Ludhiana News: ਲਵ ਮੈਰਿਜ ਦੇ ਚਾਰ ਦਿਨ ਬਾਅਦ ਮੁੰਡੇ ਕੁੜੀ ਨੇ ਕੀਤੀ ਖ਼ੁਦਕੁਸ਼ੀ, ਕੁੜੀ ਨੇ ਘਰੋਂ ਭੱਜ ਕੇ ਕਰਵਾਇਆ ਸੀ ਵਿਆਹ
Published : Jul 8, 2024, 7:00 am IST
Updated : Jul 8, 2024, 9:25 am IST
SHARE ARTICLE
Boy and girl committed suicide four days after love marriage
Boy and girl committed suicide four days after love marriage

Ludhiana News: ਦੋਵਾਂ ਦੀਆਂ ਲਾਸ਼ਾਂ ਹੋਈਆਂ ਬਰਾਮਦ

Boy and girl committed suicide four days after love marriage: ਪ੍ਰੇਮ ਵਿਆਹ ਤੋਂ ਬਾਅਦ ਪਤੀ-ਪਤਨੀ ਨੇ ਨਹਿਰ ਵਿਚ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ। 30 ਜੂਨ ਨੂੰ ਡੇਹਲੋਂ ਥਾਣੇ ਵਿਚ 21 ਸਾਲਾ ਲੜਕੀ ਦੇ ਲਾਪਤਾ ਹੋਣ ਦੀ ਸ਼ਿਕਾਇਤ ਦਰਜ ਕਰਵਾਈ ਗਈ ਸੀ। ਲੜਕੀ ਦੇ ਪਿਤਾ ਬਲਜੀਤ ਸਿੰਘ ਨੇ ਦਸਿਆ ਕਿ ਉਸ ਦੀ 21 ਸਾਲਾ ਲੜਕੀ ਰਾਜਜੋਤ ਕੌਰ ਪੱਖੋਵਾਲ ਰੋਡ ’ਤੇ ਹੰਗਰੀ ਵਿਲਾ ਨਾਂ ਦੀ ਜਗ੍ਹਾ ’ਤੇ ਕੰਮ ਕਰਦੀ ਹੈ।

ਘਟਨਾ ਵਾਲੇ ਦਿਨ ਉਹ ਦੇਰ ਰਾਤ ਤਕ ਘਰ ਨਹੀਂ ਪਰਤੀ। ਪੁਲਿਸ ਨੇ ਜਦੋਂ ਜਾਂਚ ਸ਼ੁਰੂ ਕੀਤੀ ਤਾਂ ਪਤਾ ਲੱਗਾ ਕਿ ਲੜਕੀ ਦਾ 1 ਜੁਲਾਈ ਨੂੰ ਕਿਲਾ ਰਾਏਕੋਟ ਦੇ ਰਹਿਣ ਵਾਲੇ ਹਰਸ਼ਨਜੋਤ ਸਿੰਘ ਪੁੱਤਰ ਜਸਵੀਰ ਸਿੰਘ ਨਾਲ ਪ੍ਰੇਮ ਵਿਆਹ ਕਰ ਲਿਆ।

ਵਿਆਹ ਤੋਂ ਚਾਰ ਦਿਨ ਬਾਅਦ ਦੋਵਾਂ ਨੇ ਨਹਿਰ ਵਿਚ ਛਾਲ ਮਾਰ ਦਿਤੀ। ਜਾਂਚ ਅਧਿਕਾਰੀ ਅਵਤਾਰ ਸਿੰਘ ਨੇ ਦਸਿਆ ਕਿ ਸਨਿਚਰਵਾਰ ਸਵੇਰੇ ਕਰੀਬ 11 ਵਜੇ ਲੜਕੀ ਦੀ ਲਾਸ਼ ਨਹਿਰ ’ਚੋਂ ਮਿਲੀ। ਜਿਸ ਦੀ ਪਹਿਚਾਣ ਰਾਜਜੋਤ ਕੌਰ ਵਜੋਂ ਹੋਈ।

ਦੇਰ ਸ਼ਾਮ ਹਰਸ਼ਨਜੋਤ ਸਿੰਘ ਦੀ ਲਾਸ਼ ਕੰਗਣਵਾਲ ਜ਼ਿਲੇ੍ਹ ਦੇ ਮਲੇਰਕੋਟਲਾ ਵਾਲੇ ਪਾਸੇ ਤੋਂ ਨਹਿਰ ’ਚ ਤੈਰਦੀ ਮਿਲੀ ਪਰ ਜਿਸ ਹਾਲਾਤ ’ਚ ਪਤੀ ਨੇ ਨਹਿਰ ’ਚ ਛਾਲ ਮਾਰੀ, ਉਸ ਨੂੰ ਦੇਖਦੇ ਹੋਏ ਕਤਲ ਦਾ ਸ਼ੱਕ ਵੀ ਪੈਦਾ ਹੋ ਰਿਹਾ ਹੈ। ਪੁਲਿਸ ਅਧਿਕਾਰੀ ਇਸ ਮਾਮਲੇ ਨੂੰ ਲੈ ਕੇ ਫਿਲਹਾਲ ਜਾਂਚ ਕਰ ਰਹੇ ਹਨ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

​(For more Punjabi news apart from Boy and girl committed suicide four days after love marriage Ludhiana News, stay tuned to Rozana Spokesman

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement