
ਫਿਲਹਾਲ ਖੁਦਕੁਸ਼ੀ ਦੇ ਕਾਰਨਾਂ ਬਾਰੇ ਕੋਈ ਪੁਸ਼ਟੀ ਨਹੀਂ ਹੋਈ
ਸ੍ਰੀ ਮੁਕਤਸਰ ਸਾਹਿਬ: ਮਲੋਟ ਵਿਚ ਸੇਖੂ ਰੋਡ ’ਤੇ ਇਕ ਨੌਜੁਆਨ ਨੇ ਪੱਖੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ। ਮ੍ਰਿਤਕ ਦੀ ਪਛਾਣ ਵਿੱਕੀ ਕੁਮਾਰ ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਜਦੋਂ ਦੁਕਾਨ ਦੇ ਮਾਲਕ ਨੇ ਸਵੇਰੇ ਦੁਕਾਨ ਖੋਲ੍ਹੀ ਤਾਂ ਦੇਖਿਆ ਕਿ ਉਕਤ ਨੌਜੁਆਨ ਪੱਖੇ ਨਾਲ ਲਟਕ ਰਿਹਾ ਸੀ।
ਇਹ ਵੀ ਪੜ੍ਹੋ: ਪਛਮੀ ਬੰਗਾਲ ਪੰਚਾਇਤੀ ਚੋਣਾਂ : ਹਿੰਸਾ ’ਚ 11 ਜਣਿਆਂ ਦੀ ਮੌਤ
ਮੌਕੇ ’ਤੇ ਪੁੱਜੀ ਥਾਣਾ ਸਿਟੀ ਮਲੋਟ ਦੀ ਪੁਲਿਸ ਨੇ ਕਾਰਵਾਈ ਕਰਦਿਆਂ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਮਲੋਟ ਦੀ ਮੋਰਚਰੀ ਵਿਚ ਰਖਵਾਇਆ, ਇਸ ਮਗਰੋਂ ਪ੍ਰਵਾਰ ਦੇ ਬਿਆਨ ਦਰਜ ਕਰਨ ਤੋਂ ਬਾਅਦ ਦੇਹ ਵਾਰਸਾਂ ਹਵਾਲੇ ਕੀਤੀ ਗਈ।
ਇਹ ਵੀ ਪੜ੍ਹੋ: ਕਿਸਾਨ ਹੁਣ ‘ਟਮਾਟਰ ਚੋਰਾਂ’ ਤੋਂ ਤੰਗ, ਖੇਤਾਂ ’ਚ ਰਾਖੀ ਲਈ ਲਾਏ ਤੰਬੂ
ਪੁਲਿਸ ਦਾ ਕਹਿਣਾ ਹੈ ਕਿ ਮ੍ਰਿਤਕ ਦੀ ਮਾਤਾ ਨੇ ਪੁਲਿਸ ਕੋਲ ਦਰਜ ਕਰਵਾਏ ਗਏ ਬਿਆਨ ਵਿਚ ਕਿਹਾ ਕਿ ਉਹ ਕਿਸੇ ਵਿਰੁਧ ਕੋਈ ਕਾਰਵਾਈ ਨਹੀਂ ਕਰਵਾਉਣਾ ਚਾਹੁੰਦੇ। ਮ੍ਰਿਤਕ ਵਿਅਕਤੀ ਵਿਆਹੁਤਾ ਹੈ ਅਤੇ ਉਸ ਦਾ ਇਕ ਬੱਚਾ ਵੀ ਹੈ। ਫਿਲਹਾਲ ਖੁਦਕੁਸ਼ੀ ਦੇ ਕਾਰਨਾਂ ਬਾਰੇ ਕੋਈ ਪੁਸ਼ਟੀ ਨਹੀਂ ਹੋਈ।