ਜਗਤਾਰ ਸਿੰਘ ਹਵਾਰਾ ਇੱਕ ਹੋਰ ਕੇਸ 'ਚੋਂ ਬਰੀ
Published : Aug 8, 2018, 1:03 pm IST
Updated : Aug 8, 2018, 1:03 pm IST
SHARE ARTICLE
Bhai Jagtar Singh Hawara
Bhai Jagtar Singh Hawara

ਜਗਤਾਰ ਸਿੰਘ ਹਵਾਰਾ ਨੂੰ ਅਦਾਲਤ ਨੇ ਪੁਲਿਸ ਮੁਲਾਜ਼ਮ 'ਤੇ ਜਾਨਲੇਵਾ ਹਮਲਾ ਕਰਨ ਦੇ ਮਾਮਲੇ ਵਿਚ ਦੋਸ਼ਮੁਕਤ ਕਰਾਰ ਦੇ ਦਿੱਤਾ ਗਿਆ ਹੈ

ਲੁਧਿਆਣਾ, ਜਗਤਾਰ ਸਿੰਘ ਹਵਾਰਾ ਨੂੰ ਅਦਾਲਤ ਨੇ ਪੁਲਿਸ ਮੁਲਾਜ਼ਮ 'ਤੇ ਜਾਨਲੇਵਾ ਹਮਲਾ ਕਰਨ ਦੇ ਮਾਮਲੇ ਵਿਚ ਦੋਸ਼ਮੁਕਤ ਕਰਾਰ ਦੇ ਦਿੱਤਾ ਗਿਆ ਹੈ। ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਜਗਤਾਰ ਸਿੰਘ ਹਵਾਰਾ ਵਿਰੁੱਧ ਸਾਢੇ ਤੇਰਾਂ ਸਾਲ ਪਹਿਲਾਂ ਥਾਣਾ ਬੱਧਨੀ ਕਲਾਂ ਅਧੀਨ ਪੁਲੀਸ ਚੌਕੀ, ਲੋਪੋ ਵਿਚ ਤਾਇਨਾਤ ਸਿਪਾਹੀ ਜਸਵੀਰ ਸਿੰਘ 'ਤੇ ਜਾਨਲੇਵਾ ਹਮਲਾ ਕਰਨ ਦਾ ਕੇਸ ਦਰਜ ਸੀ। ਮੋਗਾ ਦੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਤਰਸੇਮ ਮੰਗਲਾ ਦੀ ਅਦਾਲਤ ਨੇ ਹਵਾਰਾ ਨੂੰ ਦੋਸ਼ਮੁਕਤ ਕਰਾਰ ਦਿੰਦਿਆਂ ਬਰੀ ਕਰ ਦਿੱਤਾ ਹੈ।

Bhai Jagtar Singh HawaraBhai Jagtar Singh Hawara

ਇਸ ਤੋਂ ਪਹਿਲਾਂ ਹਵਾਰਾ ਨੂੰ ਲੁਧਿਆਣਾ ਦੇ ਅਸਲਾ ਕੇਸ ਤੋਂ ਇਲਾਵਾ ਕਈ ਮਾਮਲਿਆਂ ਵਿਚ ਬਰੀ ਕਰ ਦਿੱਤਾ ਗਿਆ ਹੈ। ਦਿੱਲੀ ਦੀ ਤਿਹਾੜ ਜੇਲ੍ਹ ਵਿਚ ਬੰਦ ਅਕਾਲ ਤਖ਼ਤ ਸਾਹਿਬ ਦੇ ਮੁਤਵਾਜੀ ਜੱਥੇਦਾਰ ਹਵਾਰਾ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ ਭੁਗਤੀ ਤੇ ਸਬੂਤਾਂ ਦੀ ਘਾਟ ਕਾਰਨ ਉਸ ਵਿਰੁੱਧ ਦੋਸ਼ ਸਾਬਿਤ ਨਹੀਂ ਹੋ ਸਕੇ। ਹਵਾਰਾ ਦੇ ਕੇਸ ਦੀ ਪੈਰਵੀ ਵਕੀਲ ਜਸਪਾਲ ਸਿੰਘ ਮੰਝਪੁਰ ਨੇ ਕੀਤੀ। ਸੁਰੱਖਿਆ ਪ੍ਰਬੰਧਾਂ ਕਰਕੇ ਪੁਲੀਸ ਹਵਾਰਾ ਨੂੰ ਦਿੱਲੀ ਦੀ ਤਿਹਾੜ ਜੇਲ੍ਹ ’ਚੋਂ ਨਿੱਜੀ ਤੌਰ 'ਤੇ ਪੇਸ਼ ਕਰਨ ਤੋਂ ਟਾਲਾ ਵੱਟ ਰਹੀ ਸੀ।

Bhai Jagtar Singh HawaraBhai Jagtar Singh Hawara

ਜਦ ਤਕ ਕੋਈ ਵੀ ਮੁਲਜ਼ਮ ਅਦਾਲਤ ਵਿਚ ਨਿੱਜੀ ਤੌਰ ’ਤੇ ਪੇਸ਼ ਨਹੀਂ ਹੁੰਦਾ, ਉਦੋਂ ਤਕ ਮੁਲਜ਼ਮ ਖ਼ਿਲਾਫ਼ ਦੋਸ਼ ਸਾਬਿਤ ਨਹੀਂ ਹੋ ਸਕਦੇ। ਜ਼ਿਕਰਯੋਗ ਹੈ ਕਿ 16 ਫਰਵਰੀ 2005 ਨੂੰ ਪੁਲਿਸ ਚੌਕੀ ਲੋਪੋ ਦੇ ਸਿਪਾਹੀ ਜਸਵੀਰ ਸਿੰਘ ਨੂੰ ਗੋਲ਼ੀ ਮਾਰ ਦਿੱਤੀ ਗਈ ਸੀ। ਇਸ ਕੇਸ ’ਚ 19 ਜਨਵਰੀ 2010 ਨੂੰ ਸਥਾਨਕ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਦੀ ਅਦਾਲਤ ਨੇ ਸਬੂਤਾਂ ਦੀ ਘਾਟ ਕਾਰਨ ਇਸ ਕੇਸ ਵਿਚ ਨਾਮਜ਼ਦ ਬਾਕੀ ਮੁਲਜ਼ਮਾਂ ਨੂੰ ਬਰੀ ਕਰ ਦਿੱਤਾ ਸੀ। ਇਸ ਕੇਸ ’ਚ ਹਵਾਰਾ ਦੀ ਗ੍ਰਿਫ਼ਤਾਰੀ ਵੀ ਨਹੀਂ ਹੋਈ ਸੀ।

ਇਸ ਕੇਸ ਦੀ ਦਬੀ ਫਾਈਲ ਪੁਲੀਸ ਨੇ ਇਸ ਸਮੇਂ ਖੋਲ੍ਹੀ ਜਦੋਂ ਹਵਾਰਾ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ ਅਰਜ਼ੀ ਦਾਇਰ ਕਰਕੇ ਉਸ ਨੂੰ ਤਿਹਾੜ ਜੇਲ੍ਹ ਤੋਂ ਪੰਜਾਬ ਦੀ ਕਿਸੇ ਜੇਲ੍ਹ ਵਿਚ ਤਬਦੀਲ ਕਰਨ ਦੀ ਮੰਗ ਕੀਤੀ ਸੀ। ਇਸ ਤੋਂ ਬਾਅਦ ਉਸ ਖ਼ਿਲਾਫ਼ ਦਰਜ ਕੇਸਾਂ ਦੀ ਪੜਚੋਲ ਦੌਰਾਨ ਵਰ੍ਹਿਆਂ ਤੋਂ ਦੱਬੀ ਪਈ ਇਹ ਫਾਈਲ ਵੀ ਖੁੱਲ੍ਹ ਗਈ ਸੀ।

Bhai Jagtar Singh HawaraBhai Jagtar Singh Hawara

ਹਵਾਰਾ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ’ਚ ਦਿੱਤੀ ਅਰਜ਼ੀ ਵਿਚ ਕਿਹਾ ਸੀ ਕਿ ਤਿਹਾੜ ਜੇਲ੍ਹ ਦੇ ਰਿਕਾਰਡ ਮੁਤਾਬਕ ਉਸ ਖ਼ਿਲਾਫ਼ ਪੰਜਾਬ ਤੇ ਹਰਿਆਣਾ ਵਿਚ ਵੱਖ ਥਾਵਾਂ ਉੱਤੇ 36 ਅਪਰਾਧਿਕ ਕੇਸ ਦਰਜ ਹਨ ਪਰ ਉਸ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਕਿਸੇ ਵੀ ਅਦਾਲਤ ਵਿਚ ਪੇਸ਼ ਨਹੀਂ ਕੀਤਾ ਜਾਂਦਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement