
ਸੁਤੰਤਰਤਾ ਸੈਲਾਨੀਆ ਦੇ ਪਰਿਵਾਰਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਦੇਸ਼ ਦੀ ਅਜ਼ਾਦੀ ਵਿਚ ਹਿੱਸਾ ਪਾਉਣ ਵਾਲੇ ਸ਼ਹੀਦਾਂ ਦੇ ਪਰਿਵਾਰਾਂ ਦੀ ਸਾਰ ਲੈਂਦੇ ਹੋਏ............
ਫਤਿਹਗੜ੍ਹ ਸਾਹਿਬ : ਸੁਤੰਤਰਤਾ ਸੈਲਾਨੀਆ ਦੇ ਪਰਿਵਾਰਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਦੇਸ਼ ਦੀ ਅਜ਼ਾਦੀ ਵਿਚ ਹਿੱਸਾ ਪਾਉਣ ਵਾਲੇ ਸ਼ਹੀਦਾਂ ਦੇ ਪਰਿਵਾਰਾਂ ਦੀ ਸਾਰ ਲੈਂਦੇ ਹੋਏ ਸੁਤੰਤਰਤਾ ਸੈਲਾਨੀਆ ਦੇ ਪਰਿਵਾਰਾਂ ਨੂੰ ਬਣਦੀਆਂ ਸਹੂਲਤਾਂ ਦਿੱਤੀਆਂ ਜਾਣ। ਜੱਥੇਬੰਦੀ ਦੇ ਜਰਨਲ ਸਕੱਤਰ ਗੁਰਮੀਤ ਸਿੰਘ ਹੁੰਦਲ ਮੁਲਾਂਪੁਰ ਨੇ ਦੱਸਿਆ ਕਿ ਕਾਂਗਰਸ ਵਲੋਂ ਵਾਅਦਾ ਕੀਤਾ ਗਿਆ ਸੀ ਕਿ ਸਰਕਾਰ ਬਣਨ 'ਤੇ ਅਜਾਦੀ ਘੁਲਾਟੀਆ ਦੇ ਪਰਿਵਾਰਿਕ ਮੈਂਬਰਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾਣਗੀਆਂ, ਪੰ੍ਰਤੂ ਸੂਬਾ ਸਰਕਾਰ ਹੁਣ ਆਪਣੇ ਵਾਅਦਿਆਂ ਨੂੰ ਅੱਖੋਂ ਪਰੋਖੇ ਕਰ ਰਹੀ ਹੈ।
ਉਨ੍ਹਾਂ ਦੱਸਿਆ ਕਿ ਹੋਰਨਾਂ ਸੂਬਿਆਂ ਦੀ ਤਰਜ਼ 'ਤੇ ਅਜਾਦੀ ਘੁਲਾਟੀਆ ਦੇ ਪਰਿਵਾਰਿਕ ਮੈਂਬਰਾਂ ਨੂੰ ਪੈਨਸ਼ਨ ਲਗਾਈ ਜਾਵੇ, ਡਾਕਟਰੀ ਸਹੂਲਤਾਂ ਦਿੱਤੀਆਂ ਜਾਣ, ਟੋਲ ਵਿਚ ਰਾਹਤ ਆਦਿ ਸਹੂਲਤਾਂ ਪਹਿਲ ਦੇ ਆਧਾਰ 'ਤੇ ਦਿੱਤੀਆਂ ਜਾਣ। ਉਨ੍ਹਾਂ ਕਿਹਾ ਕਿ ਅਜ਼ਾਦੀ ਘੁਲਾਟੀਆ ਦੇ ਪਰਿਵਾਰਾਂ ਦੇ ਮੈਂਬਰ ਸਰਕਾਰ ਵਲੋਂ ਸਹੂਲਤਾਂ ਨਾ ਮਿਲਣ ਕਾਰਨ ਪ੍ਰੇਸ਼ਾਨੀਆਂ ਦਾ ਸਾਹਮਣਾ ਕਰ ਰਹੇ ਹਨ ਤੇ ਸਹੂਲਤਾਂ ਦੀ ਆਸ ਵਿਚ ਦਫ਼ਤਰਾਂ ਦੇ ਧੱਕੇ ਖਾ ਰਹੇ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਤਵੰਤ ਸਿੰਘ, ਕਰਮਜੀਤ ਸਿੰਘ, ਕਰਮਵੀਰ ਸਿੰਘ, ਜਸਵੀਰ ਸਿੰਘ, ਲਖਵਿੰਦਰ ਸਿੰਘ ਆਦਿ ਹਾਜ਼ਰ ਸਨ।