CM Bhagwant Mann: ਦਿਲਜੀਤ ਦੋਸਾਂਝ ਦੇ ਹੱਕ 'ਚ ਬੋਲੇ, ਕਿਹਾ- ‘ਪਹਿਲਗਾਮ ਹਮਲੇ ਤੋਂ ਪਹਿਲਾਂ ਫ਼ਿਲਮ ਕੀਤੀ ਗਈ ਸੀ ਸ਼ੂਟ'
Published : Jul 8, 2025, 1:59 pm IST
Updated : Jul 8, 2025, 2:11 pm IST
SHARE ARTICLE
Punjab cm bhagwant mann support diljit dosanjh Film Sardaar ji 3 controversy
Punjab cm bhagwant mann support diljit dosanjh Film Sardaar ji 3 controversy

ਦਿਲਜੀਤ ਦੀ ਫ਼ਿਲਮ ਸਰਦਾਰ ਜੀ 3 ਪਹਿਲਗਾਮ ਹਮਲੇ ਤੋਂ ਪਹਿਲਾਂ ਸ਼ੂਟ ਕੀਤੀ ਗਈ ਸੀ

Punjab CM Bhagwant Mann support diljit dosanjh Film Sardaar ji 3 Controversy News in Punjabi: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਦੇ ਹੱਕ ਵਿੱਚ ਖੁੱਲ੍ਹ ਕੇ ਬੋਲੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਦਿਲਜੀਤ ਦੀ ਫ਼ਿਲਮ ਦੇ ਵਿਰੋਧ 'ਤੇ ਬੋਲਦਿਆਂ ਕਿਹਾ ਕਿ ਪੰਜਾਬ ਦਾ ਸੱਭਿਆਚਾਰ ਸਾਂਝਾ ਹੈ ਅਤੇ ਦਿਲਜੀਤ ਵਰਗੇ ਕਲਾਕਾਰਾਂ ਦਾ ਸਨਮਾਨ ਕਰਨਾ ਚਾਹੀਦਾ ਹੈ, ਨਾ ਕਿ ਵਿਰੋਧ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, "ਪਾਕਿਸਤਾਨੀ ਕਲਾਕਾਰਾਂ ਕਰ ਕੇ ਦਿਲਜੀਤ ਦਾ ਵਿਰੋਧ ਕੀਤਾ ਜਾ ਰਿਹਾ ਹੈ, ਪਰ ਇਹ ਫ਼ਿਲਮ ਪਹਿਲਗਾਮ ਹਮਲੇ ਤੋਂ ਪਹਿਲਾਂ ਸ਼ੂਟ ਹੋਈ ਸੀ।" ਉਨ੍ਹਾਂ ਕਿਹਾ ਕਿ "ਦਿਲਜੀਤ ਦੋਸਾਂਝ ਨੇ ਹਮੇਸ਼ਾ ਸਾਂਝ ਅਤੇ ਪਿਆਰ ਦੀ ਗੱਲ ਕੀਤੀ ਹੈ।"

ਮੁੱਖ ਮੰਤਰੀ ਭਗਵੰਤ ਮਾਨ ਨੇ ਸਵਾਲ ਕੀਤਾ, "ਸਾਡੇ ਪੰਜਾਬ ਦੇ ਮੁੰਡੇ ਦੀ ਫ਼ਿਲਮ ਦਾ ਤਾਂ ਵਿਰੋਧ ਕਰ ਰਹੇ ਹੋ, ਪਰ ਹੁਣ ਜਦੋਂ ਪਾਕਿਸਤਾਨ ਦੀ ਟੀਮ ਭਾਰਤ ਖੇਡਣ ਆ ਰਹੀ ਹੈ, ਤਾਂ ਕੋਈ ਵਿਰੋਧ ਕਿਉਂ ਨਹੀਂ ਕਰ ਰਿਹਾ?"

ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦਾ ਸੱਭਿਆਚਾਰ ਸਾਂਝਾ ਹੈ, ਇੱਥੇ ਕਲਾਕਾਰਾਂ, ਸੱਭਿਆਚਾਰ ਅਤੇ ਪਿਆਰ ਦੀ ਕਦਰ ਕੀਤੀ ਜਾਂਦੀ ਹੈ। ਦਿਲਜੀਤ ਦੋਸਾਂਝ ਵਰਗੇ ਕਲਾਕਾਰਾਂ ਨੇ ਹਮੇਸ਼ਾ ਪੰਜਾਬੀਅਤ ਅਤੇ ਭਾਈਚਾਰੇ ਦਾ ਸੁਨੇਹਾ ਦਿੱਤਾ ਹੈ, ਇਸ ਲਈ ਉਨ੍ਹਾਂ ਦਾ ਸਨਮਾਨ ਕਰਨਾ ਚਾਹੀਦਾ ਹੈ।

SHARE ARTICLE

ਏਜੰਸੀ

Advertisement

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM
Advertisement