ਖ਼ਬਰਾਂ |

ਤਾਜ਼ਾ |

ਅੰਮ੍ਰਿਤਸਰ ਕਾਊਂਟਰ ਇੰਟੈਲੀਜੈਂਸ ਨੇ 3 ਮੁਲਜ਼ਮਾਂ ਨੂੰ ਹਥਿਆਰਾਂ ਸਣੇ ਕੀਤਾ ਗ੍ਰਿਫ਼ਤਾਰ
Published : Jul 8, 2026, 3:19 pm IST
Updated : Jul 8, 2026, 3:19 pm IST
SHARE ARTICLE
Amritsar Counter Intelligence arrested three accused along with weapons.
Amritsar Counter Intelligence arrested three accused along with weapons.

ਮੁਲਜ਼ਮਾਂ ਕੋਲੋਂ 6 ਹੈਂਡ ਗ੍ਰਨੇਡ ਅਤੇ 12 ਪਿਸਤੌਲ ਬਰਾਮਦ

ਅੰਮ੍ਰਿਤਸਰ : ਅੰਮ੍ਰਿਤਸਰ ਵਿੱਚ ਕਾਊਂਟਰ ਇੰਟੈਲੀਜੈਂਸ ਨੂੰ ਇੱਕ ਵੱਡੀ ਕਾਮਯਾਬੀ ਮਿਲੀ ਹੈ । ਪੁਲਿਸ ਨੇ ਗੈਰ-ਕਾਨੂੰਨੀ ਹਥਿਆਰਾਂ ਅਤੇ ਵਿਸਫੋਟਕਾਂ ਦੀ ਤਸਕਰੀ ਕਰਨ ਵਾਲੇ ਇੱਕ ਮਾਡਿਊਲ ਦਾ ਪਰਦਾਫਾਸ਼ ਕਰਦੇ ਹੋਏ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ । ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 6 ਹੈਂਡ ਗ੍ਰਨੇਡ ਅਤੇ 12 ਪਿਸਤੌਲ ਬਰਾਮਦ ਕੀਤੇ ਗਏ ਹਨ।

ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਵਿਦੇਸ਼ ਵਿੱਚ ਬੈਠੇ ਇੱਕ ਤਸਕਰ ਦੇ ਨਿਰਦੇਸ਼ਾਂ 'ਤੇ ਕੰਮ ਕਰ ਰਹੇ ਸਨ। ਜਾਂਚ ਮੁਤਾਬਕ ਇਸ ਪੂਰੇ ਨੈੱਟਵਰਕ ਨੂੰ ਪਾਕਿਸਤਾਨ ਦੀ ਖੁਫੀਆ ਏਜੰਸੀ ਆਈ.ਐੱਸ.ਆਈ. ਅਤੇ ਵਿਦੇਸ਼ਾਂ ਵਿੱਚ ਸਰਗਰਮ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਆਪਰੇਟਿਵਜ਼ ਦਾ ਸਮਰਥਨ ਹਾਸਲ ਸੀ।

ਪੁਲਿਸ ਅਨੁਸਾਰ ਇਹ ਹਥਿਆਰਾਂ ਅਤੇ ਵਿਸਫੋਟਕਾਂ ਦੀ ਖੇਪ ਪੰਜਾਬ ਵਿੱਚ ਅਮਨ-ਕਾਨੂੰਨ ਵਿਵਸਥਾ ਨੂੰ ਖ਼ਰਾਬ ਕਰਨ ਅਤੇ ਲੋਕਾਂ ਵਿੱਚ ਡਰ ਦਾ ਮਾਹੌਲ ਪੈਦਾ ਕਰਨ ਦੇ ਮਕਸਦ ਨਾਲ ਮੰਗਵਾਈ ਗਈ ਸੀ। ਸਮੇਂ ਸਿਰ ਕੀਤੀ ਗਈ ਕਾਰਵਾਈ ਨਾਲ ਪੁਲਿਸ ਨੇ ਇੱਕ ਵੱਡੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ। ਇਸ ਮਾਮਲੇ ਵਿੱਚ ਅੰਮ੍ਰਿਤਸਰ ਦੇ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ (ਐੱਸ.ਐੱਸ.ਓ.ਸੀ.) ਥਾਣੇ ਵਿੱਚ ਆਰਮਜ਼ ਐਕਟ, ਵਿਸਫੋਟਕ ਪਦਾਰਥ ਐਕਟ ਅਤੇ ਭਾਰਤੀ ਨਿਆਂ ਸੰਹਿਤਾ (ਬੀ.ਐੱਨ.ਐੱਸ.) ਦੀਆਂ ਸੰਬੰਧਿਤ ਧਾਰਾਵਾਂ ਤਹਿਤ ਐੱਫ.ਆਈ.ਆਰ. ਦਰਜ ਕੀਤੀ ਗਈ ਹੈ। ਫਿਲਹਾਲ ਪੁਲਿਸ ਇਸ ਨੈੱਟਵਰਕ ਦੀਆਂ ਅੱਗੇ ਅਤੇ ਪਿੱਛੇ ਦੀਆਂ ਕੜੀਆਂ ਜੋੜਨ, ਹੋਰ ਸਾਥੀਆਂ ਦੀ ਪਛਾਣ ਕਰਨ ਅਤੇ ਪੂਰੇ ਮਾਡਿਊਲ ਦਾ ਪਰਦਾਫਾਸ਼ ਕਰਨ ਲਈ ਜਾਂਚ ਕਰ ਰਹੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਗਾਵਾਂ ਤਾਂ ਰੱਖ ਲਈਆਂ, ਸਾਂਭਣੀਆਂ ਨਹੀਂ ਆਉਂਦੀਆਂ ਸੀ' | ਤਾਈ ਅਤੇ ਭਤੀਜਾ ਨੇ ਬਣਾਇਆ Smart Dairy Farm | Success

18 Jul 2026 2:58 PM

FBI ਇਲਜ਼ਾਮਾਂ ਮਗਰੋਂ Gurinderjit Singh Nagra ਗ੍ਰਿਫ਼ਤਾਰ | 4 ਲੱਖ Dollar Extortion Case | Punjab News

18 Jul 2026 2:57 PM

NEET UG 'ਚ Punjab ਦੇ ਪੁੱਤ Aryan Gupta ਨੇ ਕੀਤਾ Top | ਜਾਣੋ ਕਾਮਯਾਬੀ ਦਾ ਰਾਜ਼ | Exclusive Interview

17 Jul 2026 3:01 PM

ਬਹਿਬਲ ਕਲਾਂ ਗੋਲੀ ਕਾਂਡ ਦਾ ਗਵਾਹ ਪਹਿਲੀ ਵਾਰ ਆਇਆ ਸਾਹਮਣੇ, ਜਿਸ ਦੇ ਵੀ ਵੱਜੀਆਂ ਸੀ ਗੋਲੀਆਂ !

17 Jul 2026 3:02 PM

Trump ਦੀ ਟੈਰਿਫ WAR, ਕੀ ਬਚੇਗਾ ਭਾਰਤੀ ਵਪਾਰ? ਭਾਰਤ 'ਤੇ 100% ਟੈਕਸ ਦੀ ਤਿਆਰੀ! ਝੁਕੇਗਾ ਭਾਰਤ ਜਾਂ ਮੰਨੇਗਾ ਟਰੰਪ?

16 Jul 2026 3:00 PM
Advertisement