ਦਾਦਾ-ਦਾਦੀ ਹੱਥੋਂ 8 ਮਹੀਨਿਆਂ ਦਾ ਪੋਤਾ ਖੋਹ ਕੇ ਫਰਾਰ ਹੋਏ ਬਾਈਕ ਸਵਾਰ
Published : Jul 8, 2023, 3:17 pm IST
Updated : Jul 8, 2023, 3:17 pm IST
SHARE ARTICLE
photo
photo

ਪੁਲਿਸ ਨੇ ਅਗਵਾਕਾਰਾਂ ਦੀ ਜਾਰੀ ਕੀਤੀ ਤਸਵੀਰ

 

ਪੱਟੀ- ਥਾਣਾ ਸਿਟੀ ਪੱਟੀ ਅਧੀਨ ਪੈਂਦੀ ਚੌਕੀ ਕੈਰੋਂ ਦੇ ਬਾਹਰਵਾਰ ਸ਼ੁੱਕਰਵਾਰ ਸ਼ਾਮ ਕਰੀਬ 4 ਵਜੇ ਮੋਟਰਸਾਈਕਲ ਸਵਾਰ ਦੋ ਵਿਅਕਤੀ ਬਜ਼ੁਰਗ ਜੋੜੇ ਕੋਲੋਂ ਉਨ੍ਹਾਂ ਦਾ 8-9 ਮਹੀਨਿਆਂ ਦਾ ਪੋਤਾ ਖੋਹ ਕੇ ਫਰਾਰ ਹੋ ਗਏ ਹਨ।

 ਜਾਣਕਾਰੀ ਅਨੁਸਾਰ ਕੁਲਵੰਤ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਕੈਰੋਂ ਅਪਣੀ ਪਤਨੀ ਹਰਮੀਤ ਕੌਰ ਸਮੇਤ 8 ਮਹੀਨੇ ਦੇ ਪੋਤਰੇ ਕਰਨਪਾਲ ਸਿੰਘ ਪੁੱਤਰ ਗੁਰਪ੍ਰੀਤ ਸਿੰਘ  ਨਾਲ ਸ਼ਾਮ ਕਰੀਬ 4 ਵਜੇ ਉਬੋਕੇ ਵਲੋਂ ਕੈਰੋਂ ਨੂੰ ਆ ਰਿਹਾ ਸੀ। ਜਦੋਂ ਉਹ ਪਿੰਡ ਕੈਰੋਂ ਦੇ ਬਾਹਰਵਾਰ ਪੁੱਜੇ ਤਾਂ ਪਿੱਛੋਂ ਆ ਰਹੇ ਦੋ ਮੋਟਰਸਾਈਕਲ ਸਵਾਰਾਂ ਨੇ ਉਨ੍ਹਾਂ ਹੱਥੋਂ  ਕਰਨਪਾਲ ਨੂੰ ਖੋਹ ਲਿਆ ਤੇ ਫਰਾਰ ਹੋ ਗਏ। 

ਘਟਨਾ ਦੀ ਸੂਚਨਾ ਮਿਲਦਿਆਂ ਹੀ ਐਸ.ਪੀ. ਇਨਵੈਸਟੀਗੇਸ਼ਨ ਵਿਸ਼ਾਲਜੀਤ ਸਿੰਘ, ਥਾਣਾ ਸਿਟੀ ਪੱਟੀ ਦੇ ਮੁਖੀ ਹਰਪ੍ਰੀਤ ਸਿੰਘ ਤੇ ਪੁਲਿਸ ਚੌਕੀ ਕੈਰੋਂ ਦੇ ਇੰਚਾਰਜ ਐਸ.ਆਈ. ਨਰੇਸ਼ ਕੁਮਾਰ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪੁੱਜ ਗਏ। ਐਸ.ਪੀ. ਵਿਸ਼ਾਲਜੀਤ ਨੇ ਕਿਹਾ ਕਿ ਇਲਾਕੇ ਵਿਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਖੰਘਾਲੀ ਜਾ ਰਹੀ ਹੈ ਤੇ ਜਲਦ ਹੀ ਬੱਚੇ ਨੂੰ ਅਗਵਾ ਕਰਨ ਵਾਲਿਆਂ ਦਾ ਪਤਾ ਲਗਾ ਲਿਆ ਜਾਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement