Amritsar News : ਕੰਧ ਟੱਪ ਕੇ ਘਰ 'ਚ ਦਾਖਲ ਹੋਏ ਬਦਮਾਸ਼ , ਬੱਚੇ ਨੂੰ ਦੁੱਧ ਪਿਲਾ ਰਹੀ ਔਰਤ ਦਾ ਗੋਲੀਆਂ ਮਾਰ ਕੇ ਕੀਤਾ ਕਤਲ
Published : Jul 8, 2024, 5:51 pm IST
Updated : Jul 8, 2024, 5:51 pm IST
SHARE ARTICLE
woman killed
woman killed

ਪੁਲੀਸ ਨੇ ਤੁਰੰਤ ਕਾਰਵਾਈ ਕਰਦਿਆਂ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ, ਜਦੋਂ ਕਿ 6 ਮੁਲਜ਼ਮ ਅਜੇ ਫਰਾਰ ਹਨ

Amritsar News : ਅੰਮ੍ਰਿਤਸਰ 'ਚ ਦੋ ਧਿਰਾਂ ਵਿਚਾਲੇ ਰੰਜਿਸ਼ ਕਾਰਨ 35 ਸਾਲਾ ਔਰਤ ਦਾ ਘਰ ਅੰਦਰ ਹੀ ਕਤਲ ਕਰ ਦਿੱਤਾ ਗਿਆ ਹੈ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਔਰਤ ਘਰ 'ਚ ਇਕੱਲੀ ਸੀ ਅਤੇ ਆਪਣੇ 4 ਮਹੀਨੇ ਦੇ ਬੱਚੇ ਨੂੰ ਦੁੱਧ ਪਿਲਾ ਰਹੀ ਸੀ। ਲੜਕੀ ਸੁਰੱਖਿਅਤ ਹੈ। ਪੁਲੀਸ ਨੇ ਤੁਰੰਤ ਕਾਰਵਾਈ ਕਰਦਿਆਂ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ, ਜਦੋਂ ਕਿ 6 ਮੁਲਜ਼ਮ ਅਜੇ ਫਰਾਰ ਹਨ।

ਇਹ ਘਟਨਾ ਅੰਮ੍ਰਿਤਸਰ ਦੇ ਰਾਜਾਸਾਂਸੀ ਕਸਬੇ ਦੀ ਹੈ। ਦੋਵਾਂ ਧਿਰਾਂ ਵਿੱਚ ਪੁਰਾਣੀ ਰੰਜਿਸ਼ ਚੱਲ ਰਹੀ ਸੀ। ਪੁਲਸ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਦੋਵੇਂ ਆਰੋਪੀ ਕੰਧ ਟੱਪ ਕੇ ਭਗਵੰਤ ਉਰਫ ਮੰਨਾ ਭੱਟੀ ਦੇ ਘਰ ਦਾਖਲ ਹੋਏ। ਮੁਲਜ਼ਮ ਨੇ ਔਰਤ ਦੇ ਪਤੀ ਮੰਨਾ ਬਾਰੇ ਪੁੱਛਿਆ। ਇਸ ਤੋਂ ਬਾਅਦ ਦੋ ਗੋਲੀਆਂ ਚਲਾਈਆਂ ਗਈਆਂ, ਜਿਸ ਵਿੱਚ 30 ਸਾਲਾ ਹਰਜਿੰਦਰ ਕੌਰ ਦੀ ਮੌਤ ਹੋ ਗਈ।

ਘਟਨਾ ਤੋਂ ਬਾਅਦ ਡੀਐਸਪੀ ਕਰਨ ਸ਼ਰਮਾ, ਐਸਐਚਓ ਅਜੈਪਾਲ ਸਿੰਘ ਮੌਕੇ ’ਤੇ ਪੁੱਜੇ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੇ ਦੋ ਮੁੱਖ ਮੁਲਜ਼ਮ ਲਵ ਅਤੇ ਨਿਸ਼ਾਨ ਹਨ, ਜਿਨ੍ਹਾਂ ਨੇ ਘਰ ਵਿੱਚ ਦਾਖ਼ਲ ਹੋ ਕੇ ਗੋਲੀਆਂ ਚਲਾਈਆਂ। ਇਸ ਮਾਮਲੇ ਵਿੱਚ 6 ਹੋਰ ਮੁਲਜ਼ਮ ਨਾਮਜ਼ਦ ਕੀਤੇ ਗਏ ਹਨ। ਜਿਨ੍ਹਾਂ ਵਿੱਚੋਂ ਦੋ ਕੁਲਦੀਪ ਅਤੇ ਅਜੇ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਬਾਕੀਆਂ ਨੂੰ ਫੜਨ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ ਗਈ ਹੈ। ਪਰਿਵਾਰ ਦੇ ਬਿਆਨਾਂ ਦੇ ਆਧਾਰ 'ਤੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਘਟਨਾ ਤੋਂ ਕੁਝ ਮਿੰਟ ਪਹਿਲਾਂ ਹੀ ਮ੍ਰਿਤਕ ਹਰਜਿੰਦਰ ਕੌਰ ਨੇ ਆਪਣੇ ਪਤੀ ਨੂੰ ਫੋਨ ਕੀਤਾ ਸੀ। ਮ੍ਰਿਤਕ ਨੇ ਫੋਨ 'ਤੇ ਦੱਸਿਆ ਕਿ ਦੋ ਵਿਅਕਤੀ ਕੰਧ ਟੱਪ ਕੇ ਘਰ 'ਚ ਦਾਖਲ ਹੋਏ ਹਨ। ਉਹ ਧਮਕੀਆਂ ਦੇ ਰਹੇ ਹਨ ਅਤੇ ਤੁਹਾਡੇ ਬਾਰੇ ਪੁੱਛ ਰਹੇ ਹਨ। ਇਸ ਮਗਰੋਂ ਮੁਲਜ਼ਮਾਂ ਨੇ ਹਰਜਿੰਦਰ ਕੌਰ ’ਤੇ ਗੋਲੀਆਂ ਚਲਾ ਦਿੱਤੀਆਂ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement