ਰਾਮ ਮੰਦਿਰ ਦੇ ਨੀਂਹ ਪੱਥਰ ਮਗਰੋਂ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ
Published : Aug 8, 2020, 4:16 pm IST
Updated : Aug 8, 2020, 4:16 pm IST
SHARE ARTICLE
Amritsar Giani Harpreet Singh Narendra Modi RamTemple kartarpur Sahib
Amritsar Giani Harpreet Singh Narendra Modi RamTemple kartarpur Sahib

ਸੱਦਾ ਸ੍ਰੀ ਰਾਮ ਜਨਮ ਭੂਮੀ ਤੀਰਥ ਖ਼ੇਤਰ ਜਥੇਬੰਦੀ ਦੇ ਜਨਰਲ...

ਅੰਮ੍ਰਿਤਸਰ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਆਯੋਧਿਆ ਵਿਚ ਰਾਮ ਮੰਦਿਰ ਦਾ ਨੀਂਹ ਪੱਥਰ ਰੱਖੇ ਜਾਣ ਤੋਂ ਬਾਅਦ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਾਕਾਰੀ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵੱਡਾ ਬਿਆਨ ਦਿੰਦਿਆਂ ਆਖਿਆ ਕਿ ਸਮੁੱਚੇ ਹਿੰਦੂ ਸਮਾਜ ਨੂੰ ਰਾਮ ਮੰਦਿਰ ਦੀਆਂ ਮੁਬਾਰਕਾਂ ਪਰ ਸਰਕਾਰ ਨੂੰ ਸਿੱਖ ਧਰਮ ਦੇ ਅਸਥਾਨ ਗੁਰਦੁਆਰਾ ਗਿਆਨ ਗੋਦੜੀ, ਗੁਰਦੁਆਰਾ ਡਾਂਗ ਮਾਰ ਸਾਹਿਬ ਅਤੇ ਮੰਗੂ ਮੱਠ ਦੀ ਪੁਨਰ ਉਸਾਰੀ ਲਈ ਸਹਿਯੋਗ ਕਰਨਾ ਚਾਹੀਦਾ ਹੈ ਤਾਂ ਜੋ ਸਿੱਖ ਵੀ ਅਪਣੇ ਇਹਨਾਂ ਧਾਰਮਿਕ ਅਸਥਾਨਾਂ ਦੀ ਖੁਸ਼ੀ ਮਨਾ ਸਕਣ।

Gurdwara Gyan Godri Sahib Gurdwara Gyan Godri Sahib

ਇਸ ਦੇ ਨਾਲ ਹੀ ਉਹਨਾਂ ਨੇ ਕਰਤਾਰਪੁਰ ਲਾਂਘਾ ਖੋਲ੍ਹੇ ਜਾਣ ਦੀ ਮੰਗ ਵੀ ਕੀਤੀ ਹੈ ਤਾਂ ਜੋ ਸਿੱਖ ਫਿਰ ਤੋਂ ਪਾਕਿਸਤਾਨ ਸਥਿਤ ਗੁਰਦੁਆਰ ਸ਼੍ਰੀ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਦਰਸ਼ਨ ਦੀਦਾਰ ਕਰ ਸਕਣ। ਦਸ ਦਈਏ ਕਿ 5 ਅਗਸਤ ਨੂੰ ਅਯੁੱਧਿਆ ਵਿਖੇ ਰਾਮ ਮੰਦਰ ਲਈ ਹੋ ਰਹੇ ਭੂਮੀ ਪੂਜਨ ਲਈ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸੱਦਾ ਆਇਆ ਸੀ।

Gurdwara Mangu Math Gurdwara Mangu Math

ਸੱਦਾ ਸ੍ਰੀ ਰਾਮ ਜਨਮ ਭੂਮੀ ਤੀਰਥ ਖ਼ੇਤਰ ਜਥੇਬੰਦੀ ਦੇ ਜਨਰਲ ਸਕੱਤਰ ਚੰਪਤ ਰਾਏ ਵੱਲੋਂ ਆਇਆ ਸੀ। ਪਰ ਉਹਨਾਂ ਨੇ ਇਸ ਸਮਾਗਮ ਵਿਚ ਸ਼ਿਰਕਤ ਨਹੀਂ ਕੀਤੀ ਸੀ। ਜਦ ਕਿ ਤਖ਼ਤ ਸ਼੍ਰੀ ਪਟਨਾ ਸਾਹਿਬ ਦੇ ਸਾਬਕਾ ਜੱਥੇਦਾਰ ਗਿਆਨੀ ਇਕਬਾਲ ਸਿੰਘ ਪ੍ਰੋਗਰਾਮ ਵਿਚ ਸ਼ਾਮਲ ਹੋਏ ਸਨ।

Gurdwara Dang Mar SahibGurdwara Dang Mar Sahib

ਦਸ ਦਈਏ ਕਿ ਗੁਰਦੁਆਰਾ, ਗਿਆਨ ਗੋਦੜੀ, ਗੁਰਦੁਆਰਾ ਡਾਂਗ ਮਾਰ ਸਾਹਿਬ ਤੇ ਗੁਰਦੁਆਰਾ ਮੰਗੂ ਮੱਠ ਨੂੰ ਲੈ ਕੇ ਵਿਵਾਦ ਚਲ ਰਿਹਾ ਹੈ। ਉੜੀਸਾ ਸਰਕਾਰ ਦੇ ਵੱਲੋਂ ਗੁਰਦੁਆਰਾ ਮੰਗੂ ਮੱਠ ਦੀ ਇਮਾਰਤ ਦੇ ਕੁੱਝ ਹਿੱਸੇ ਨੂੰ ਗਿਰਾ ਦਿੱਤਾ ਗਿਆ ਸੀ ਜਿਸ ਤੋਂ ਬਾਅਦ ਸਿੱਖਾਂ ਵਿਚ ਭਾਰੀ ਰੋਸ ਪੈਦਾ ਹੋ ਗਿਆ ਸੀ ਪਰ ਹੁਣ ਇਹ ਦੇਖਣਾ ਹੋਵੇਗਾ ਗਿਆਨੀ ਹਰਪ੍ਰੀਤ ਸਿੰਘ ਦੀ ਅਪੀਲ ਦਾ ਸਰਕਾਰ ਤੇ ਕੀ ਅਸਰ ਹੁੰਦਾ ਹੈ।

Giani Harpreet SinghGiani Harpreet Singh

ਭਾਰਤ ਵਿੱਚ ਸਿਆਸਤ ਦੇ ਕੁਝ ਜਾਣਕਾਰ ਮੰਨਦੇ ਹਨ ਕਿ 5 ਅਗਸਤ ਦੇ ਇਤਿਹਾਸਕ ਸਮਾਗਮ ਦੇ ਬਾਅਦ ਭਾਰਤ ਦੇ ਇਤਿਹਾਸ ਦਾ ਸਭ ਤੋਂ ਲੰਬਾ ਅਧਿਆਏ ਖ਼ਤਮ ਹੋਣ ਜਾ ਰਿਹਾ ਹੈ ਅਤੇ ਕੁਝ ਜਾਣਕਾਰਾਂ ਮੁਤਾਬਕ ਇਸ ਅਧਿਆਏ ਦੇ ਖ਼ਤਮ ਹੋਣ ਦੇ ਨਾਲ ਹੀ ਨਵੇਂ ਭਾਰਤ ਦੀ ਸ਼ੁਰੂਆਤ ਹੋਵੇਗੀ।  

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ  ਲਾਈਕ Twitter  ਤੇ follow ਕਰੋ।

Location: India, Punjab, Amritsar

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM

Delhi Bomb Blast : Eyewitness shopkeepers of Chandni Chowk told how the explosion happened

13 Nov 2025 3:29 PM

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM
Advertisement