ਜਾਣੋ ਸਿੱਖਾਂ ਦੇ 10 ਗੁਰੂਆਂ ਦਾ ਇਤਿਹਾਸ 
Published : Jul 8, 2025, 3:12 pm IST
Updated : Jul 8, 2025, 3:16 pm IST
SHARE ARTICLE
History of the 10 Gurus of the Sikhs
History of the 10 Gurus of the Sikhs

ਇਸ ਵਿੱਚ ਅਸੀਂ ਸਿੱਖ ਧਰਮ ਦੇ ਇਤਿਹਾਸ ਬਾਰੇ ਵਿਸਥਾਰ ਸਹਿਤ ਜਾਣਕਾਰੀ ਦੇਵਾਂਗੇ



ਪਹਿਲੇ ਸਿੱਖ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਨੇ 15 ਵੀਂ ਸਦੀ ਵਿਚ ਸਿੱਖ ਧਰਮ ਦੀ ਸਥਾਪਨਾ ਕੀਤੀ। ਸਿੱਖ ਧਰਮ ਦੇ ਦਸ ਗੁਰੂ ਹੋਏ ਹਨ। ਦਸ ਗੁਰੂਆਂ ਦੀਆਂ ਸਿੱਖਿਆਵਾਂ ਜਾਂ ਉਪਦੇਸ਼ ਪਵਿੱਤਰ ‘ਸ੍ਰੀ ਗੁਰੂ ਗ੍ਰੰਥ ਸਾਹਿਬ’ ਵਿਚ ਦਰਜ ਹਨ। ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਿੱਖ ਧਰਮ ਚ ਗੁਰੂ ਮਾਨਿਆ ਜਾਂਦਾ ਹੈ।

ਇਸ ਵਿੱਚ ਅਸੀਂ ਸਿੱਖ ਧਰਮ ਦੇ ਇਤਿਹਾਸ ਬਾਰੇ ਵਿਸਥਾਰ ਸਹਿਤ ਜਾਣਕਾਰੀ ਦੇਵਾਂਗੇ

ਸ੍ਰੀ ਗੁਰੂ ਨਾਨਕ ਦੇਵ ਜੀ

ਸਿਖਾਂ ਵਿਚੋਂ ਪਹਿਲੇ ਸ੍ਰੀ ਗੁਰੂ ਨਾਨਕ ਦੇਵ ਜੀ ਹਨ।

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜਨਮ 15 ਅਪ੍ਰੈਲ 1469 ਨੂੰ ਨਨਕਾਣਾ ਸਾਹਿਬ ਵਿਖੇ ਹੋਇਆ ਸੀ।ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜਨਮ ਇਕ ਹਿੰਦੂ ਪਰਿਵਾਰ ਵਿਚ ਹੋਇਆ ਸੀ।

ਉਸਦੇ ਪਿਤਾ ਦਾ ਨਾਮ ਮਹਿਤਾ ਕਾਲੂ ਜੀ ਅਤੇ ਮਾਤਾ ਦਾ ਨਾਮ ਤ੍ਰਿਪਤਾ ਦੇਵੀ ਸੀ। ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਦੌਰਾਨ ਬਹੁਤ ਉਦਾਸਿਆਂ ਕੀਤੀਆਂ ਅਤੇ ਸਿੱਖ ਧਰਮ ਦੀ ਮਹਾਨਤਾ ਦਾ ਪ੍ਰਚਾਰ ਕਰਨ ਲਈ ਲਈ ਥਾਂ-ਥਾਂ ਗਏ।

ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਚਮਤਕਾਰਾਂ ਅਤੇ ਗਿਆਨ ਨਾਲ ਸਮਾਜ ਵਿੱਚ ਫੈਲ ਰਹੇ ਮਤਭੇਦ ਅਤੇ ਬੁਰਾਈਆਂ ਨੂੰ ਖਤਮ ਕੀਤਾ। ਸ੍ਰੀ ਗੁਰੂ ਨਾਨਕ ਦੇਵ ਜੀ ਨੇ ਹੀ ਲੰਗਰ ਪ੍ਰਥਾ ਦੀ ਸ਼ੁਰੂਆਤ ਕੀਤੀ ਸੀ ਜੋ ਅੱਜ ਵੀ ਗੁਰੂਦੁਆਰਿਆਂ ਵਿਚ ਚਲ ਰਹੀ ਹੈ।

ਗੁਰੂ ਅੰਗਦ ਦੇਵ ਜੀ
ਸਿੱਖਾਂ ਦੇ ਦੂਜੇ ਗੁਰੂ ਅੰਗਦ ਦੇਵ ਜੀ ਹਨ। ਉਹਨਾਂ ਦਾ ਜਨਮ 31 ਮਾਰਚ 1504 ਨੂੰ ਹੋਇਆ ਸੀ। ਗੁਰੂ ਅੰਗਦ ਦੇਵ ਜੀ ਨੇ 63 ਬਾਣੀ ਲਿਖੀ ਜੋ ਬਾਅਦ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਹੋਇ।

ਉਨ੍ਹਾਂ ਨੇ ਸਿੱਖੀ ਦਾ ਪ੍ਰਚਾਰ ਹਰ ਥਾਂ ਕੀਤਾ। ਗੁਰਮੁਖੀ ਲਿਪੀ ਨੂੰ ਪ੍ਰਸਿੱਧੀ ਵਿੱਚ ਲਿਆਉਣ ਦਾ ਸਿਹਰਾ ਉਹਨਾਂ ਨੂੰ ਹੀ ਜਾਂਦਾ ਹੈ। ਉਨ੍ਹਾਂ ਨੇ ਗੁਰੂ ਨਾਨਕ ਸਾਹਿਬ ਦੁਆਰਾ ‘ਗੁਰੂ ਕਾ ਲੰਗਰ’ ਦੀ ਪ੍ਰਥਾ ਨੂੰ ਮਜ਼ਬੂਤ ​​ਅਤੇ ਪ੍ਰਭਾਵਸ਼ਾਲੀ ਬਣਾਇਆ। ਉਨ੍ਹਾਂ ਨੇ ਮੱਲ-ਅਖਾੜੇ ਦਾ ਅਭਿਆਸ ਨੌਜਵਾਨਾਂ ਵਿਚ ਪੇਸ਼ ਕੀਤਾ।

ਸ੍ਰੀ ਗੁਰੂ ਅਮਰਦਾਸ ਜੀ
ਸ੍ਰੀ ਗੁਰੂ ਅਮਰਦਾਸ ਜੀ ਸਿੱਖਾਂ ਦੇ ਤੀਜੇ ਗੁਰੂ ਸਨ। ਉਨ੍ਹਾਂ ਦਾ ਜਨਮ 5 ਮਈ 1479 ਨੂੰ ਹੋਇਆ ਸੀ।

ਜਾਤ-ਪਾਤ ਅਤੇ ਉੱਚ-ਨੀਚ ਨੂੰ ਖਤਮ ਕਰਨ ਲਈ ਗੁਰੂ ਜੀ ਨੇ ਲੰਗਰ ਪ੍ਰਥਾ ਨੂੰ ਹੋਰ ਮਜ਼ਬੂਤ ​​ਕੀਤਾ। ਛੁਆਛੂਤ ਦੀ ਪ੍ਰਥਾ ਨੂੰ ਖਤਮ ਕਰਨ ਲਈ ਉਨ੍ਹਾਂ ਨੇ ਗੋਇੰਦਵਾਲ ਸਾਹਿਬ ਵਿਖੇ ਇਕ ‘ਸਾਂਝੀ ਬਾਓਲੀ’ ਦਾ ਨਿਰਮਾਣ ਵੀ ਕੀਤਾ।

ਕੋਈ ਵੀ ਮਨੁੱਖ ਬਿਨਾਂ ਕਿਸੇ ਭੇਦਭਾਵ ਦੇ ਇਸ ਦੇ ਪਾਣੀ ਦੀ ਵਰਤੋਂ ਕਰ ਸਕਦਾ ਸੀ। ਸਤੀ ਪ੍ਰਥਾ ਦੇ ਖਿਲਾਫ ਅਵਾਜ ਉਠਾਉਣ ਵਾਲੇ ਉਹ ਪਹਿਲੇ ਸਮਾਜ ਸੁਧਾਰਕ ਸੰਤ ਸਨ। ਉਨ੍ਹਾਂ ਨੇ ਅੰਤਰਜਾਤੀ ਵਿਆਹਾਂ ਨੂੰ ਬੜ੍ਹਾਵਾ ਦਿੱਤਾ ਅਤੇ ਵਿਧਵਾਵਾਂ ਨੂੰ ਦੁਬਾਰਾ ਵਿਆਹ ਕਰਾਉਣ ਦੀ ਆਗਿਆ ਦਿੱਤੀ। ਉਨ੍ਹਾਂ ਨੇ ਸਤੀ ਪ੍ਰਥਾ ਦਾ ਸਖਤ ਵਿਰੋਧ ਕੀਤਾ।

ਸ੍ਰੀ ਗੁਰੂ ਰਾਮਦਾਸ ਜੀ
ਸ੍ਰੀ ਗੁਰੂ ਰਾਮਦਾਸ ਜੀ ਸਿੱਖਾਂ ਦੇ ਚੌਥੇ ਗੁਰੂ ਸਨ। ਉਹ 24 ਸਤੰਬਰ 1534 ਨੂੰ ਪੈਦਾ ਹੋਏ ਸੀ।

ਗੁਰੂ ਰਾਮਦਾਸ ਜੀ ਨੇ ਚੱਕ ਰਾਮਦਾਸ ਜਾਂ ਰਾਮਦਾਸਪੁਰ ਦੀ ਨੀਂਹ ਰੱਖੀ ਜਿਸ ਨੂੰ ਬਾਅਦ ਵਿਚ ਅੰਮ੍ਰਿਤਸਰ ਕਿਹਾ ਗਿਆ। ਗੁਰੂ ਰਾਮਦਾਸ ਜੀ ਨੇ ਸਿੱਖ ਧਰਮ ਦੇ ‘ਅਨੰਦ ਕਾਰਜ’ ਲਈ ਚਾਰ ਲਾਵਾਂ ਅਰਥਾਤ ਚਾਰ ਫੇਰੇ ਦਾ ਰਿਵਾਜ ਸ਼ੁਰੂ ਕੀਤਾ ਅਤੇ ਸਾਦੇ ਵਿਆਹ ਦੀ ਗੁਰਮਤਿ ਮਰਿਯਾਦਾ ਨੂੰ ਸਮਾਜ ਦੇ ਸਾਹਮਣੇ ਰੱਖ ਦਿੱਤਾ।

ਇਸ ਤਰ੍ਹਾਂ ਉਨ੍ਹਾਂ ਨੇ ਸਿੱਖ ਪੰਥ ਲਈ ਇਕ ਵਿਲੱਖਣ ਵਿਆਹ ਦਾ ਤਰੀਕਾ ਦਿੱਤਾ। ਸ਼੍ਰੀ ਗੁਰੂ ਰਾਮਦਾਸ ਜੀ ਬਹੁਤ ਹੀ ਸ਼ਾਂਤ ਵਿਅਕਤੀ ਸਨ। ਇਸੇ ਕਾਰਨ ਮੁਗਲ ਸਮਰਾਟ ਅਕਬਰ ਨੇ ਵੀ ਉਨ੍ਹਾਂ ਦਾ ਆਦਰ ਕੀਤਾ।

 

ਸ੍ਰੀ ਗੁਰੂ ਅਰਜਨ ਦੇਵ ਜੀ
ਸ੍ਰੀ ਗੁਰੂ ਅਰਜਨ ਦੇਵ ਜੀ ਸਿੱਖ ਧਰਮ ਦੇ ਪੰਜਵੇਂ ਗੁਰੂ ਸਨ। ਉਹ 15 ਅਪ੍ਰੈਲ 1563 ਨੂੰ ਪੈਦਾ ਹੋਏ ਸੀ।

ਸ੍ਰੀ ਗੁਰੂ ਅਰਜਨ ਦੇਵ ਜੀ ਸ੍ਰੀ ਗੁਰੂ ਰਾਮਦਾਸ ਜੀ ਦੇ ਸਭ ਤੋਂ ਛੋਟੇ ਬੇਟੇ ਸਨ। ਗੁਰੂ ਅਰਜਨ ਦੇਵ ਜੀ ਧਰਮ ਦੀ ਖ਼ਾਤਰ ਸ਼ਹਾਦਤ ਪ੍ਰਾਪਤ ਕਰਨ ਵਾਲੇ ਪਹਿਲੇ ਸਿੱਖ ਗੁਰੂ ਸਨ। ਉਨ੍ਹਾਂ ਦੀ ਸ਼ਹਾਦਤ ਤੋਂ ਬਾਅਦ ਹੀ ਸਿੱਖ ਧਰਮ ਵਿਚ ਸ਼ਹਾਦਤਾਂ ਦਾ ਸਿਲਸਿਲਾ ਸ਼ੁਰੂ ਹੋਇਆ ਸੀ।

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ
ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਸਿੱਖ ਧਰਮ ਦੇ ਛੇਵੇਂ ਗੁਰੂ ਸਨ। ਉਹ 19 ਜੂਨ 1595 ਨੂੰ ਪੈਦਾ ਹੋਇਆ ਸੀ।

ਉਨ੍ਹਾਂ ਨੇ ਨਾ ਸਿਰਫ ਆਪਣੇ ਪਿਤਾ ਸ੍ਰੀ ਗੁਰੂ ਅਰਜੁਨ ਦੇਵ ਜੀ ਦੀ ਸ਼ਹਾਦਤ ਦੇ ਆਦਰਸ਼ ਨੂੰ ਆਪਣੀ ਜਿੰਦਗੀ ਦਾ ਮੰਤਵ ਮੰਨਿਆ, ਬਲਕਿ ਉਨ੍ਹਾਂ ਦਵਾਰਾ ਸ਼ੁਰੂ ਕੀਤੇ ਮਹਾਨ ਕਾਰਜ ਨੂੰ ਪੂਰਾ ਕਰਨ ਲਈ ਆਪਣੀ ਉਮਰ ਭਰ ਪ੍ਰਤੀਬੱਧਤਾ ਵੀ ਦਿਖਾਈ।

ਸਿੱਖ ਇਤਿਹਾਸ ਵਿਚ, ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਦਲ-ਭੰਜਨ ਯੋਧਾ ਦੇ ਤੌਰ ਤੇ ਪ੍ਰਸੰਸਾ ਕੀਤੀ ਗਈ ਹੈ। ਉਨ੍ਹਾਂ ਨੇ ਧਰਮ ਦੀ ਰੱਖਿਆ ਲਈ ਗੱਦੀ ਸੰਭਾਲਦਿਆਂ ਸਾਰ ਹੀ ਮੀਰੀ ਅਤੇ ਪੀਰੀ ਨਾਮਕ ਦੋ ਤਲਵਾਰਾਂ ਧਾਰਣ ਕੀਤੀਆਂ ਸੀ।

ਸ੍ਰੀ ਗੁਰੂ ਹਰਿਰਾਇ ਜੀ
ਸ੍ਰੀ ਗੁਰੂ ਹਰਿਰਾਇ ਜੀ ਸਿੱਖਾਂ ਦੇ ਸੱਤਵੇਂ ਗੁਰੂ ਸਨ। ਉਨ੍ਹਾਂ ਦਾ ਜਨਮ 16 ਜਨਵਰੀ 1630 ਨੂੰ ਕੀਰਤਪੁਰ ਸਾਹਿਬ, ਪੰਜਾਬ ਵਿੱਖੇ ਹੋਇਆ ਸੀ।

ਗੁਰੂ ਹਰਿ ਸਾਹਿਬ ਜੀ ਬਾਬਾ ਗੁਰਦਿੱਤਾ ਜੀ ਅਤੇ ਮਾਤਾ ਨਿਹਾਲ ਕੌਰ ਜੀ ਦੇ ਸਪੁੱਤਰ ਸਨ। ਗੁਰੂ ਹਰਿਰਾਇ ਸਾਹਿਬ ਜੀ ਨੇ ਸਿੱਖ ਯੋਧਿਆਂ ਨੂੰ ਬਹਾਦਰੀ ਦੇ ਇਨਾਮ ਨਾਲ ਸਨਮਾਨਿਤ ਕੀਤਾ। ਓਨਾ ਨੇ ਸਿੱਖ ਯੋਧਿਆਂ ਨੂੰ ਨਵੀਂ ਜ਼ਿੰਦਗੀ ਦਿੱਤੀ ਸੀ। ਉਨ੍ਹਾਂ ਨੇ ਮੁਗਲਾਂ ਦੇ ਅੱਤਿਆਚਾਰ ਦਾ ਦ੍ਰਿੜਤਾ ਨਾਲ ਮੁਕਾਬਲਾ ਕੀਤਾ।

ਸ਼੍ਰੀ ਗੁਰੂ ਹਰਕਿਸ਼ਨ ਜੀ
ਸ਼੍ਰੀ ਗੁਰੂ ਹਰਕਿਸ਼ਨ ਜੀ ਦਾ ਜਨਮ 17 ਜੁਲਾਈ 1656 ਨੂੰ ਕੀਰਤਪੁਰ ਸਾਹਿਬ ਵਿੱਚ ਹੋਇਆ ਸੀ।

ਉਹ ਸਿੱਖਾਂ ਦੇ ਅਠਵੇਂ ਗੁਰੂ ਸਨ। ਉਨ੍ਹਾਂ ਨੇ ਆਪਣੇ ਪਿਤਾ ਗੁਰੂ ਹਰ ਰਾਏ ਜੀ ਤੋਂ ਬਾਅਦ ਗੁਰੂਗੱਦੀ ਸੰਭਾਲ ਲਈ ਸੀ।

ਉਨ੍ਹਾਂ ਦੇ ਪਿਤਾ ਸ਼੍ਰੀ ਗੁਰੂ ਹਰ ਰਾਏ ਜੀ ਨੇ ਉਨ੍ਹਾਂ ਦੀ ਯੋਗਤਾ ਨੂੰ ਵੇਖਦਿਆਂ ਸਿਰਫ 5 ਸਾਲ ਦੀ ਉਮਰ ਵਿੱਚ ਉਨ੍ਹਾਂ ਨੂੰ ਅੱਠਵਾਂ ਗੁਰੂ ਘੋਸ਼ਿਤ ਕਰ ਦਿੱਤਾ ਸੀ। ਇਸੇ ਲਈ ਉਨ੍ਹਾਂ ਨੂੰ ‘ਬਾਲ ਗੁਰੂ’ ਵੀ ਕਿਹਾ ਗਿਆ ਹੈ।

ਉਨਾਂ ਨੇ ਜਾਤ ਪਾਤ ਅਤੇ ਸਮਾਜ ਦੇ ਵਿਕਾਰਾਂ ਨੂੰ ਖਤਮ ਕਰਦਿਆਂ ਸੇਵਾ ਦੀ ਮੁਹਿੰਮ ਚਲਾਈ। ਲੋਕ ਉਨ੍ਹਾਂ ਦੀ ਮਾਨਵਤਾ ਦੀ ਸੇਵਾ ਤੋਂ ਬਹੁਤ ਪ੍ਰਭਾਵਿਤ ਹੋਏ ਅਤੇ ਉਨ੍ਹਾਂ ਨੂੰ ਬਾਲਾ ਪੀਰ ਕਹਿਣ ਲੱਗ ਪਏ। ਸਿਰਫ 8 ਸਾਲ ਦੀ ਉਮਰ ਵਿੱਚ ਉਹ ਜੋਤੀ ਜੋਤ ਸਮਾ ਗਏ ਸਨ।

ਸ੍ਰੀ ਗੁਰੂ ਤੇਗ ਬਹਾਦਰ ਜੀ
ਸ੍ਰੀ ਗੁਰੂ ਤੇਗ ਬਹਾਦਰ ਜੀ ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹਾਂ ਦਾ ਜਨਮ 18 ਅਪ੍ਰੈਲ 1621 ਨੂੰ ਪੰਜਾਬ, ਅੰਮ੍ਰਿਤਸਰ ਵਿਖੇ ਹੋਇਆ ਸੀ। ਉਨ੍ਹਾਂ ਦੁਆਰਾ ਰਚਿਤ ਬਾਣੀ ਅਤੇ ਰਾਗ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਹਨ। ਉਨ੍ਹਾਂ ਨੂੰ ਹਿੰਦ ਦੀ ਚਾਦਰ ਕਿਹਾ ਜਾਂਦਾ ਹੈ।

ਉਨ੍ਹਾਂ ਨੇ ਔਰੰਗਜੇਬ ਦੁਆਰਾ ਕਸ਼ਮੀਰੀ ਪੰਡਤਾਂ ਅਤੇ ਹੋਰ ਹਿੰਦੂਆਂ ਨੂੰ ਜ਼ਬਰਦਸਤੀ ਮੁਸਲਮਾਨ ਬਣਾਉਣ ਦਾ ਸਖਤ ਵਿਰੋਧ ਕੀਤਾ। ਸੰਨ 1675 ਵਿਚ, ਮੁਗਲ ਸ਼ਾਸਕ ਔਰੰਗਜੇਬ ਨੇ ਉਨਾਂ ਨੂੰ ਇਸਲਾਮ ਕਬੂਲਣ ਲਈ ਲਈ ਕਿਹਾ, ਪਰ ਗੁਰੂ ਸਾਹਿਬ ਨੇ ਧਰਮ ਦੀ ਰੱਖਿਆ ਲਈ ਅਤੇ ਕਸ਼ਮੀਰੀ ਪੰਡਤਾਂ ਨੂੰ ਬਚਾਉਣ ਲਈ ਆਪਣਾ ਸਰ ਕਟਵਾਉਣਾ ਜ਼ਿਆਦਾ ਉਚਿਤ ਸਮਝਿਆ।

ਹਿੰਦੂ ਧਰਮ ਅਤੇ ਕਸ਼ਮੀਰੀ ਪੰਡਿਤਾਂ ਦੀ ਰੱਖਿਆ ਲਈ, ਉਨ੍ਹਾਂ ਨੇ ਆਪਣਾ ਸਿਰ ਕਟਵਾ ਲਿਆ। ਗੁਰੂ ਤੇਗ ਬਹਾਦਰ ਜੀ ਦੀ ਯਾਦ ਵਿਚ ਉਨ੍ਹਾਂ ਦੇ ‘ਸ਼ਹੀਦੀ ਸਥਾਨ’ ਵਿਖੇ ਇਕ ਗੁਰਦੁਆਰਾ ਬਣਾਇਆ ਗਿਆ ਹੈ, ਜਿਸਦਾ ਨਾਮ ਗੁਰਦੁਆਰਾ ‘ਸ਼ੀਸ਼ ਗੰਜ ਸਾਹਿਬ’ ਹੈ।

ਸ੍ਰੀ ਗੁਰੂ ਗੋਬਿੰਦ ਸਿੰਘ ਜੀ
ਗੁਰੂ ਗੋਬਿੰਦ ਸਿੰਘ ਜੀ ਸਿੱਖਾਂ ਦੇ ਦਸਵੇਂ ਅਤੇ ਆਖਰੀ ਗੁਰੂ ਸਨ। ਉਨ੍ਹਾਂ ਨੂੰ ਦਸ਼ਮ ਪਿਤਾ ਵੀ ਕਿਹਾ ਜਾਂਦਾ ਹੈ।

ਉਨ੍ਹਾਂ ਦਾ ਜਨਮ 22 ਦਸੰਬਰ 1666 ਨੂੰ ਪਟਨਾ ਵਿੱਚ ਹੋਇਆ ਸੀ। ਉਹ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪੁੱਤਰ ਸੀ। ਉਹ ਆਪਣੇ ਪਿਤਾ ਦੀ ਸ਼ਹਾਦਤ ਤੋਂ ਬਾਅਦ ਸਿੱਖਾਂ ਦੇ ਦਸਵੇਂ ਗੁਰੂ ਬਣੇ ਸਨ। 1699 ਵਿਚ ਅਨੰਦਪੁਰ ਸਾਹਿਬ ਵਿਚ ਵਿਸਾਖੀ ਦੇ ਦਿਨ, ਉਨ੍ਹਾਂ ਨੇ ਖ਼ਾਲਸਾ ਪੰਥ ਦੀ ਸਥਾਪਨਾ ਕੀਤੀ, ਜੋ ਕਿ ਸਿੱਖਾਂ ਦੇ ਇਤਿਹਾਸ ਵਿਚ ਸਭ ਤੋਂ ਮਹੱਤਵਪੂਰਨ ਦਿਨ ਮੰਨਿਆ ਜਾਂਦਾ ਹੈ।

ਜਿਸ ਦਿਨ ਖਾਲਸਾ ਪੰਥ ਦੀ ਸਥਾਪਨਾ ਹੋਇ ਸੀ ਓਸੇ ਦਿਨ ਗੁਰੂ ਗੋਬਿੰਦ ਸਿੰਘ ਜੀ ਨੇ ਪੰਜ ਪਿਆਰੇ ਵੀ ਬਣਾਏ ਅਤੇ ਪੰਜ ਪਿਆਰਿਆਂ ਦੀ ਪ੍ਰਥਾ ਸਿੱਖ ਧਰਮ ਵਿਚ ਸ਼ੁਰੂ ਕੀਤੀ। ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਗ੍ਰੰਥ ਸਾਹਿਬ ਜੀ ਨੂੰ ਸੰਪੂਰਨ ਕੀਤਾ ਅਤੇ ਉਨ੍ਹਾਂ ਨੂੰ ਗੁਰੂ ਦੇ ਰੂਪ ਵਿਚ ਸੁਸ਼ੋਭਿਤ ਕੀਤਾ ਅਤੇ ਸਮੁੱਚੀ ਸਿੱਖ ਸੰਗਤ ਨੂੰ ਹੁਕਮ ਦਿੱਤਾ ਕਿ ਅੱਜ ਤੋਂ ਗੁਰੂ ਗ੍ਰੰਥ ਸਾਹਿਬ ਜੀ ਨੂੰ ਹੀ ਸਿੱਖ ਆਪਣਾ ਗੁਰੂ ਮੰਨਣਗੇ ਅਤੇ ਆਪਣਾ ਸਿਰ ਨਿਵਾਉਣਗੇ।

ਗੁਰੂ ਗੋਬਿੰਦ ਸਿੰਘ ਜੀ ਇਕ ਮਹਾਨ ਯੋਧੇ ਵੇ ਸਨ। ਉਨ੍ਹਾਂ ਨੇ ਜ਼ੁਲਮ ਅਤੇ ਪਾਪ ਨੂੰ ਖਤਮ ਕਰਨ ਲਈ ਅਤੇ ਗਰੀਬਾਂ ਅਤੇ ਧਰਮ ਦੀ ਰੱਖਿਆ ਲਈ ਮੁਗਲਾਂ ਨਾਲ 14 ਯੁੱਧ ਲੜੇ। ਉਨ੍ਹਾਂ ਮੁਗਲਾਂ ਨਾਲ ਲੜੇ ਸਾਰੇ ਯੁਧਾਂ ਵਿੱਚ ਜਿੱਤ ਹਾਸਿਲ ਕੀਤੀ। ਮੁਗ਼ਲ ਵੀ ਉਨ੍ਹਾਂ ਦੀ ਬਹਾਦੁਰੀ ਦਾ ਲੋਹਾ ਮੰਨਦੇ ਸੀ। ਗੁਰੂ ਗੋਬਿੰਦ ਸਿੰਘ ਜੀ ਨੂੰ ਸਰਬੰਸ ਦਾਨੀ ਵੀ ਕਿਹਾ ਜਾਂਦਾ ਹੈ ਕਿਓਂਕਿ ਧਰਮ ਦੀ ਰੱਖਿਆ ਖਾਤਰ ਉਨ੍ਹਾਂ ਨੇ ਆਪਣੇ ਪੂਰੇ ਪਰਿਵਾਰ ਦਾ ਬਲੀਦਾਨ ਦੇ ਦਿੱਤਾ ਸੀ।


 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Raja Warring on Khalistan: 'ਸਾਨੂੰ ਹਿੰਦੁਸਤਾਨ ਚਾਹੀਦਾ, ਖ਼ਾਲਿਸਤਾਨ ਨਹੀਂ',ਸੁਣੋ ਗੁੱਸੇ 'ਚ ਕੀ-ਕੁਝ ਸੁਣਾ ਗਏ?

14 Oct 2025 3:01 PM

Khan Saab brother crying after the death of Khan Saab father : ਖਾਨ ਸਾਬ੍ਹ ਦੇ ਭਰਾ ਦੇ ਨਹੀਂ ਰੁਕੇ ਹੰਝੂਆਂ

14 Oct 2025 2:59 PM

Pakistan vs Afghanistan War : Afghan Taliban Strikes Pakistan; Heavy Fighting On 7 Border Points....

12 Oct 2025 3:04 PM

Kisan Andolan ਨੂੰ ਲੈ ਕੇ Charanjit Channi ਦਾ ਵੱਡਾ ਦਾਅਵਾ,BJP ਨੇ ਕਿਸਾਨਾ ਉੱਤੇ ਗੋਲੀ ਚਲਾਉਣ ਦੇ ਦਿਤੇ ਸੀ ਹੁਕਮ

12 Oct 2025 3:02 PM

Rajvir Jawanda Last Ride In Village | Rajvir Jawanda Antim Sanskar in Jagraon | Rajvir Jawanda News

09 Oct 2025 3:24 PM
Advertisement