ਨਮ ਅੱਖਾਂ ਨਾਲ ਦਿੱਤੀ ਵਿੱਕੀ ਮਿੱਢੂਖੇੜਾ ਨੂੰ ਵਿਦਾਈ
Published : Aug 8, 2021, 1:58 pm IST
Updated : Aug 8, 2021, 1:58 pm IST
SHARE ARTICLE
Vicky Middukhera Cremation
Vicky Middukhera Cremation

ਵਿੱਕੀ ਮਿੱਢੂਖੇੜਾ ਦਾ ਅੰਤਿਮ ਸੰਸਕਾਰ ਅੱਜ ਉਨ੍ਹਾਂ ਦੇ ਜੱਦੀ ਪਿੰਡ ਮਿੱਢੂਖੇੜਾ ਵਿਖੇ ਕੀਤਾ ਗਿਆ।

ਮੁਹਾਲੀ - ਬੀਤੇ ਕੱਲ੍ਹ ਯੂਥ ਅਕਾਲੀ ਆਗੂ ਵਿਕਰਮਜੀਤ ਸਿੰਘ ਵਿੱਕੀ ਮਿੱਡੂਖੇੜਾ ਦਾ ਮੋਹਾਲੀ ’ਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਵਿੱਕੀ ਮਿੱਢੂਖੇੜਾ ਦਾ ਅੰਤਿਮ ਸੰਸਕਾਰ ਅੱਜ ਉਨ੍ਹਾਂ ਦੇ ਜੱਦੀ ਪਿੰਡ ਮਿੱਢੂਖੇੜਾ ਵਿਖੇ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ’ਚ ਰਾਜਸੀ, ਧਾਰਮਿਕ ਅਤੇ ਸਮਾਜਿਕ ਸਖਸ਼ੀਅਤਾਂ ਵੀ ਪਹੁੰਚੀਆਂ। ਵਿਦਿਆਰਥੀ ਰਾਜਨੀਤੀ ਤੋਂ ਬਾਅਦ ਸ਼੍ਰੋਮਣੀ ਅਕਾਲੀ ਦੀ ਵਿਦਿਆਰਥੀ ਜਥੇਬੰਦੀ SOI ਦੇ ਮੁੱਖ ਆਗੂ ਵਜੋਂ ਰਾਜਨੀਤੀ ’ਚ ਪੈਰ ਰੱਖਣ ਵਾਲੇ ਵਿਕੀ ਮਿੱਢੂਖੇੜਾ ਦੀ ਨੌਜਵਾਨਾਂ ’ਚ ਚੰਗੀ ਪਕੜ ਸੀ।

ਅੰਤਿਮ ਵਿਦਾਇਗੀ ਮੌਕੇ ਉਨ੍ਹਾਂ ਦੇ ਵੱਡੇ ਭਰਾ ਅਜੇਪਾਲ ਸਿੰਘ ਮਿੱਢੂਖੇੜਾ ਨੇ ਉਸ  ਨੂੰ ਅਗਨੀ ਭੇਂਟ ਕੀਤੀ। ਵਿੱਕੀ ਨੂੰ ਨਮ ਅੱਖਾਂ ਨਾਲ ਵਿਦਾਇਗੀ ਦਿੱਤੀ ਗਈ ਅਤੇ ਉਸ ਦੇ ਭਰਾ ਦਾ ਰੋ-ਰੋ ਬੁਰਾ ਹਾਲ ਹੈ। ਇਸ ਮੌਕੇ ਯੂਥ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ, ਵਿਧਾਇਕ ਕੰਵਰਜੀਤ ਸਿੰਘ ਰੋਜੀ ਬਰਕੰਦੀ, ਸੋਈ ਦੇ ਕੋਮੀ ਪ੍ਰਧਾਨ ਅਰਸ਼ਦੀਪ ਸਿੰਘ ਰੌਬਿਨ ਬਰਾੜ ਆਦਿ ਤੋਂ ਇਲਾਵਾ ਵੱਡੀ ਗਿਣਤੀ ਚ ਰਾਜਸੀ, ਸਮਾਜਿਕ ਅਤੇ ਧਾਰਮਿਕ ਸਖਸ਼ੀਅਤਾਂ ਅਤੇ ਇਲਾਕਾ ਵਾਸੀ ਹਾਜ਼ਰ ਸਨ।

SHARE ARTICLE

ਏਜੰਸੀ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement