SC ਭਾਈਚਾਰੇ ਨਾਲ ਹੋ ਰਹੇ ਧੱਕੇ ‘ਤੇ ਅਕਾਲੀ ਦਲ ਨੇ ਕੀਤਾ ਵਿਰੋਧ ਪ੍ਰਦਰਸ਼ਨ
Published : Aug 8, 2020, 6:41 pm IST
Updated : Aug 8, 2020, 6:41 pm IST
SHARE ARTICLE
SC Community Akali Dal Sangrur Bhagwant Mann Gulzar Singh Ranike
SC Community Akali Dal Sangrur Bhagwant Mann Gulzar Singh Ranike

ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਘੇਰੀ ਸਰਕਾਰ

ਸੰਗਰੂਰ: ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਵੱਲੋਂ ਪੰਜਾਬ ਸਰਕਾਰ ਨੂੰ ਘੇਰਦਿਆਂ ਪੂਰੇ ਸੂਬੇ ਵਿਚ ਰੋਸ ਮੁਜਾਹਰੇ ਕੀਤੇ ਜਾ ਰਹੇ ਹਨ। ਇਸ ਤਹਿਤ ਅੱਜ ਧੂਰੀ ਚ ਵੀ ਅਕਾਲੀ ਆਗੂਆਂ ਨੇ ਦਲਿਤ ਭਾਈਚਾਰੇ ਨੂੰ ਨਾਲ ਲੈ ਕੇ ਪੰਜਾਬ ਸਰਕਾਰ ਦੇ ਖਿਲਾਫ ਜੰਮ ਕੇ ਰੋਸ਼ ਪ੍ਰਦਰਸ਼ਨ ਕੀਤਾ ਤੇ SC ਭਾਈਚਾਰੇ ਨਾਲ ਹੋ ਰਹੀ ਧੱਕੇ ਵਿਰੋਧ ਸਰਕਾਰ ਖਿਲਾਫ ਅਵਾਜ ਬੁਲੰਦ ਕੀਤੀ ਹੈ।

Akali LeaderAkali Leader

ਨਾਲ ਹੀ ਆਗੂਆਂ ਨੇ ਜ਼ਹਿਰੀਲੀ ਸ਼ਰਾਬ ਨਾਲ ਹੋ ਰਹੀਆਂ ਮੌਤਾਂ ਨੂੰ ਲੈ ਕੇ ਵੀ ਸਰਕਾਰ ਦੇ ਜੰਮ ਕੇ ਨਿਸ਼ਾਨੇ ਸਾਧੇ ਹਨ। ਆਗੂਆਂ ਦਾ ਕਹਿਣਾ ਸੀ ਕਿ ਪੰਜਾਬ ਸਰਕਾਰ ਨੇ ਲੋਕਾਂ ਨਾਲ ਬਹੁਤ ਜ਼ਿਆਦਾ ਧੱਕਾ ਕੀਤਾ ਹੈ। ਬਿਜਲੀ ਦੇ ਬਿੱਲ, ਕਿਸਾਨਾਂ ਨਾਲ ਧੱਕਾ, ਪੈਟਰੋਲ ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ ਤੇ ਪੰਜਾਬ ਦੇ ਹੋਰ ਕਈ ਮੁੱਦੇ ਹਨ ਜਿਹਨਾਂ ਵੱਲ ਸਰਕਾਰ ਕੋਈ ਧਿਆਨ ਨਹੀਂ ਦੇ ਰਹੀ।

Akali LeaderAkali Leader

ਦੱਸ ਦੱਈਏ ਕਿ ਪੰਜਾਬ ਚ ਵੱਖ-ਵੱਖ ਥਾਵਾਂ ਤੇ ਸ਼੍ਰੋਮਣੀ ਅਕਾਲੀ ਦਲ ਦੇ ਵੱਲੋਂ ਸਰਕਾਰ ਨੂੰ ਘੇਰਨ ਦੇ ਲਈ ਰੋਸ ਮੁਜਾਹੇ ਕੀਤੇ ਜਾ ਰਹੇ ਹਨ। ਪੰਜਾਬ ਵਿਚ ਜ਼ਹਿਰੀਲੀ ਸ਼ਰਾਬ ਨਾਲ ਹੋ ਰਹੀਆਂ ਮੌਤਾਂ ਨੂੰ ਲੈ ਕੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਦੇ ਵੱਲੋਂ ਆਪਣੇ ਸਾਥੀਆਂ ਦੇ ਨਾਲ ਅੱਜ ਪੰਜਾਬ ਦੇ ਗਵਰਨਰ ਨੂੰ ਮੰਗ ਪੱਤਰ ਦੇਣ ਪਹੁੰਚੇ ਸੀ।

Akali LeaderAkali Leader

ਜਿਥੇ ਉਨ੍ਹਾਂ ਨੂੰ ਅੱਗੇ ਵੱਧਣ ਤੋਂ ਰੋਕਿਆ ਗਿਆ ਜਿਸ ਤੋਂ ਬਾਅਦ ਰੋਸ ਪ੍ਰਦਰਸ਼ਨ ਕਰਦੇ ਹੋਏ ਉਨ੍ਹਾਂ ਕੈਪਟਨ ਸਰਕਾਰ ਨੂੰ ਬਰਖਾਸਤ ਕਰਨ ਦੇ ਨਾਲ-ਨਾਲ ਜਹਿਰੀਲੀ ਸ਼ਰਾਬ ਵੇਚਣ ਵਾਲੇ ਲੋਕਾਂ ‘ਤੇ ਮੌਤਾਂ ਦੇ ਕੇਸ ਦਰਜ ਕਰਨ ਦੀ ਮੰਗ ਕੀਤੀ ਹੈ। ਨਾਲ ਹੀ ਉਨ੍ਹਾਂ ਪੰਜਾਬ ਚ ਮੰਤਰੀਆਂ ਦੇ ਵੱਲੋਂ ਜਮੀਨਾਂ ਤੇ ਕੀਤੇ ਜਾਂਦੇ ਨਜਾਇਜ ਕਬਜ਼ਿਆਂ ਬਾਰੇ ਗੱਲ ਕਰਦਿਆਂ ਵੀ ਸਰਕਾਰ ਨੂੰ ਚੇਤਾਵਨੀ ਦੇ ਦਿੱਤੀ ਹੈ।

Captain Amarinder Singh Reached Tarn TaranCaptain Amarinder Singh 

ਵਿਰੋਧ ਪ੍ਰਦਰਸ਼ਨ ਕਰਦੇ ਇਨ੍ਹਾਂ ਆਕਾਲੀ ਆਗੂ ਨੂੰ ਹੁਣ ਪੁਲਿਸ ਨੇ ਹਿਰਾਸਤ ਲੈ ਲਿਆ। ਚੰਦੂਮਾਜਰਾ ਦਾ ਕਹਿਣਾ ਹੈ ਕਿ ਕਤਲਾਂ ਦੇ ਕੇਸ ਦਰਜ ਕੀਤੇ ਜਾਣ, ਸਰਕਾਰ ਨੂੰ ਬਰਖ਼ਾਸਤ ਕੀਤਾ ਜਾਵੇ। “ਕੈਪਟਨ ਕਿਸੇ ਵੀ ਪੀੜਤ ਪਰਿਵਾਰ ਨੂੰ ਮਿਲ ਕੇ ਵੀ ਨਹੀਂ ਆਏ। ਪੁਲਿਸ ਨੇ ਵੀ ਉਹਨਾਂ ਨਾਲ ਧੱਕਾ ਕੀਤਾ ਹੈ ਉਹਨਾਂ ਨੂੰ ਮੁੱਖ ਮੰਤਰੀ ਨੂੰ ਮਿਲਣ ਵੀ ਨਹੀਂ ਦਿੱਤਾ ਗਿਆ।

Akali LeaderAkali Leader

ਜ਼ਹਿਰੀਲੀ ਸ਼ਰਾਬ ਵੇਚਣ ਦਾ ਪੈਸਾ ਵੀ ਪੰਜਾਬ ਦੇ ਲੋਕਾਂ ਦਾ ਹੀ ਸੀ ਤੇ ਉਹਨਾਂ ਦੀ ਕਮਾਈ ਨੂੰ ਵੱਡਾ ਚੂਨਾ ਲੱਗਿਆ ਹੈ।” ਦੱਸ ਦੱਈਏ ਕਿ ਪਿਛਲੇ ਦਿਨਾਂ ’ਚ ਜ਼ਹਿਰੀਲੀ ਸ਼ਰਾਬ ਦੇ ਨਾਲ ਹੋਈਆਂ ਮੌਤਾਂ ਤੋਂ ਬਾਅਦ ਹੁਣ ਵਿਰੋਧੀ ਪਾਰਟੀਆਂ ਦੇ ਵੱਲੋਂ ਪੰਜਾਬ ਸਰਕਾਰ ਦੇ ਕੋਲੋਂ ਜਲਦ ਤੋਂ ਜਲਦ ਦੋਸ਼ੀਆਂ ਤੇ ਕਾਰਵਾਈ ਕਰਨ ਦੀ ਮੰਗ ਕੀਤੀ  ਜਾ ਰਹੀ ਹੈ।

ਦਸ ਦਈਏ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜ਼ਹਿਰੀਲੀ ਸ਼ਰਾਬ ਕਾਰਨ ਹੋਈਆਂ ਮੌਤਾਂ ਨੂੰ ਕਤਲ ਕਰਾਰ ਦਿੰਦਿਆਂ ਪੀੜਤ ਪਰਿਵਾਰਾਂ ਨੂੰ ਭਰੋਸਾ ਦਿੱਤਾ ਕਿ ਆਪਣੇ ਲਾਭ ਲਈ ਜਾਣਬੁਝ ਕੇ ਸੈਂਕੜੇ ਲੋਕਾਂ ਦੀਆਂ ਜ਼ਿੰਦਗੀਆਂ ਲੈਣ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗੀ। ਊਨ੍ਹਾਂ ਇਹ ਗੱਲ ਤਰਨਤਾਰਨ ਵਿੱਚ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਦੌਰਾਨ ਕਹੀ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਖਿਲਾਫ਼ ਕੇਸ ਦਰਜ ਕੀਤਾ ਜਾਵੇਗਾ।

ਪੀੜਤਾਂ ਨਾਲ ਮੁਲਾਕਾਤ ਦੌਰਾਨ ਮੁੱਖ ਮੰਤਰੀ ਨੇ ਮੁਆਵਜ਼ੇ ਦੀ ਰਾਸ਼ੀ 2 ਲੱਖ ਤੋਂ ਵਧਾ ਕੇ 5 ਲੱਖ ਕਰ ਦਿੱਤੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜਿਨ੍ਹਾਂ ਵਿਅਕਤੀਆਂ ਦੀ ਸ਼ਰਾਬ ਪੀਣ ਬਾਅਦ ਅੱਖਾਂ ਦੀ ਰੌਸ਼ਨੀ ਗਈ ਹੈ ਉਨ੍ਹਾਂ ਨੂੰ ਵੀ 5 ਲੱਖ ਮੁਆਵਜ਼ਾ ਦਿੱਤਾ ਜਾਵੇਗਾ। ਇਸ ਮੌਕੇ ਸਮਾਜਿਕ ਦੂਰੀ ਦਾ ਪੂਰਾ ਖਿਆਲ ਰੱਖਿਆ ਗਿਆ। ਪੀੜਤ ਪਰਿਵਾਰ ਦੂਰ ਦੂਰ ਬੈਠੇ ਹੋਏ ਸਨ।

ਮੁੱਖ ਮੰਤਰੀ ਦੇ ਦੌਰੇ ਦੌਰਾਨ ਉਨ੍ਹਾਂ ਦੇ ਨਾਲ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ, ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ, ਡੀਜੀਪੀ ਦਿਨਕਰ ਗੁਪਤਾ ਤੋਂ ਇਲਾਵਾ ਖਡੂਰ ਸਾਹਿਬ ਦੇ ਸੰਸਦ ਮੈਂਬਰ ਜੇ ਐਸ ਡਿੰਪਾ ਅਤੇ ਵਿਧਾਇਕ ਰਮਨਜੀਤ ਸਿੰਘ ਸਿੱਕੀ ਵੀ ਸਨ। ਹੁਣ ਦੇਖਣਾ ਹੋਵੇਗਾ ਕਿ ਆਉਂਣ ਵਾਲੇ ਸਮੇਂ ਚ ਇਹ ਆਗੂ ਆਪਣੀਆਂ ਮੰਗਾ ਮੰਨਵਾਉਂਣ ਚ ਕਾਮਯਾਬ ਹੁੰਦੇ ਨੇ ਜਾਂ ਨਹੀਂ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ  ਲਾਈਕ Twitter  ਤੇ follow ਕਰੋ।

Location: India, Punjab

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Panchayat Election ਨੂੰ ਲੈ ਕੇ ਇੱਕ ਹੋਰ Big Update

11 Oct 2024 1:16 PM

Sarpanch ਦੀ ਚੋਣ ਲੜਣ ਲਈ Canada ਤੋਂ ਆਪਣੇ ਪਿੰਡ ਸੱਕਾਂਵਾਲੀ ਵਾਪਿਸ ਆਇਆ ਨੌਜਵਾਨ, ਕਿਹਾ "ਮਿੱਟੀ ਦੇ ਮੋਹ ਕਾਰਨ ਵਾਪਸ

10 Oct 2024 1:22 PM

Sarpanch ਦੀ ਚੋਣ ਲੜਣ ਲਈ Canada ਤੋਂ ਆਪਣੇ ਪਿੰਡ ਸੱਕਾਂਵਾਲੀ ਵਾਪਿਸ ਆਇਆ ਨੌਜਵਾਨ, ਕਿਹਾ "ਮਿੱਟੀ ਦੇ ਮੋਹ ਕਾਰਨ ਵਾਪਸ

10 Oct 2024 1:20 PM

ਸਰਕਾਰੀ ਸਕੂਲ ਦੇ ਵਿਦਿਆਰਥੀ ਨੇ ਕੀਤੀ ਕਮਾਲ,,ਬਿਜਲੀ ਬਣਾਉਣ ਵਾਲਾ ਛੋਟਾ ਜਿਹਾ ਜੈਨਰੇਟਰ ਕੀਤਾ ਤਿਆਰ,

10 Oct 2024 1:17 PM

ਅੱਜ ਦੀਆਂ ਮੁੱਖ ਖ਼ਬਰਾ, ਦੇਖੋ ਕੀ ਕੁੱਝ ਹੈ ਖ਼ਾਸ

09 Oct 2024 12:43 PM
Advertisement