ਸ਼ਰਾਬ ਦੇ ਮਸਲੇ ‘ਤੇ ਅਕਾਲੀ ਆਗੂਆਂ ਨੇ ਸਰਕਾਰ ਦਾ ਕੀਤਾ ਵਿਰੋਧ
ਚੰਡੀਗੜ੍ਹ: ਪੰਜਾਬ ਵਿਚ ਜ਼ਹਿਰੀਲੀ ਸ਼ਰਾਬ ਨਾਲ ਹੋ ਰਹੀਆਂ ਮੌਤਾਂ ਨੂੰ ਲੈ ਕੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਦੇ ਵੱਲੋਂ ਆਪਣੇ ਸਾਥੀਆਂ ਦੇ ਨਾਲ ਅੱਜ ਪੰਜਾਬ ਦੇ ਗਵਰਨਰ ਨੂੰ ਮੰਗ ਪੱਤਰ ਦੇਣ ਪਹੁੰਚੇ ਸੀ। ਜਿਥੇ ਉਨ੍ਹਾਂ ਨੂੰ ਅੱਗੇ ਵੱਧਣ ਤੋਂ ਰੋਕਿਆ ਗਿਆ ਜਿਸ ਤੋਂ ਬਾਅਦ ਰੋਸ ਪ੍ਰਦਰਸ਼ਨ ਕਰਦੇ ਹੋਏ ਉਨ੍ਹਾਂ ਕੈਪਟਨ ਸਰਕਾਰ ਨੂੰ ਬਰਖਾਸਤ ਕਰਨ ਦੇ ਨਾਲ-ਨਾਲ ਜਹਿਰੀਲੀ ਸ਼ਰਾਬ ਵੇਚਣ ਵਾਲੇ ਲੋਕਾਂ ‘ਤੇ ਮੌਤਾਂ ਦੇ ਕੇਸ ਦਰਜ ਕਰਨ ਦੀ ਮੰਗ ਕੀਤੀ ਹੈ।
ਨਾਲ ਹੀ ਉਨ੍ਹਾਂ ਪੰਜਾਬ ਚ ਮੰਤਰੀਆਂ ਦੇ ਵੱਲੋਂ ਜਮੀਨਾਂ ਤੇ ਕੀਤੇ ਜਾਂਦੇ ਨਜਾਇਜ ਕਬਜ਼ਿਆਂ ਬਾਰੇ ਗੱਲ ਕਰਦਿਆਂ ਵੀ ਸਰਕਾਰ ਨੂੰ ਚੇਤਾਵਨੀ ਦੇ ਦਿੱਤੀ ਹੈ। ਵਿਰੋਧ ਪ੍ਰਦਰਸ਼ਨ ਕਰਦੇ ਇਨ੍ਹਾਂ ਆਕਾਲੀ ਆਗੂ ਨੂੰ ਹੁਣ ਪੁਲਿਸ ਨੇ ਹਿਰਾਸਤ ਲੈ ਲਿਆ। ਚੰਦੂਮਾਜਰਾ ਦਾ ਕਹਿਣਾ ਹੈ ਕਿ ਕਤਲਾਂ ਦੇ ਕੇਸ ਦਰਜ ਕੀਤੇ ਜਾਣ, ਸਰਕਾਰ ਨੂੰ ਬਰਖ਼ਾਸਤ ਕੀਤਾ ਜਾਵੇ। “ਕੈਪਟਨ ਕਿਸੇ ਵੀ ਪੀੜਤ ਪਰਿਵਾਰ ਨੂੰ ਮਿਲ ਕੇ ਵੀ ਨਹੀਂ ਆਏ।
ਪੁਲਿਸ ਨੇ ਵੀ ਉਹਨਾਂ ਨਾਲ ਧੱਕਾ ਕੀਤਾ ਹੈ ਉਹਨਾਂ ਨੂੰ ਮੁੱਖ ਮੰਤਰੀ ਨੂੰ ਮਿਲਣ ਵੀ ਨਹੀਂ ਦਿੱਤਾ ਗਿਆ। ਜ਼ਹਿਰੀਲੀ ਸ਼ਰਾਬ ਵੇਚਣ ਦਾ ਪੈਸਾ ਵੀ ਪੰਜਾਬ ਦੇ ਲੋਕਾਂ ਦਾ ਹੀ ਸੀ ਤੇ ਉਹਨਾਂ ਦੀ ਕਮਾਈ ਨੂੰ ਵੱਡਾ ਚੂਨਾ ਲੱਗਿਆ ਹੈ।” ਦੱਸ ਦੱਈਏ ਕਿ ਪਿਛਲੇ ਦਿਨਾਂ ’ਚ ਜ਼ਹਿਰੀਲੀ ਸ਼ਰਾਬ ਦੇ ਨਾਲ ਹੋਈਆਂ ਮੌਤਾਂ ਤੋਂ ਬਾਅਦ ਹੁਣ ਵਿਰੋਧੀ ਪਾਰਟੀਆਂ ਦੇ ਵੱਲੋਂ ਪੰਜਾਬ ਸਰਕਾਰ ਦੇ ਕੋਲੋਂ ਜਲਦ ਤੋਂ ਜਲਦ ਦੋਸ਼ੀਆਂ ਤੇ ਕਾਰਵਾਈ ਕਰਨ ਦੀ ਮੰਗ ਕੀਤੀ ਜਾ ਰਹੀ ਹੈ।
ਦਸ ਦਈਏ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜ਼ਹਿਰੀਲੀ ਸ਼ਰਾਬ ਕਾਰਨ ਹੋਈਆਂ ਮੌਤਾਂ ਨੂੰ ਕਤਲ ਕਰਾਰ ਦਿੰਦਿਆਂ ਪੀੜਤ ਪਰਿਵਾਰਾਂ ਨੂੰ ਭਰੋਸਾ ਦਿੱਤਾ ਕਿ ਆਪਣੇ ਲਾਭ ਲਈ ਜਾਣਬੁਝ ਕੇ ਸੈਂਕੜੇ ਲੋਕਾਂ ਦੀਆਂ ਜ਼ਿੰਦਗੀਆਂ ਲੈਣ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗੀ। ਊਨ੍ਹਾਂ ਇਹ ਗੱਲ ਤਰਨਤਾਰਨ ਵਿੱਚ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਦੌਰਾਨ ਕਹੀ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਖਿਲਾਫ਼ ਕੇਸ ਦਰਜ ਕੀਤਾ ਜਾਵੇਗਾ।
ਪੀੜਤਾਂ ਨਾਲ ਮੁਲਾਕਾਤ ਦੌਰਾਨ ਮੁੱਖ ਮੰਤਰੀ ਨੇ ਮੁਆਵਜ਼ੇ ਦੀ ਰਾਸ਼ੀ 2 ਲੱਖ ਤੋਂ ਵਧਾ ਕੇ 5 ਲੱਖ ਕਰ ਦਿੱਤੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜਿਨ੍ਹਾਂ ਵਿਅਕਤੀਆਂ ਦੀ ਸ਼ਰਾਬ ਪੀਣ ਬਾਅਦ ਅੱਖਾਂ ਦੀ ਰੌਸ਼ਨੀ ਗਈ ਹੈ ਉਨ੍ਹਾਂ ਨੂੰ ਵੀ 5 ਲੱਖ ਮੁਆਵਜ਼ਾ ਦਿੱਤਾ ਜਾਵੇਗਾ। ਇਸ ਮੌਕੇ ਸਮਾਜਿਕ ਦੂਰੀ ਦਾ ਪੂਰਾ ਖਿਆਲ ਰੱਖਿਆ ਗਿਆ। ਪੀੜਤ ਪਰਿਵਾਰ ਦੂਰ ਦੂਰ ਬੈਠੇ ਹੋਏ ਸਨ।
ਮੁੱਖ ਮੰਤਰੀ ਦੇ ਦੌਰੇ ਦੌਰਾਨ ਉਨ੍ਹਾਂ ਦੇ ਨਾਲ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ, ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ, ਡੀਜੀਪੀ ਦਿਨਕਰ ਗੁਪਤਾ ਤੋਂ ਇਲਾਵਾ ਖਡੂਰ ਸਾਹਿਬ ਦੇ ਸੰਸਦ ਮੈਂਬਰ ਜੇ ਐਸ ਡਿੰਪਾ ਅਤੇ ਵਿਧਾਇਕ ਰਮਨਜੀਤ ਸਿੰਘ ਸਿੱਕੀ ਵੀ ਸਨ।
ਇਸ ਦੌਰਾਨ ਪੱਤਰਕਾਰਾਂ ਵੱਲੋਂ ਹਾਦਸੇ ਲਈ ਕਾਂਗਰਸੀ ਵਿਧਾਇਕ ਦੇ ਪੀਏ ਦੇ ਸ਼ਾਮਲ ਹੋਣ ਬਾਰੇ ਪੁੱਛੇ ਜਾਣ ’ਤੇ ਕੈਪਟਨ ਨੇ ਇਹ ਕਹਿੰਦਿਆਂ ਪੱਲਾ ਝਾੜ ਲਿਆ ਕਿ ਬਿਨਾਂ ਜਾਂਚ ਦੇ ਕਿਸੇ ਨਤੀਜੇ ’ਤੇ ਕਿਵੇਂ ਪੁੱਜਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸਮਾਂਬੱਧ ਜਾਂਚ ਲਈ ਵਿਸ਼ੇਸ਼ ਅਧਿਕਾਰੀਆਂ ਨੂੰ ਲਾਇਆ ਗਿਆ ਹੈ ਤੇ ਜਿਹੜੇ ਵੀ ਦੋਸ਼ੀ ਪਾਏ ਗਏ ਉਨ੍ਹਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ, ਭਾਵੇਂ ਉਹ ਕੋਈ ਵੀ ਹੋਵੇ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।