Punjab News : ਡਾ. ਬਲਜੀਤ ਕੌਰ ਨੇ ਵੱਖ-ਵੱਖ ਆਂਗਣਵਾੜੀ ਯੂਨੀਅਨਾਂ ਨਾਲ ਕੀਤੀਆਂ ਮੀਟਿੰਗਾਂ
Published : Jul 8, 2024, 5:55 pm IST
Updated : Jul 8, 2024, 5:55 pm IST
SHARE ARTICLE
Dr. Baljit Kaur
Dr. Baljit Kaur

ਆਂਗਣਵਾੜੀ ਯੂਨੀਅਨਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਦਾ ਦਿੱਤਾ ਭਰੋਸਾ

Punjab News : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਮੁਲਾਜਮਾਂ ਦੀਆਂ ਜਾਇਜ਼ ਮੰਗਾਂ ਦੀ ਪੂਰਤੀ ਲਈ ਵਚਨਬੱਧ ਹੈ। ਇਸੇ ਵਚਨਬੱਧਤਾ ਤਹਿਤ ਅੱਜ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਆਂਗਣਵਾੜੀ ਮੁਲਾਜਮ ਯੂਨੀਅਨ ਪੰਜਾਬ (ਸੀਟੂ) ਅਤੇ ਸਰਵ ਆਂਗਣਵਾੜੀ ਵਰਕਰਜ਼ ਐਂਡ ਹੈਲਪਰਜ ਯੂਨੀਅਨ ਪੰਜਾਬ ਨਾਲ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਮੀਟਿੰਗ ਕੀਤੀ।

ਮੀਟਿੰਗ ਬਹੁਤ ਹੀ ਸੁਖਾਵੇਂ ਮਾਹੌਲ ਵਿੱਚ ਹੋਈ। ਮੀਟਿੰਗ ਦੌਰਾਨ ਯੂਨੀਅਨ ਵੱਲੋਂ ਰੱਖੀਆਂ ਗਈਆਂ ਪ੍ਰਮੁੱਖ ਮੰਗਾਂ ਵਿੱਚ ਆਗਣਵਾੜੀ ਵਰਕਰ ਨੂੰ ਗ੍ਰੇਡ 3 ਅਤੇ ਹੈਲਪਰ ਨੂੰ ਗ੍ਰੇਡ 4 ਦਾ ਦਰਜਾ, 0 ਤੋਂ 6 ਸਾਲ ਤੱਕ ਦੇ ਬੱਚਿਆਂ ਨੂੰ ਆਂਗਣਵਾੜੀ ਸੈਂਟਰਾਂ ਵਿੱਚ ਰੱਖੇ ਜਾਣ, ਆਗਣਵਾੜੀ ਵਰਕਰ ਨੂੰ ਪ੍ਰੀ ਨਰਸਰੀ ਟੀਚਰ ਦਾ ਦਰਜਾ ਦਿੱਤਾ ਜਾਵੇ, ਆਂਗਣਵਾੜੀ ਵਰਕਰ ਹੈਲਪਰ ਨੂੰ ਸੇਵਾ ਮੁਕਤੀ ਤੇ  ਗਰੈਚੁਟੀ, ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਅਸਾਮੀਆਂ ਦੀ ਭਰਤੀ, ਮੈਡੀਕਲ ਛੁੱਟੀ, ਆਯੁਸ਼ਮਾਨ ਬੀਮਾ ਯੋਜਨਾ ਨਾਲ ਜੋੜਦੇ ਹੋਏ ਮੁਫ਼ਤ ਇਲਾਜ ਲਈ ਕਾਰਡ ਬਣਾਏ ਜਾਣ, ਮਾਣਭੱਤਾ ਦੁੱਗਣਾ ਕਰਨ ਸਬੰਧੀ ਮੰਗਾਂ ਸ਼ਾਮਲ ਹਨ।

ਕੈਬਨਿਟ ਮੰਤਰੀ ਨੇ ਯੂਨੀਅਨ ਦੇ ਨੁਮਾਇੰਦਿਆਂ ਦੀਆਂ ਮੰਗਾਂ ਪੂਰੇ ਧਿਆਨ ਨਾਲ ਸੁਣੀਆਂ ਅਤੇ ਯੂਨੀਅਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿੱਤਾ ਕਿ ਉਹਨਾਂ ਦੀਆਂ ਜਾਇਜ਼ ਮੰਗਾਂ ਜਲਦ ਹੀ ਪੂਰੀਆਂ ਕੀਤੀਆਂ ਜਾਣਗੀਆਂ। ਉਹਨਾਂ ਯੂਨੀਅਨ ਦੀਆਂ ਮੰਗਾਂ ਦੇ ਹੱਲ ਸਬੰਧੀ ਵੱਖ ਵੱਖ ਵਿਭਾਗਾਂ ਨਾਲ 5 ਅਗਸਤ 2024 ਨੂੰ ਮੀਟਿੰਗ ਰੱਖੀ ਹੈ।

ਇਸ ਮੌਕੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਦੇ ਵਿਸ਼ੇਸ਼ ਮੁੱਖ ਸਕੱਤਰ ਰਾਜੀ ਪੀ. ਸ੍ਰੀਵਾਸਤਵਾ, ਡਾਇਰੈਕਟਰ ਡਾ. ਸ਼ੇਨਾ ਅਗਰਵਾਲ, ਡਿਪਟੀ ਡਾਇਰੈਕਟਰ ਰੁਪਿੰਦਰ ਕੌਰ, ਅਮਰਜੀਤ ਸਿੰਘ ਭੁੱਲਰ, ਸੁਖਦੀਪ ਸਿੰਘ ਝੱਜ, ਡੀ.ਪੀ.ਓ ਹੈਡਆਫਿਸ ਸੁਮਨਦੀਪ ਕੌਰ ਅਤੇ ਸੁਪਰਡੈਂਟ ਬਲਰਾਜ ਕੌਰ  ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM
Advertisement