ਖ਼ਬਰਾਂ |

ਤਾਜ਼ਾ |

ਹੁਸ਼ਿਆਰਪੁਰ ਜ਼ਿਲ੍ਹੇ ਦੇ ਇਕ ਐਸ.ਐਚ.ਓ.’ਤੇ ਅਮਰੀਕੀ ਸੰਘੀ ਜਾਂਚ ਬਿਊਰੋ ਨੇ ਕਸਿਆ ਸ਼ਿਕੰਜਾ
Published : Jul 8, 2026, 7:21 pm IST
Updated : Jul 8, 2026, 7:21 pm IST
SHARE ARTICLE
US Federal Bureau of Investigation tightens the noose on an SHO from Hoshiarpur district.
US Federal Bureau of Investigation tightens the noose on an SHO from Hoshiarpur district.

ਐਸ.ਐਚ.ਓ ਗੁਰਿੰਦਰਜੀਤ ਸਿੰਘ ਨਾਗਰਾ ਨੂੰ ਕੀਤਾ ਗਿਆ ਲਾਈਨ ਹਾਜ਼ਰ

ਹੁਸ਼ਿਆਰਪੁਰ : ਅਮਰੀਕੀ ਸੰਘੀ ਜਾਂਚ ਬਿਊਰੋ (FBI) ਵੱਲੋਂ ਕੀਤੀ ਗਈ ਜਬਰਨ ਵਸੂਲੀ ਸਬੰਧੀ ਜਾਂਚ ਤੋਂ ਬਾਅਦ ਪੰਜਾਬ ਪੁਲਿਸ ਨੇ ਬੁੱਧਵਾਰ ਨੂੰ ਹੁਸ਼ਿਆਰਪੁਰ ਜ਼ਿਲ੍ਹੇ ਦੇ ਇੱਕ ਐੱਸਐੱਚਓ (SHO) ਨੂੰ ਪੁਲਿਸ ਲਾਈਨ ਵਿੱਚ ਤਬਦੀਲ ਕਰ ਦਿੱਤਾ ਹੈ। ਪੰਜਾਬ ਪੁਲਿਸ ਨੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਟਾਂਡਾ ਦੇ ਥਾਣਾ ਮੁਖੀ (ਐੱਸ.ਐੱਚ.ਓ.) ਇੰਸਪੈਕਟਰ ਗੁਰਿੰਦਰਜੀਤ ਸਿੰਘ ਨਾਗਰਾ ਨੂੰ ਭਾਰਤ ਸਥਿਤ ਸੰਗਠਿਤ ਅਪਰਾਧ ਸਿੰਡੀਕੇਟ ਦੇ ਮੈਂਬਰਾਂ ਖ਼ਿਲਾਫ਼ ਅਮਰੀਕੀ ਸੰਘੀ ਦੋਸ਼ਾਂ ਨਾਲ ਜੋੜਨ ਵਾਲੀਆਂ ਖ਼ਬਰਾਂ ਅਤੇ ਸੋਸ਼ਲ ਮੀਡੀਆ ਪੋਸਟਾਂ ਦਾ ਨੋਟਿਸ ਲੈਂਦਿਆਂ ਇੱਕ ਤੱਥ-ਖੋਜ ਜਾਂਚ ਦੇ ਵੀ ਹੁਕਮ ਦਿੱਤੇ ਹਨ।

ਇਹ ਕਾਰਵਾਈ ਕੈਲੀਫੋਰਨੀਆ ਦੇ ਅਟਾਰਨੀ ਦਫ਼ਤਰ ਵੱਲੋਂ ਭਾਰਤ ਸਥਿਤ ਅੰਤਰਰਾਸ਼ਟਰੀ ਸੰਗਠਿਤ ਅਪਰਾਧ ਸਮੂਹਾਂ ਦੇ ਖ਼ਿਲਾਫ਼ ਇੱਕ ਤਾਲਮੇਲ ਵਾਲੀ ਅੰਤਰਰਾਸ਼ਟਰੀ ਕਾਰਵਾਈ ਦੇ ਐਲਾਨ ਤੋਂ ਇੱਕ ਦਿਨ ਬਾਅਦ ਹੋਈ ਹੈ, ਜਿਸ ਦੇ ਨਤੀਜੇ ਵਜੋਂ ਅਮਰੀਕਾ, ਕੈਨੇਡਾ ਅਤੇ ਯੂਰਪ ਵਿੱਚ ਗ੍ਰਿਫ਼ਤਾਰੀਆਂ ਹੋਈਆਂ ਹਨ।
ਜਲੰਧਰ ਰੇਂਜ ਦੇ ਡਿਪਟੀ ਇੰਸਪੈਕਟਰ ਜਨਰਲ ਦਫ਼ਤਰ ਨੇ ਇੱਕ ਬਿਆਨ ਵਿੱਚ ਕਿਹਾ ਕਿ ਉਨ੍ਹਾਂ ਖ਼ਬਰਾਂ ਅਤੇ ਸੋਸ਼ਲ ਮੀਡੀਆ ਪੋਸਟਾਂ ਦਾ ਨੋਟਿਸ ਲਿਆ ਗਿਆ ਹੈ, ਜਿਨ੍ਹਾਂ ਵਿੱਚ ਕਥਿਤ ਤੌਰ 'ਤੇ ਐੱਫ.ਬੀ.ਆਈ.  ਵੱਲੋਂ ਕੀਤੀ ਗਈ ਜਬਰਨ ਵਸੂਲੀ ਸਬੰਧੀ ਜਾਂਚ ਦੇ ਸਿਲਸਿਲੇ ਵਿੱਚ ਇੰਸਪੈਕਟਰ ਗੁਰਿੰਦਰਜੀਤ ਸਿੰਘ ਨਾਗਰਾ ਦਾ ਨਾਮ ਸਾਹਮਣੇ ਆਇਆ ਹੈ। ਨਾਗਰਾ ਵਰਤਮਾਨ ਵਿੱਚ ਹੁਸ਼ਿਆਰਪੁਰ ਜ਼ਿਲ੍ਹੇ ਦੇ ਟਾਂਡਾ ਪੁਲਿਸ ਥਾਣੇ ਵਿੱਚ ਐੱਸ.ਐੱਚ.ਓ. ਵਜੋਂ ਤਾਇਨਾਤ ਹਨ।"
ਬਿਆਨ ਵਿੱਚ ਅੱਗੇ ਕਿਹਾ ਗਿਆ ਕਿ ਤੱਥਾਂ ਦੀ ਪੁਸ਼ਟੀ ਹੋਣ ਤੱਕ ਇੰਸਪੈਕਟਰ ਗੁਰਿੰਦਰਜੀਤ ਸਿੰਘ ਨਾਗਰਾ ਨੂੰ ਤੁਰੰਤ ਪ੍ਰਭਾਵ ਨਾਲ ਪੁਲਿਸ ਥਾਣਾ ਟਾਂਡਾ ਤੋਂ ਪੁਲਿਸ ਲਾਈਨ, ਹੁਸ਼ਿਆਰਪੁਰ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ।

ਬਿਆਨ ਮੁਤਾਬਕ ਜਲੰਧਰ ਰੇਂਜ ਦੇ ਡੀ.ਆਈ.ਜੀ. ਵੱਲੋਂ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਗਏ ਹਨ। ਇਸ ਦੀ ਜ਼ਿੰਮੇਵਾਰੀ ਪੁਲਿਸ ਸੁਪਰਡੈਂਟ (ਜਾਂਚ/ਇਨਵੈਸਟੀਗੇਸ਼ਨ), ਜਲੰਧਰ ਦਿਹਾਤੀ ਨੂੰ ਸੌਂਪੀ ਗਈ ਹੈ । ਜਾਂਚ ਅਧਿਕਾਰੀ ਨੂੰ ਦੋਸ਼ਾਂ ਅਤੇ ਸਾਰੇ ਸਬੰਧਤ ਤੱਥਾਂ ਦੀ ਪੜਤਾਲ ਕਰਨ ਅਤੇ ਜਲਦੀ ਤੋਂ ਜਲਦੀ ਇੱਕ ਵਿਸਥਾਰਤ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਖ਼ਬਰਾਂ ਅਨੁਸਾਰ ਅਮਰੀਕੀ ਦੋਸ਼ਾਂ ਵਿੱਚ ਇਹ ਇਲਜ਼ਾਮ ਲਗਾਇਆ ਗਿਆ ਹੈ ਕਿ ਬਦਨਾਮ ਗੈਂਗਸਟਰ ਜੱਗੂ ਭਗਵਾਨਪੁਰੀਆ ਨੇ ਭਾਰਤ ਦੀ ਇੱਕ ਜੇਲ੍ਹ ਵਿੱਚੋਂ ਅਪਰਾਧਿਕ ਗਿਰੋਹ ਦਾ ਸੰਚਾਲਨ ਕੀਤਾ ਅਤੇ ਗੁਰਿੰਦਰਜੀਤ ਸਿੰਘ (ਜਿਨ੍ਹਾਂ ਨੂੰ ਪੰਜਾਬ ਦਾ ਪੁਲਿਸ ਅਧਿਕਾਰੀ ਦੱਸਿਆ ਗਿਆ ਹੈ) ਨੇ ਅਮਰੀਕਾ ਸਥਿਤ ਇੱਕ ਪਰਿਵਾਰ ਨੂੰ ਭਾਰਤ ਵਿੱਚ ਕਤਲ ਦੇ ਝੂਠੇ ਕੇਸ ਵਿੱਚ ਫਸਾਉਣ ਦੀ ਕੋਸ਼ਿਸ਼ ਕੀਤੀ ਸੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਗਾਵਾਂ ਤਾਂ ਰੱਖ ਲਈਆਂ, ਸਾਂਭਣੀਆਂ ਨਹੀਂ ਆਉਂਦੀਆਂ ਸੀ' | ਤਾਈ ਅਤੇ ਭਤੀਜਾ ਨੇ ਬਣਾਇਆ Smart Dairy Farm | Success

18 Jul 2026 2:58 PM

FBI ਇਲਜ਼ਾਮਾਂ ਮਗਰੋਂ Gurinderjit Singh Nagra ਗ੍ਰਿਫ਼ਤਾਰ | 4 ਲੱਖ Dollar Extortion Case | Punjab News

18 Jul 2026 2:57 PM

NEET UG 'ਚ Punjab ਦੇ ਪੁੱਤ Aryan Gupta ਨੇ ਕੀਤਾ Top | ਜਾਣੋ ਕਾਮਯਾਬੀ ਦਾ ਰਾਜ਼ | Exclusive Interview

17 Jul 2026 3:01 PM

ਬਹਿਬਲ ਕਲਾਂ ਗੋਲੀ ਕਾਂਡ ਦਾ ਗਵਾਹ ਪਹਿਲੀ ਵਾਰ ਆਇਆ ਸਾਹਮਣੇ, ਜਿਸ ਦੇ ਵੀ ਵੱਜੀਆਂ ਸੀ ਗੋਲੀਆਂ !

17 Jul 2026 3:02 PM

Trump ਦੀ ਟੈਰਿਫ WAR, ਕੀ ਬਚੇਗਾ ਭਾਰਤੀ ਵਪਾਰ? ਭਾਰਤ 'ਤੇ 100% ਟੈਕਸ ਦੀ ਤਿਆਰੀ! ਝੁਕੇਗਾ ਭਾਰਤ ਜਾਂ ਮੰਨੇਗਾ ਟਰੰਪ?

16 Jul 2026 3:00 PM
Advertisement