ਲਾਲ ਚੰਦ ਕਟਾਰੂਚੱਕ ਵੱਲੋਂ ਈ-ਕੇਵਾਈਸੀ ਪ੍ਰਕਿਰਿਆ ਨੂੰ ਪੂਰਾ ਕਰਨ ਲਈ ਡੀਐਫਐਸਸੀਜ਼ ਨੂੰ ਜੰਗੀ ਪੱਧਰ ‘ਤੇ ਕੰਮ ਕਰਨ ਦੇ ਨਿਰਦੇਸ਼
Published : Jul 8, 2025, 5:30 pm IST
Updated : Jul 8, 2025, 5:30 pm IST
SHARE ARTICLE
Lal Chand Kataruchak directs DFSCs to work on war footing to complete e-KYC process
Lal Chand Kataruchak directs DFSCs to work on war footing to complete e-KYC process

ਕਿਹਾ, ਅਗਲੀ ਸਮੀਖਿਆ ਇੱਕ ਹਫ਼ਤੇ ਬਾਅਦ ਕੀਤੀ ਜਾਵੇਗੀ, ਮਾੜੀ ਕਾਰਗੁਜ਼ਾਰੀ ਵਾਲਿਆਂ ਨਾਲ ਕੋਈ ਲਿਹਾਜ਼ ਨਹੀਂ ਰੱਖੀ ਜਾਵੇਗੀ


Lal Chand Kataruchak DFSC complete e-KYC process: ਯੋਗ ਲਾਭਪਾਤਰੀਆਂ ਨੂੰ ਬਿਨਾਂ ਕਿਸੇ ਰੁਕਾਵਟ ਦੇ ਮੁਫਤ ਰਾਸ਼ਨ (ਕਣਕ) ਮਿਲਦੇ ਰਹਿਣ ਨੂੰ ਯਕੀਨੀ ਬਣਾਉਣ ਲਈ ਈ-ਕੇਵਾਈਸੀ ਪ੍ਰਕਿਰਿਆ ਨੂੰ ਜਲਦ ਤੋਂ ਜਲਦ ਮੁਕੰਮਲ ਕਰਨ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਜ਼ਿਲ੍ਹਾ ਖੁਰਾਕ ਸਪਲਾਈ ਕੰਟਰੋਲਰਾਂ (ਡੀਐਫਐਸਸੀਜ਼) ਨੂੰ ਆਪਣੇ-ਆਪਣੇ ਅਧਿਕਾਰ ਖੇਤਰਾਂ ਵਿੱਚ ਇਸ ਪ੍ਰਕਿਰਿਆ ਨੂੰ ਜੰਗੀ ਪੱਧਰ 'ਤੇ ਪੂਰਾ ਕਰਨ ਦੇ ਸਖ਼ਤ ਨਿਰਦੇਸ਼ ਜਾਰੀ ਕੀਤੇ ਹਨ।

ਡੀਐਫਐਸਸੀਜ਼ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਸਮੀਖਿਆ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੂੰ ਜਾਣੂ ਕਰਵਾਇਆ ਗਿਆ ਕਿ ਰਾਜ ਦੇ ਕੁੱਲ 1.57 ਕਰੋੜ ਲਾਭਪਾਤਰੀਆਂ ਵਿੱਚੋਂ 1.25 ਕਰੋੜ ਲਾਭਪਾਤਰੀਆਂ (1,25,55,621) ਲਈ ਈ-ਕੇਵਾਈਸੀ ਪ੍ਰਕਿਰਿਆ ਪੂਰੀ ਕਰ ਲਈ ਗਈ ਹੈ। ਇਸ ਪ੍ਰਕਿਰਿਆ ਨੂੰ ਮੁਕੰਮਲ ਕਰਨ ਦੀ ਆਖਰੀ ਮਿਤੀ 30 ਜੂਨ, 2025 ਸੀ ਪਰ ਟੀਚੇ ਵੱਲ ਤੇਜ਼ੀ ਨਾਲ ਅੱਗੇ ਵਧਣ ਦੇ ਬਾਵਜੂਦ ਅਜੇ ਵੀ ਕਈ ਲਾਭਪਾਤਰੀ ਦੀ ਈ-ਕੇਵਾਈਸੀ ਅਜੇ ਬਾਕੀ ਹੈ।

ਇਸ ਦਾ ਸਖ਼ਤ ਨੋਟਿਸ ਲੈਂਦੇ ਲੈਂਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਭਾਰਤ ਸਰਕਾਰ ਤੋਂ ਇਸ ਪ੍ਰਕਿਰਿਆ ਲਈ ਆਖਰੀ ਮਿਤੀ 31 ਅਗਸਤ, 2025 ਤੱਕ ਵਧਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਡੀਐਫਐਸਸੀ ਨੂੰ ਈ-ਕੇਵਾਈਸੀ ਵਿਧੀ ਨੂੰ ਤੇਜ਼ੀ ਨਾਲ ਨੇਪਰੇ ਚਾੜਨ, ਮਾੜੀ ਕਾਰਗੁਜ਼ਾਰੀ ਵਾਲੇ ਡਿਪੂ ਹੋਲਡਰਾਂ ਦੀ ਪਛਾਣ ਕਰਨ ਅਤੇ ਅਜਿਹੇ ਡਿਪੂ ਹੋਲਡਰਾਂ ਨੂੰ ਸਖ਼ਤ ਚੇਤਾਵਨੀ ਦੇਣ ਲਈ ਕਿਹਾ ਹੈ ਕਿ ਜੇਕਰ ਇਸ ਸਬੰਧ ਵਿੱਚ ਕੋਈ ਵੀ ਲਾਪਰਵਾਹੀ ਪਾਈ ਜਾਂਦੀ ਹੈ ਤਾਂ ਉਨ੍ਹਾਂ ਦੇ ਡਿਪੂ ਰੱਦ ਕੀਤੇ  ਜਾਣਗੇ। ਉਨ੍ਹਾਂ ਕਿਹਾ ਕਿ ਜੁਲਾਈ-ਅਗਸਤ-ਸਤੰਬਰ ਸਰਕਲ ਵਿੱਚ ਇਹ ਪ੍ਰਕਿਰਿਆ ਪੂਰੀ ਤਰ੍ਹਾਂ ਮੁਕੰਮਲ ਕੀਤੀ ਜਾਵੇ।

ਡੀਐਫਐਸਸੀ ਨੂੰ ਇਸ ਪਹਿਲਕਦਮੀ ਨੂੰ ਜਲਦ ਤੋਂ ਜਲਦ ਨੇਪਰੇ ਚਾੜ੍ਹਨ ਦਾ ਨਿਰਦੇਸ਼ ਦਿੰਦਿਆਂ ਸ੍ਰੀ ਕਟਾਰੂਚੱਕ ਨੇ ਕਿਹਾ ਕਿ ਇਸ ਦੌਰਾਨ ਇਹ ਧਿਆਨ ਵਿੱਚ ਰੱਖਿਆ ਜਾਵੇ ਕਿ ਕੋਈ ਵੀ ਯੋਗ ਲਾਭਪਾਤਰੀ ਲਾਭ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ ਕਿ ਇਸ ਪ੍ਰਕਿਰਿਆ ਦੀ ਅਗਲੀ ਸਮੀਖਿਆ 1 ਹਫ਼ਤੇ ਬਾਅਦ ਕੀਤੀ ਜਾਵੇਗੀ ਅਤੇ ਮਾੜੀ-ਕਾਰਗੁਜ਼ਾਰੀ ਵਾਲੇ ਵਾਲਿਆਂ ਨਾਲ ਲਿਹਾਜ਼ ਨਹੀਂ ਰੱਖੀ ਜਾਵੇਗੀ।

ਜ਼ਿਕਰਯੋਗ ਹੈ ਕਿ ਈ-ਕੇਵਾਈਸੀ ਇੱਕ ਡਿਜੀਟਲ ਵਿਧੀ ਹੈ ਜੋ ਲਾਭਪਾਤਰੀ ਦੀ ਪਛਾਣ ਅਤੇ ਉਸਦੇ ਪਤੇ ਦੀ ਪੁਸ਼ਟੀ ਲਈ ਮੁੱਖ ਤੌਰ 'ਤੇ ਆਧਾਰ ਕਾਰਡ ਨੰਬਰ ਅਤੇ ਪ੍ਰਮਾਣਿਕਤਾ ਲਈ ਬਾਇਓਮੈਟ੍ਰਿਕਸ ਦੀ ਵਰਤੋਂ ਕਰਦੀ ਹੈ। ਉਨ੍ਹਾਂ ਦੱਸਿਆ ਕਿ ਯੋਗ ਲਾਭਪਾਤਰੀਆਂ ਨੂੰ ਕਣਕ ਦੀ ਵੰਡ ਜਨਤਕ ਵੰਡ ਪ੍ਰਣਾਲੀ (ਪੀਡੀਐਸ) ਅਧੀਨ 2 ਸ਼੍ਰੇਣੀਆਂ ਵਿੱਚ ਕੀਤੀ ਜਾਂਦੀ ਹੈ। ਅੰਤੋਦਿਯਾ ਅੰਨ ਯੋਜਨਾ (ਏਏਵਾਈ) ਅਧੀਨ ਪ੍ਰਤੀ ਪਰਿਵਾਰ ਅਤੇ ਹਰ ਮਹੀਨੇ 35 ਕਿਲੋ ਕਣਕ ਦਿੱਤੀ ਜਾਂਦੀ ਹੈ ਜਦੋਂ ਕਿ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ (ਐਨਐਫਐਸਏ), 2013 ਅਧੀਨ ਤਰਜੀਹੀ ਪਰਿਵਾਰ(ਪੀਪੀਐਚ) ਸ਼੍ਰੇਣੀ ਦੇ ਤਹਿਤ ਪ੍ਰਤੀ ਵਿਅਕਤੀ ਹਰ ਮਹੀਨੇ 5 ਕਿਲੋ ਕਣਕ ਮੁਫ਼ਤ ਦਿੱਤੀ ਜਾਂਦੀ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਦੇ ਪ੍ਰਮੁੱਖ ਸਕੱਤਰ ਰਾਹੁਲ ਤਿਵਾੜੀ, ਡਾਇਰੈਕਟਰ ਵਰਿੰਦਰ ਕੁਮਾਰ ਸ਼ਰਮਾ, ਵਧੀਕ ਸਕੱਤਰ ਪਨਗ੍ਰੇਨ ਕਮਲ ਕੁਮਾਰ ਗਰਗ ਅਤੇ ਵਧੀਕ ਡਾਇਰੈਕਟਰ ਡਾ. ਅੰਜੁਮਨ ਭਾਸਕਰ ਸ਼ਾਮਲ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Gurdwara Sri Kartarpur Sahib completely submerged in water after heavy rain Pakistan|Punjab Floods

27 Aug 2025 3:16 PM

400 ਬੱਚਿਆਂ ਦੇ ਮਾਂ-ਪਿਓ ਆਏ ਕੈਮਰੇ ਸਾਹਮਣੇ |Gurdaspur 400 students trapped as floodwaters |Punjab Floods

27 Aug 2025 3:13 PM

'ਅਕਾਲੀਆਂ ਦੇ ਝੂਠ ਦਾ ਪਰਦਾਫ਼ਾਸ਼, Video Edit ਕਰਕੇ Giani harpreet singh ਨੂੰ ਕੀਤਾ ਗਿਆ ਬਦਨਾਮ'| Sukhbir Badal

24 Aug 2025 3:07 PM

Florida Accident: Truck Driver Harjinder Singh ਨੂੰ ਕੋਈ ਸਜ਼ਾ ਨਾ ਦਿਓ, ਇਸ ਨੂੰ ਬੱਸ ਘਰ ਵਾਪਸ ਭੇਜ ਦਿੱਤਾ ਜਾਵੇ

24 Aug 2025 3:07 PM

Greater Noida dowry death : ਹਾਏ ਓਹ ਰੱਬਾ, ਮਾਪਿਆਂ ਦੀ ਸੋਹਣੀ ਸੁਨੱਖੀ ਧੀ ਨੂੰ ਜ਼ਿੰ+ਦਾ ਸਾ+ੜ'ਤਾ

24 Aug 2025 3:06 PM
Advertisement