Punjab News : ਬਿਕਰਮ ਮਜੀਠੀਆ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ,SIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ
Published : Jul 8, 2024, 9:08 pm IST
Updated : Jul 8, 2024, 9:08 pm IST
SHARE ARTICLE
 Bikram Majithia
Bikram Majithia

ਸੰਮਨ ਨੂੰ ਨਾਜਾਇਜ਼ ਦੱਸਦੇ ਹੋਏ ਮਜੀਠੀਆ ਨੇ ਹਾਈ ਕੋਰਟ 'ਚ ਦਿੱਤੀ ਸੀ ਚੁਣੌਤੀ

Bikram Majithia : ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। SIT ਨੇ ਭੇਜੇ ਸੰਮਨ ਵਾਪਸ ਲੈ ਲਏ ਹਨ। SIT ਨੇ ਹਾਈਕੋਰਟ 'ਚ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ।  

ਦਰਅਸਲ 'ਚ ਪਿਛਲੇ ਮਹੀਨੇ SIT ਨੇ ਪੁੱਛਗਿੱਛ ਲਈ ਬਿਕਰਮ ਮਜੀਠੀਆ ਨੂੰ ਸੰਮਨ ਭੇਜੇ ਸੀ। ਮਜੀਠੀਆ ਨੇ ਇਨ੍ਹਾਂ ਸੰਮਨਾਂ ਨੂੰ ਨਾਜਾਇਜ਼ ਦੱਸਦੇ ਹੋਏ ਹਾਈ ਕੋਰਟ 'ਚ ਚੁਣੌਤੀ ਦਿੱਤੀ ਸੀ। ਇਸ ਤੋਂ ਬਾਅਦ ਹਾਈਕੋਰਟ ਨੇ ਉਨ੍ਹਾਂ ਨੂੰ 8 ਜੁਲਾਈ ਤੱਕ ਐਸਆਈਟੀ ਸਾਹਮਣੇ ਪੇਸ਼ ਹੋਣ ਦੀ ਰਾਹਤ ਦਿੱਤੀ ਸੀ।

ਮਜੀਠੀਆ ਨੇ ਇਨ੍ਹਾਂ ਸੰਮਨਾਂ ਨੂੰ ਨਾਜਾਇਜ਼ ਦੱਸਿਆ ਸੀ ਅਤੇ ਇਨ੍ਹਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਸੀ। ਅੱਜ ਜਿਵੇਂ ਹੀ ਹਾਈਕੋਰਟ 'ਚ ਸੁਣਵਾਈ ਹੋਈ ਤਾਂ ਪੰਜਾਬ ਸਰਕਾਰ ਦੇ ਸਰਕਾਰੀ ਵਕੀਲ ਨੇ ਹਾਈਕੋਰਟ ਨੂੰ ਦੱਸਿਆ ਕਿ ਸੰਮਨ ਦਾ ਇਹ ਨੋਟਿਸ ਵਾਪਸ ਲਿਆ ਜਾ ਰਿਹਾ ਹੈ। ਇਸ ਜਾਣਕਾਰੀ ਤੋਂ ਬਾਅਦ ਹਾਈਕੋਰਟ ਨੇ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਹੈ।

ਦੱਸ ਦੇਈਏ ਕਿ ਕਾਂਗਰਸ ਸਰਕਾਰ ਦੌਰਾਨ ਦਸੰਬਰ 2021 'ਚ ਮਜੀਠੀਆ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਸੀ। ਇਸ ਮਾਮਲੇ ਵਿਚ ਮਜੀਠੀਆ ਕਈ ਮਹੀਨੇ ਜੇਲ੍ਹ ਵਿਚ ਵੀ ਰਹਿ ਚੁੱਕੇ ਹਨ ਅਤੇ 10 ਅਗਸਤ 2022 ਨੂੰ ਜ਼ਮਾਨਤ ਮਿਲ ਗਈ ਸੀ। ਇਸ ਕੇਸ ਦੀ ਜਾਂਚ ਕਰ ਰਹੀ ਐੱਸ.ਆਈ.ਟੀ. ਪਹਿਲਾਂ ਵੀ ਕਈ ਵਾਰ ਮਜੀਠੀਆ ਤੋਂ ਪੁੱਛਗਿੱਛ ਕਰ ਚੁੱਕੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM
Advertisement