹੱਦੀ ਪਿੰਡ ਰਾਜੋਕੇ ਤੋਂ ਬਰਾਮਦ ਕੀਤਾ ਹੈ। ਬੀ.ਐਸ.ਐਫ. ਅਧਿਕਾਰੀਆਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਡਰੋਨ ਰਾਤ 9.05 ਵਜੇ ਭਾਰਤੀ ਸਰਹੱਦ ਵਿਚ ਦਾਖਲ ਹੋਇਆ ਸੀ। ਜਿਸ ਤੋਂ ਬਾਅਦ ਬੀ.ਐਸ.ਐਫ. ਦੇ ਜਵਾਨ ਚੌਕਸ ਹੋ ਗਏ ਅਤੇ ਆਵਾਜ਼ ਸੁਣ ਕੇ ਗੋਲੀਬਾਰੀ ਸ਼ੁਰੂ ਕਰ ਦਿਤੀ। ਕੁੱਝ ਦੇਰ ਬਾਅਦ ਡਰੋਨ ਦੀ ਆਵਾਜ਼ ਆਉਣੀ ਬੰਦ ਹੋ ਗਈ। ਰਾਤ ਨੂੰ ਹੀ ਇਲਾਕੇ ਨੂੰ ਸੀਲ ਕਰਕੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿਤੀ ਗਈ ਸੀ।
ਇਹ ਵੀ ਪੜ੍ਹੋ: ਪਛਮੀ ਬੰਗਾਲ ਪੰਚਾਇਤੀ ਚੋਣਾਂ : ਹਿੰਸਾ ’ਚ 11 ਜਣਿਆਂ ਦੀ ਮੌਤ
ਜੁਲਾਹੀ ਮਹੀਨੇ ਦਾ ਪਹਿਲਾ ਡਰੋਨ
ਜੂਨ ਵਿਚ ਬੀ.ਐਸ.ਐਫ. ਜਵਾਨਾਂ ਨੇ ਇਕ ਮਹੀਨੇ ਵਿਚ 8 ਡਰੋਨਾਂ ਨੂੰ ਡੇਗਣ ਵਿਚ ਸਫਲਤਾ ਹਾਸਲ ਕੀਤੀ ਸੀ। ਇਸ ਤੋਂ ਬਾਅਦ ਕਰੀਬ 10 ਦਿਨਾਂ ਤਕ ਡਰੋਨ ਦੀ ਦਸਤਕ ਦੀ ਕੋਈ ਘਟਨਾ ਸਾਹਮਣੇ ਨਹੀਂ ਆਈ। ਇਸ ਤੋਂ ਪਹਿਲਾਂ 1 ਜੁਲਾਈ ਅਤੇ 29 ਜੂਨ ਨੂੰ ਜਵਾਨਾਂ ਨੇ ਸਰਹੱਦ ਤੋਂ ਹੈਰੋਇਨ ਦੀ ਇਕ ਖੇਪ ਬਰਾਮਦ ਕੀਤੀ ਸੀ, ਜਿਸ ਨੂੰ ਡਰੋਨ ਰਾਹੀਂ ਸੁੱਟਿਆ ਗਿਆ ਸੀ। 10 ਦਿਨਾਂ ਬਾਅਦ ਜਵਾਨਾਂ ਨੇ ਇਕ ਵਾਰ ਫਿਰ ਪਾਕਿਸਤਾਨੀ ਤਸਕਰਾਂ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿਤਾ ਹੈ।