ਵਧੇ ਮਾਣ ਭੱਤੇ ਵਾਲਾ ਨੋਟੀਫ਼ੀਕੇਸ਼ਨ ਜਾਰੀ ਹੋਣ 'ਤੇ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਕੀਤੀ ਜੇਤੂ ਰੈਲੀ
Published : Aug 8, 2018, 3:30 pm IST
Updated : Aug 8, 2018, 3:30 pm IST
SHARE ARTICLE
State President Hargobind Kaur and other leaders during the winner rally
State President Hargobind Kaur and other leaders during the winner rally

ਆਲ ਪੰਜਾਬ ਆਂਗਨਵਾੜੀ ਮੁਲਾਜਮ ਯੂਨੀਅਨ ਵਲੋਂ ਅੱਜ ਸਥਾਨਕ ਦਾਣਾ ਮੰਡੀ ਵਿਖੇ ਜੇਤੂ ਰੈਲੀ ਕੀਤੀ ਗਈ............

ਬਠਿੰਡਾ : ਆਲ ਪੰਜਾਬ ਆਂਗਨਵਾੜੀ ਮੁਲਾਜਮ ਯੂਨੀਅਨ ਵਲੋਂ ਅੱਜ ਸਥਾਨਕ ਦਾਣਾ ਮੰਡੀ ਵਿਖੇ ਜੇਤੂ ਰੈਲੀ ਕੀਤੀ ਗਈ। ਜਿਸ ਦੌਰਾਨ ਸੂਬੇ ਭਰ ਵਿਚੋਂ ਹਜਾਰਾਂ ਦੀ ਗਿਣਤੀ ਵਿਚ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਨੇ ਸ਼ਮੂਲੀਅਤ ਕੀਤੀ। ਰੈਲੀ ਦੌਰਾਨ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਕਿਹਾ ਕਿ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਦੇ ਮਾਣ ਭੱਤੇ ਵਿਚ ਵਾਧੇ ਵਾਲਾ ਤੇ ਹੋਰ ਮੰਨੀਆਂ ਹੋਈਆ ਮੰਗਾਂ ਨਾਲ ਸਬੰਧਿਤ ਨੋਟੀਫਿਕੇਸ਼ਨ ਸਰਕਾਰ ਨੇ ਬੀਤੀ ਰਾਤ ਜਾਰੀ ਕਰ ਦਿੱਤਾ ਸੀ। ਜਿਸ ਨਾਲ ਜਥੇਬੰਦੀ ਦੀ ਵੱਡੀ ਜਿੱਤ ਹੋਈ ਹੈ।

ਉਹਨਾਂ ਕਿਹਾ ਕਿ 18 ਜੁਲਾਈ ਨੂੰ ਪੰਜਾਬ ਸਰਕਾਰ ਨੇ ਆਂਗਨਵਾੜੀ ਵਰਕਰਾਂ ਦੇ ਮਾਣ ਭੱਤੇ ਵਿਚ 1000 ਰੁਪਇਆ ਵਾਧਾ ਅਤੇ ਹੈਲਪਰਾਂ ਦੇ ਮਾਣ ਭੱਤੇ ਵਿਚ 500 ਰੁਪਏ ਦਾ ਵਾਧਾ ਕਰਨ ਦਾ ਐਲਾਨ ਕੀਤਾ ਸੀ ਅਤੇ ਇਹ ਕਿਹਾ ਸੀ ਕਿ ਇਸ ਦਾ ਨੋਟੀਫਿਕੇਸ਼ਨ 31 ਜੁਲਾਈ ਤੋਂ ਪਹਿਲਾਂ ਪਹਿਲਾਂ ਜਾਰੀ ਕਰ ਦਿੱਤਾ ਜਾਵੇਗਾ ਤੇ 54 ਹਜਾਰ ਵਰਕਰਾਂ ਤੇ ਹੈਲਪਰਾਂ ਨੂੰ ਇਸ ਦਾ ਲਾਭ ਹੋਵੇਗਾ। ਪਰ ਜਦ 2 ਅਗਸਤ ਤੱਕ ਵੀ ਸਰਕਾਰ ਨੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਜਾਰੀ ਨਾ ਕੀਤੀਆਂ ਤਾਂ ਸੂਬਾ ਕਮੇਟੀ ਦੇ ਫੈਸਲੇ ਅਨੁਸਾਰ 25 ਆਂਗਨਵਾੜੀ ਬਠਿੰਡਾ ਵਿਖੇ ਮਰਨ ਵਰਤ ਤੇ ਬੈਠ ਗਈਆਂ ਸਨ

ਤੇ ਉਹਨਾਂ ਨੂੰ ਮਰਨ ਵਰਤ ਤੇ ਬੈਠਿਆ ਕੱਲ੍ਹ ਚੌਥਾ ਦਿਨ ਹੋ ਗਿਆ ਸੀ। ਜਿਸ ਤੋਂ ਬਾਅਦ ਸਰਕਾਰ ਹਰਕਤ ਵਿਚ ਆਈ ਤੇ ਸਰਕਾਰ ਨੂੰ ਜਥੇਬੰਦੀ ਦੇ ਸੰਘਰਸ਼ ਅੱਗੇ ਝੁਕਣਾ ਪਿਆ ਤੇ ਨੋਟੀਫਿਕੇਸ਼ਨ ਜਾਰੀ ਕਰਨਾ ਪਿਆ। ਉਹਨਾਂ ਕਿਹਾ ਕਿ ਇਸ ਜਿੱਤ ਲਈ ਜਥੇਬੰਦੀ ਨੇ ਸਰਕਾਰ ਨਾਲ ਲੰਬੀ ਲੜਾਈ ਲੜੀ ਹੈ। ਬਠਿੰਡਾ ਵਿਖੇ ਪਿਛਲੇਂ 190 ਦਿਨਾਂ ਤੋਂ ਲੜੀਵਾਰ ਰੋਸ ਧਰਨਾ ਲਗਾਇਆ ਹੋਇਆ ਸੀ। ਜਿਸ ਦੀ ਅੱਜ ਜਿੱਤ ਹੋਣ ਉਪਰੰਤ ਸਮਾਪਤੀ ਕੀਤੀ ਗਈ ਹੈ। ਉਹਨਾਂ ਕਿਹਾ ਕਿ ਪਿਛਲੇਂ ਸਮੇਂ ਤੋਂ ਲੈ ਕੇ ਹੁਣ ਤੱਕ ਯੂਨੀਅਨ ਵੱਲੋਂ ਵਿੱਢੇ ਗਏ ਸੰਘਰਸ਼ ਵਿਚ ਯੋਗਦਾਨ ਪਾਉਣ ਵਾਲੀਆਂ

ਸਾਰੀਆਂ ਹੀ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਵਧਾਈ  ਦੀਆਂ ਹੱਕਦਾਰ ਹਨ। ਹਰਗੋਬਿੰਦ ਕੌਰ ਨੇ ਆਪਣੇ ਜਜਬਾਤੀ ਭਾਸ਼ਣ ਵਿਚ ਬੋਲਦਿਆਂ ਕਿਹਾ ਕਿ ਪੰਜਾਬ ਸਰਕਾਰ ਨਾਲ ਸਾਡੀ ਲੜਾਈ ਅਜੇ ਮੁੱਕੀ ਨਹੀਂ ਅਤੇ ਹਰਿਆਣਾ ਪੈਟਰਨ ਲੈਣ ਤੱਕ ਲੜਾਈ ਜਾਰੀ ਰਹੇਗੀ। ਇਸ ਰੈਲੀ ਦੌਰਾਨ ਯੂਨੀਅਨ ਦੀਆਂ ਆਗੂਆਂ ਨੇ ਸੂਬਾ ਤੇ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਦਾ ਪੂਰੇ ਜੋਰਾ ਸ਼ੋਰਾ ਨਾਲ ਹਾਰ ਪਾ ਕੇ ਸਵਾਗਤ ਕੀਤਾ ਅਤੇ ਉਨਾਂ ਨੂੰ ਸਨਮਾਨਤ ਕੀਤਾ ਗਿਆ।

ਇਸ ਮੌਕੇ ਸੀਨੀਅਰ ਆਗੂ ਸ਼ਿੰਦਰਪਾਲ ਕੌਰ ਥਾਂਦੇਵਾਲਾ, ਬਲਵੀਰ ਕੌਰ ਮਾਨਸਾ, ਛਿੰੰਦਰਪਾਲ ਕੌਰ ਭਗਤਾ, ਗੁਰਮੀਤ ਕੌਰ ਗੋਨਿਆਣਾ, ਜਸਵੰਤ ਕੌਰ ਭਿੱਖੀ, ਕ੍ਰਿਸ਼ਨਾ ਦੇਵੀ ਔਲਖ, ਬੇਅੰਤ ਕੌਰ ਪੱਟੀ, ਕੁਲਜੀਤ ਕੌਰ ਗੁਰੂਹਰਸਹਾਏ, ਜਸਪਾਲ ਕੌਰ ਝੁਨੀਰ, ਪ੍ਰਸਿੰਨ ਕੌਰ, ਲਖਵੀਰ ਕੌਰ ਮਲੇਰਕੋਟਲਾ, ਸਤਵੰਤ ਕੌਰ ਭੋਗਪੁਰ, ਸੁਮਨਬਾਲਾ ਪਠਾਨਕੋਟ, ਕੁਲਮੀਤ ਕੌਰ ਬਟਾਲਾ, ਜਸਵੀਰ ਕੌਰ ਦਸੂਹਾ, ਬਲਜੀਤ ਕੌਰ ਕੁਰਾਲੀ, ਰੀਮਾ ਰਾਣੀ ਰੋਪੜ, ਜਸਵੀਰ ਕੌਰ ਬਠਿੰਡਾ, ਅੰਮ੍ਰਿਤਪਾਲ ਕੌਰ ਬੱਲੂਆਣਾ ਅਤੇ ਹੋਰ ਬੁਲਾਰਿਆਂ ਨੇ ਸੰਬੋਧਨ ਕੀਤਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Punjab Weather Update: ਪੈ ਗਏ ਗੜ੍ਹੇ, ਭਾਰੀ ਮੀਂਹ ਨੇ ਮੌਸਮ ਕੀਤਾ ਠੰਢਾ, ਤੁਸੀਂ ਵੀ ਦੱਸੋ ਆਪਣੇ ਇਲਾਕੇ ਦਾ ਹਾਲ |

19 Apr 2024 4:31 PM

Barnala News: ਪੰਜਾਬ 'ਚ ਬਹੁਤ ਵੱਡਾ ਸਕੂਲੀ ਵੈਨ ਨਾਲ ਹਾਦਸਾ,14 ਜਵਾਕ ਹੋਏ ਜਖ਼ਮੀ, ਮਾਪੇ ਵੀ ਪਹੁੰਚ ਗਏ | LIVE

19 Apr 2024 4:12 PM

Chandigarh News: ਰੱਬਾ ਆਹ ਕਹਿਰ ਕਿਸੇ 'ਤੇ ਨਾਂਹ ਕਰੀਂ, ਸੁੱਤੇ ਪਰਿਵਾਰ ਤੇ ਡਿੱਗਿਆ ਲੈਂਟਰ, ਮਾਂ ਤਾਂ ਤੋੜ ਗਈ ਦਮ,

19 Apr 2024 3:52 PM

Ludhiana News: ਦਿਲ ਰੋ ਪੈਂਦਾ ਦਿਲਰੋਜ਼ ਦੇ ਮਾਪੇ ਦੇਖ ਕੇ..ਦਫ਼ਨ ਵਾਲੀ ਥਾਂ ਤੇ ਪਹੁੰਚ ਕੇ ਰੋ ਪਏ ਸਾਰੇ,ਤੁਸੀ ਵੀ....

19 Apr 2024 3:32 PM

Big Breaking: 'ਨਾ ਮਜੀਠੀਆ ਫੋਨ ਚੁਕਦੇ ਨਾ ਬਾਦਲ.. ਮੈਂ ਕਿਹੜਾ ਤਨਖਾਹ ਲੈਂਦਾ ਹਾਂ' ਤਲਬੀਰ ਗਿੱਲ ਨੇ ਫਿਰ ਦਿਖਾਏ....

19 Apr 2024 2:26 PM
Advertisement