
ਸੀ.ਆਈ.ਏ. ਸਟਾਫ਼ ਹੁਸ਼ਿਆਰਪੁਰ ਵਲੋਂ 3 ਬਦਮਾਸ਼ ਕਾਬੂ
ਹੁਸ਼ਿਆਰਪੁਰ: ਜ਼ਿਲ੍ਹੇ ਅਧੀਨ ਪੈਂਦੇ ਕਸਬਾ ਚੱਬੇਵਾਲ 'ਚ ਪੁਲਿਸ ਅਤੇ ਬਦਮਾਸ਼ਾਂ ਵਿਚਕਾਰ ਮੁੱਠਭੇੜ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਇਸ ਦੌਰਾਨ ਸੀ.ਆਈ.ਏ. ਸਟਾਫ਼ ਹੁਸ਼ਿਆਰਪੁਰ ਵਲੋਂ ਚਲਾਈਆਂ ਗੋਲੀਆਂ ਨਾਲ 2 ਬਦਮਾਸ਼ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਕਾਬੂ ਕਰ ਲਿਆ ਗਿਆ।
ਇਹ ਵੀ ਪੜ੍ਹੋ: ਭਾਰਤੀ ਮੂਲ ਦੇ ਕਈ ਲੋਕਾਂ ਸਮੇਤ 14 'ਤੇ ਅਮਰੀਕਾ 'ਚ 53 ਮਿਲੀਅਨ ਡਾਲਰ ਦੀ ਧੋਖਾਧੜੀ ਦੇ ਇਲਜ਼ਾਮ
ਦਸਿਆ ਜਾ ਰਿਹਾ ਹੈ ਕਿ ਇਨ੍ਹਾਂ ਬਦਮਾਸ਼ਾਂ ਵਲੋਂ ਕੁੱਝ ਦਿਨ ਪਹਿਲਾਂ ਇਕ ਪੈਟਰੋਲ ਪੰਪ ਅਤੇ ਪੇਂਟ ਦੀ ਦੁਕਾਨ ਉਤੇ ਗੋਲੀਆਂ ਚਲਾਈਆਂ ਸਨ। ਪੁਲਿਸ ਵਲੋਂ ਜਦੋਂ ਇਨ੍ਹਾਂ ਨੂੰ ਘੇਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਇਨ੍ਹਾਂ ਨੇ ਪੁਲਿਸ ਉਤੇ ਫਾਇਰਿੰਗ ਕਰ ਦਿਤੀ। ਪੁਲਿਸ ਦੀ ਕਾਰਵਾਈ ਦੌਰਾਨ ਮਨਰਾਜ ਚੱਬੇਵਾਲ ਅਤੇ ਰੂਬੀ ਲੰਬੜ ਗੋਲੀ ਲੱਗਣ ਕਾਰਨ ਜ਼ਖ਼ਮੀ ਹੋ ਗਏ ਅਤੇ ਤੀਜੇ ਸਾਥੀ ਨਵਜੋਤ ਨੂੰ ਵੀ ਕਾਬੂ ਕਰ ਲਿਆ ਗਿਆ। ਫਿਲਹਾਲ ਪੁਲਿਸ ਵਲੋਂ ਇਸ ਸਬੰਧੀ ਹੋਰ ਵੇਰਵੇ ਸਾਂਝੇ ਨਹੀਂ ਕੀਤੇ ਗਏ।