378.77 ਏਕੜ 'ਚ ਹਾਈ-ਟੈੱਕ ਵੈਲੀ ਦੀ ਸਥਾਪਨਾ ਨਾਲ ਲੁਧਿਆਣਾ ਵਿਸ਼ਵ ਦੇ ਨਕਸ਼ੇ `ਤੇ ਹੋਵੇਗਾ: ਅਰੋੜਾ
Published : Aug 8, 2021, 5:31 pm IST
Updated : Aug 8, 2021, 5:31 pm IST
SHARE ARTICLE
sunder sham arora
sunder sham arora

ਹੀਰੋ ਸਾਈਕਲਜ਼ ਲਿਮਟਿਡ ਲੁਧਿਆਣਾ ਨੇ 14 ਅਪ੍ਰੈਲ, 2021 ਤੋਂ 100 ਏਕੜ ਪਲਾਟ ਵਿੱਚ ਉਤਪਾਦਨ ਸ਼ੁਰੂ ਕੀਤਾ

ਚੰਡੀਗੜ੍ਹ : ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸ. ਸੁੰਦਰ ਸ਼ਾਮ ਅਰੋੜਾ ਨੇ ਅੱਜ  ਕਿਹਾ ਕਿ 378.77 ਏਕੜ ਜ਼ਮੀਨ `ਤੇ ਹਾਈ-ਟੈਕ ਸਾਈਕਲ ਵੈਲੀ ਦੀ ਸਥਾਪਨਾ ਨਾਲ, ਲੁਧਿਆਣਾ ਵਿਸ਼ਵ ਦੇ ਨਕਸ਼ੇ `ਤੇ ਆ ਜਾਵੇਗਾ ਕਿਉਂਕਿ ਸਾਈਕਲ ਉਦਯੋਗ ਵਿਚਲੀਆਂ ਵੱਡੀਆਂ ਕੰਪਨੀਆਂ ਇੱਥੇ ਆਪਣੀਆਂ ਇਕਾਈਆਂ ਸਥਾਪਿਤ ਕਰ ਰਹੀਆਂ ਹਨ, ਜਿਸ ਨਾਲ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਹੋਣਗੇ। 

captain Amarinder Singh captain Amarinder Singh

ਖਾਕਾ ਯੋਜਨਾ, ਚੇਂਜ ਆਫ਼ ਲੈਂਡ ਯੂਜ਼ (ਸੀਐਲਯੂ), ਈ.ਆਈ.ਏ. ਨੋਟੀਫਿਕੇਸ਼ਨ ਦੇ ਅਧੀਨ ਵਾਤਾਵਰਣ ਸਬੰਧੀ ਪ੍ਰਵਾਨਗੀ ਦੇ ਨਾਲ ਰੇਰਾ ਨੂੰ 378.77 ਏਕੜ ਜ਼ਮੀਨ ਦੇ ਪੂਰੇ ਹਿੱਸੇ ਲਈ ਪ੍ਰਵਾਨਗੀ ਵੀ ਦਿੱਤੀ ਗਈ ਹੈ। ਇਸ ਪ੍ਰੋਜੈਕਟ `ਤੇ 365 ਕਰੋੜ ਰੁਪਏ ਦੀ ਲਾਗਤ ਆਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਰਾਜ ਵਿੱਚ ਅਜਿਹੇ ਉਦਯੋਗਿਕ ਪ੍ਰੋਜੈਕਟ ਸਥਾਪਤ ਕਰਨ ਲਈ ਠੋਸ ਯਤਨ ਕਰ ਰਹੀ ਹੈ ਜੋ ਵਾਤਾਵਰਣ ਪੱਖੀ ਹੋਣ ਦੇ ਨਾਲ ਨਾਲ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਦੇ ਦੋਹਰੇ ਉਦੇਸ਼ ਦੀ ਪੂਰਤੀ ਕਰਨਗੇ।

ਉਨ੍ਹਾਂ ਦੱਸਿਆ ਕਿ ਹੀਰੋ ਸਾਈਕਲਜ਼ ਲਿਮਟਿਡ, ਲੁਧਿਆਣਾ ਨੂੰ ਆਪਣੀ ਸਹਾਇਕ ਇਕਾਈ ਸਥਾਪਤ ਕਰਨ ਲਈ ਦਸੰਬਰ, 2018 ਵਿੱਚ 100 ਏਕੜ ਪਲਾਟ ਅਲਾਟ ਕੀਤਾ ਗਿਆ ਸੀ, ਜਿਸ ਉੱਤੇ ਹੀਰੋ ਸਾਈਕਲਜ਼ ਲਿਮਟਿਡ ਨੇ ਲੋੜੀਂਦੇ ਨਿਰਮਾਣ ਢਾਂਚੇ ਦੇ ਨਿਰਮਾਣ ਤੋਂ ਬਾਅਦ ਅਪ੍ਰੈਲ, 2021 ਤੋਂ ਪਹਿਲਾਂ ਹੀ ਉਤਪਾਦਨ ਸ਼ੁਰੂ ਕਰ ਦਿੱਤਾ ਹੈ। 

Aditya Birla GroupAditya Birla Group

ਇਸ ਦੇ ਨਾਲ ਹੀ  ਆਦਿੱਤਿਆ ਬਿਰਲਾ ਗਰੁੱਪ ਅਤੇ ਜੇਕੇ ਪੇਪਰ ਇੰਡਸਟਰੀ ਨੂੰ ਕ੍ਰਮਵਾਰ 61.38 ਏਕੜ ਪਲਾਟ ਅਤੇ 17 ਏਕੜ ਪਲਾਟ ਅਲਾਟ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੀ.ਐਸ.ਟੀ.ਸੀ.ਐਲ. 30 ਏਕੜ ਜ਼ਮੀਨ `ਤੇ 400 ਕੇਵੀਏ ਦਾ ਬਿਜਲੀ ਗਰਿੱਡ ਸਟੇਸ਼ਨ ਸਥਾਪਤ ਕਰੇਗਾ, ਜਿਸ ਲਈ ਪੀਐਸਟੀਸੀਐਲ ਨੇ ਵਿਕਾਸ ਕਾਰਜ ਵੀ ਆਪਣੇ ਹੱਥ ਵਿੱਚ ਲਏ ਹੋਏ ਹਨ।

Sunder Sham AroraSunder Sham Arora

ਉਦਯੋਗ ਅਤੇ ਵਣਜ ਮੰਤਰੀ ਨੇ ਅੱਗੇ ਕਿਹਾ ਕਿ ਸਾਈਕਲ ਵੈਲੀ ਨੂੰ 100 ਫੁੱਟ ਚੌੜੀ 4 ਲੇਨ ਅਤੇ 8.3 ਕਿਲੋਮੀਟਰ ਲੰਮੀ ਬਾਹਰੀ ਕੰਕਰੀਟ ਸੜਕ ਬਣਾ ਕੇ ਚੰਡੀਗੜ੍ਹ-ਲੁਧਿਆਣਾ ਕੌਮੀ ਰਾਜਮਾਰਗ ਨਾਲ ਜੋੜਿਆ ਗਿਆ ਹੈ ਅਤੇ ਇਸਨੂੰ 14 ਅਪ੍ਰੈਲ, 2021 ਨੂੰ ਜਨਤਾ ਨੂੰ ਸੌਂਪਿਆ ਗਿਆ। ਜ਼ਿਕਰਯੋਗ ਹੈ ਕਿ ਸਾਈਕਲ ਵੈਲੀ ਦਾ ਅੰਦਰੂਨੀ ਵਿਕਾਸ ਅਰਥਾਤ 33 ਮੀਟਰ ਅਤੇ 24 ਮੀਟਰ ਚੌੜੀਆਂ ਅੰਦਰੂਨੀ ਕੰਕਰੀਟ ਸੜਕਾਂ, ਸਟਾਰਮ ਵਾਟਰ ਡਰੇਨੇਜ ਸਿਸਟਮ, ਸੀਵਰੇਜ ਕੁਲੈਕਸ਼ਨ ਸਿਸਟਮ ਅਤੇ ਐਫਲੂਐਂਟ ਕੁਲੈਕਸ਼ਨ ਸਿਸਟਮ ਦਾ ਨਿਰਮਾਣ ਮੁਕੰਮਲ ਹੋ ਚੁੱਕਾ ਹੈ ਅਤੇ ਹੋਰ ਕੰਮ ਪ੍ਰਗਤੀ ਅਧੀਨ ਹਨ।ਸਾਈਕਲ ਵੈਲੀ ਦਾ ਬੁਨਿਆਦੀ ਅੰਦਰੂਨੀ ਵਿਕਾਸ ਕਾਰਜ 28 ਫਰਵਰੀ, 2022 ਤੱਕ ਪੂਰਾ ਹੋ ਜਾਵੇਗਾ।

SHARE ARTICLE

ਏਜੰਸੀ

Advertisement

PRTC ਦੇ Driver ਨਾਲ ਵਾਪਰ ਗਿਆ ਵੱਡਾ ਹਾਦਸਾ.. ਪੁੱਤ ਦੀ ਹਾਲਤ ਦੇਖ ਭੁੱਬਾਂ ਮਾਰਦੀ ਸੜਕ ’ਤੇ ਲਿਟ ਗਈ Maa

05 May 2024 4:18 PM

Sardar JI ਠੋਕ ਰਹੇ Leader ਅਤੇ ਬਾਬਿਆਂ ਨੂੰ! ਚੋਣਾਂ 'ਚ Kangana Ranaut ਨੂੰ ਟਿਕਟ ਦੇ ਕੇ ਚੈਲੰਜ ਕੀਤਾ ਕਿਸਾਨਾਂ..

05 May 2024 1:54 PM

Patiala ਤੋਂ Shiromani Akali Dal (Amritsar) ਦੇ ਉਮੀਦਵਾਰ Prof. Mahendra Pal Singh ਦਾ ਬੇਬਾਕ Interview

05 May 2024 1:17 PM

Tarunpreet Singh Saundh Interview : ਸ਼੍ਰੋਮਣੀ ਅਕਾਲੀ ਦਲ ਦੇ ਸਮਰਥਕ ਰਿਹਾ ਗਏ ਉਡੀਕਦੇ ਪਰ ਸੁਖਬੀਰ ਬਾਦਲ ਨਹੀਂ ਆਏ

05 May 2024 12:21 PM

Lok Sabha Election 2024 : ਹਲਕਾ ਫਤਹਿਗੜ੍ਹ ਦੇ ਲੋਕਾਂ ਨੇ ਖੋਲ੍ਹ ਦਿੱਤੇ ਪੱਤੇ, ਸੁਣੋ ਕਿਸ ਨੂੰ ਬਣਾ ਰਹੇ ਹਨ MP

05 May 2024 9:16 AM
Advertisement