
ਜੰਮੂ-ਕਸ਼ਮੀਰ 'ਚ ਧਾਰਾ 370 ਨੂੰ ਖ਼ਤਮ ਕੀਤੇ ਜਾਣ ਤੋਂ ਬਾਅਦ ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ...
ਚੰਡੀਗੜ੍ਹ: ਜੰਮੂ-ਕਸ਼ਮੀਰ 'ਚ ਧਾਰਾ 370 ਨੂੰ ਖ਼ਤਮ ਕੀਤੇ ਜਾਣ ਤੋਂ ਬਾਅਦ ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਬੌਖਲਾ ਕੇ ਗਿੱਦੜ-ਧਮਕੀ ਦਿੱਤੀ ਹੈ। ਇਮਰਾਨ ਖ਼ਾਨ ਵੱਲੋਂ ਭਾਰਤ 'ਚ ਪੁਲਵਾਮਾ ਅੱਤਵਾਦੀ ਹਮਲੇ ਵਰਗੀਆਂ ਵਾਰਦਾਤਾਂ ਦੀ ਧਮਕੀ ਦੇਣ ਤੋਂ ਬਾਅਦ ਪੰਜਾਬ 'ਚ ਵੀ ਖ਼ਤਰਾ ਵੱਧ ਗਿਆ ਹੈ। ਅੱਤਵਾਦੀ ਵਾਰਦਾਤ ਦੇ ਖ਼ਦਸ਼ੇ ਕਾਰਨ ਪੰਜਾਬ ਸਰਕਾਰ ਨੇ ਵੱਡਾ ਕਦਮ ਚੁੱਕਿਆ ਹੈ। ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਸੂਬੇ 'ਚ ਅਲਰਟ ਜਾਰੀ ਕਰ ਦਿੱਤਾ ਹੈ। ਇਸ ਦੇ ਨਾਲ ਹੀ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ।
Imran Khan
ਦੂਸਰੇ ਪਾਸੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਮੀਦ ਜਤਾਈ ਹੈ ਕਿ ਪਾਕਿਸਤਾਨ ਦੀ ਪ੍ਰਤੀਕਿਰਿਆ ਤੇ ਭਾਰਤ ਨਾਲ ਸਿਆਸੀ ਸਬੰਧਾਂ ਨੂੰ ਚੁੱਕੇ ਗਏ ਕਦਮਾਂ ਦਾ ਸ੍ਰੀ ਕਰਤਾਰਪੁਰ ਲਾਂਘੇ 'ਤੇ ਅਸਰ ਨਹੀਂ ਪਵੇਗਾ। ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਸੂਬੇ 'ਚ ਸੁਰੱਖਿਆ ਲਈ ਵੱਡਾ ਕਦਮ ਚੁੱਕਦੇ ਹੋਏ ਚੌਕਸੀ ਵਧਾਉਣ ਦੇ ਨਿਰਦੇਸ਼ ਦਿੱਤੇ ਹਨ। ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਦੇ ਬਦਲੇ ਹਾਲਾਤ ਤੇ ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਪੂਰੇ ਸੂਬੇ 'ਚ ਚੌਕਸੀ ਵਧਾ ਦਿੱਤੀ ਹੈ। ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ।
Now Kashmir
ਸੂਬੇ ਦੇ ਪਾਕਿਸਤਾਨ ਸਰਹੱਦ ਨਾਲ ਲਗਦੇ ਖੇਤਰਾਂ 'ਚ ਸੁਰੱਖਿਆ ਬੇਹੱਦ ਸਖ਼ਤ ਕਰ ਦਿੱਤੀ ਗਈ ਹੈ। ਸੂਤਰਾਂ ਅਨੁਸਾਰ ਕੇਂਦਰੀ ਖ਼ੁਫੀਆਂ ਏਜੰਸੀਆਂ ਨੇ ਪੰਜਾਬ ਪੁਲਿਸ ਨੂੰ ਅਲਰਟ ਦਿੱਤੀ ਹੈ ਕਿ ਜੰਮੂ-ਕਸ਼ਮੀਰ 'ਚ ਬਦਲੇ ਹਾਲਾਤ ਦੇ ਮੱਦੇਨਜ਼ਰ ਤੇ ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਵਿਸ਼ੇਸ਼ ਸੁਰੱਖਿਆ ਪ੍ਰਬੰਧ ਯਕੀਨੀ ਬਣਾਏ ਜਾਣ ਦੀ ਜ਼ਰੂਰਤ ਹੈ, ਕਿਉਂਕਿ ਅੱਤਵਾਦੀ ਦੇਸ਼ ਦੇ ਕਿਸੇ ਵੀ ਸਰਹੱਦੀ ਸੂਬੇ 'ਚ ਘੁਸਪੈਠ ਕਰ ਵੱਡੀ ਵਾਰਦਾਤ ਨੂੰ ਅੰਜਾਮ ਦੇ ਸਕਦੇ ਹਨ। ਇਸ ਤੋਂ ਬਾਅਦ ਸੂਬਾ ਸਰਕਾਰ ਨੇ ਤੁਰੰਤ ਕਦਮ ਚੁੱਕਦੇ ਹੋਏ ਅਲਰਟ ਜਾਰੀ ਕਰ ਦਿੱਤਾ।