Bathinda News: ਬਠਿੰਡਾ ਵਿਚ ਵੱਡੀ ਵਾਰਦਾਤ, ਸ਼ਰੇਆਮ ਹਥਿਆਰਾਂ ਨਾਲ ਵੱਢਿਆ ਨੌਜਵਾਨ, ਵੇਖਦੇ ਰਹਿ ਗਏ ਲੋਕ
Published : Jul 8, 2024, 10:25 am IST
Updated : Jul 8, 2024, 11:22 am IST
SHARE ARTICLE
Man Brutally Thrashed Maur Mandi in Bathinda
Man Brutally Thrashed Maur Mandi in Bathinda

Bathinda News: ਨੌਜਵਾਨ ਨੂੰ ਗੰਭੀਰ ਹਾਲਤ ਵਿਚ ਹਸਪਤਾਲ ਕਰਵਾਇਆ ਭਰਤੀ

Man Brutally Thrashed Maur Mandi in Bathinda: ਬਠਿੰਡਾ ਦੇ ਕਸਬਾ ਮੌੜ ਮੰਡੀ ਵਿਖੇ ਉਸ ਸਮੇਂ ਗੁੰਡਾਗਰਦੀ ਦਾ ਨੰਗਾ ਨਾਚ ਵੇਖਣ ਨੂੰ ਮਿਲਿਆ ਜਦੋਂ ਟਰੱਕ ਯੂਨੀਅਨ ਵਿੱਚ ਬੈਠੇ ਜਸਪਾਲ ਸਿੰਘ ਅਠਿਆਨੀ ਨਾਂ ਦੇ ਨੌਜਵਾਨ ਨੂੰ ਕਰੀਬ ਇੱਕ ਦਰਜਨ ਹਮਲਾਵਰਾਂ ਨੇ ਹਥਿਆਰਾਂ ਨਾਲ ਬੁਰੀ ਤਰ੍ਹਾਂ ਕੁੱਟਿਆ। ਇਸ ਘਟਨਾ ਤੋਂ ਬਾਅਦ ਹਮਲਾਵਰ ਟਰੱਕ ਯੂਨੀਅਨ ਤੋਂ ਫਰਾਰ ਹੋ ਗਏ ਅਤੇ ਜ਼ਖਮੀ ਨੌਜਵਾਨ ਨੂੰ ਪਹਿਲਾਂ ਮੌੜ ਮੰਡੀ ਦੇ ਸਰਕਾਰੀ ਹਸਪਤਾਲ ਲਿਆਂਦਾ ਗਿਆ ਫਿਰ ਉਸ ਨੂੰ ਇਲਾਜ ਲਈ ਬਠਿੰਡਾ ਦੇ ਸਰਕਾਰੀ ਹਸਪਤਾਲ ਰੈਫਰ ਕੀਤਾ ਗਿਆ 

 

ਜਖ਼ਮੀ ਨੌਜਵਾਨ ਜਸਪਾਲ ਸਿੰਘ ਅਠਿਆਨੀ ਦੇ ਭਰਾ ਸੁਖਪਾਲ ਸਿੰਘ ਨੇ ਦੱਸਿਆ ਕਿ ਕੁਝ ਸਾਲ ਪਹਿਲਾਂ ਇੱਕ ਕਤਲ ਹੋਇਆ ਸੀ ਇਸ ਕਤਲ ਦੇ ਮੁਲਜ਼ਮ ਜੇਲ ਵਿੱਚ ਹਨ। ਪਰ ਫਿਰ ਵੀ ਹਮਲਾਵਰਾਂ ਵੱਲੋਂ ਉਨ੍ਹਾਂ ਦੇ ਭਰਾ ਨੂੰ ਉਸ ਕਤਲ ਕੇਸ ਦੀ ਰੰਜਿਸ਼ ਤਹਿਤ ਬੁਰੀ ਤਰ੍ਹਾਂ ਕੁੱਟਿਆ ਗਿਆ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਹਮਲਾਵਰਾਂ ਵਲੋਂ ਜਸਪਾਲ ਸਿੰਘ ਦੀਆਂ ਦੋਵੇਂ ਲੱਤਾਂ ਤੋੜ ਦਿੱਤੀਆਂ ਗਈਆਂ ਹਨ ਜਦੋਂ ਕਿ ਉਸ ਦੀ ਇੱਕ ਬਾਂਹ ਪਹਿਲਾਂ ਹੀ ਕੰਮ ਨਹੀਂ ਕਰਦੀ। ਜਸਪਾਲ ਸਿੰਘ ਦੀ ਮਾਤਾ ਦਾ ਕਹਿਣਾ ਹੈ ਕਿ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ ਤੇ ਪੁਲਿਸ ਪ੍ਰਸ਼ਾਸਨ ਦੋਸ਼ੀਆਂ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕਰੇ ਕਿਉਂਕਿ ਉਨ੍ਹਾਂ ਨੂੰ ਆਪਣੀ ਜਾਨ ਅਤੇ ਮਾਲ ਦਾ ਪਹਿਲਾਂ ਹੀ ਖਤਰਾ ਹੈ। 
 

​(For more Punjabi news apart from Man Brutally Thrashed Maur Mandi in Bathinda , stay tuned to Rozana Spokesman

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM
Advertisement