ਸਰਕਾਰ ਵੱਲੋਂ 2021-22 ਲਈ 8.5 ਲੱਖ ਕਿਸਾਨ ਪਰਿਵਾਰਾਂ ਨੂੰ ਸਿਹਤ ਬੀਮਾ ਸਕੀਮ ਹੇਠ ਲਿਆਉਣ ਦਾ ਫੈਸਲਾ
Published : Aug 8, 2021, 7:00 pm IST
Updated : Aug 8, 2021, 7:00 pm IST
SHARE ARTICLE
Punjab Govt to cover 8.5 lakh farming families under health insurance scheme
Punjab Govt to cover 8.5 lakh farming families under health insurance scheme

‘ਸਰਬੱਤ ਸਿਹਤ ਬੀਮਾ ਯੋਜਨਾ’ ਹੇਠ ਆਨਲਾਈਨ ਅਪਲਾਈ ਕਰਨ ਲਈ ਕਿਸਾਨਾਂ ਵਾਸਤੇ ਵਿਸ਼ੇਸ਼ ਪੋਰਟਲ ਦੀ ਸ਼ੁਰੂਆਤ

ਚੰਡੀਗੜ੍ਹ - ਪੰਜਾਬ ਸਰਕਾਰ ਨੇ ਸਾਲ 2021-22 ਲਈ 8.50 ਲੱਖ ਕਿਸਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ‘ਆਯੂਸ਼ਮਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ’ ਦੇ ਤਹਿਤ ਸਿਹਤ ਬੀਮਾ ਸਕੀਮ ਹੇਠ ਲਿਆਉਣ ਦਾ ਫੈਸਲਾ ਕੀਤਾ ਹੈ। ਇਸ ਨਾਲ ‘ਜੇ’ ਫਾਰਮ ਅਤੇ ‘ਗੰਨਾ ਤੋਲ ਪਰਚੀ’ ਵਾਲੇ ਸਾਰੇ ਕਿਸਾਨ ਇਸ ਸਿਹਤ ਸਕੀਮ ਲਈ ਯੋਗ ਮੰਨੇ ਜਾਣਗੇ।

Lal Singh Lal Singh

ਕਿਸਾਨਾਂ ਨੂੰ ਇਸ ਸਕੀਮ ਲਈ ਸੁਖਾਲੇ ਢੰਗ ਨਾਲ ਅਪਲਾਈ ਕਰਨ ਦੀ ਸਹੂਲਤ ਪ੍ਰਦਾਨ ਕਰਦੇ ਹੋਏ ਪੰਜਾਬ ਮੰਡੀ ਬੋਰਡ ਨੇ ਇਸ ਸਾਲ ਤੋਂ ਪਹਿਲੀ ਵਾਰ ਕਿਸਾਨਾਂ ਲਈ ਵਿਸ਼ੇਸ਼ ਪੋਰਟਲ ਦੀ ਸ਼ੁਰੂਆਤ ਕੀਤੀ ਹੈ। ਹੁਣ ਕਿਸਾਨਾਂ ਨੂੰ ਇਸ ਸਕੀਮ ਲਈ ਅਪਲਾਈ ਕਰਨ ਵਾਸਤੇ ਪਹਿਲਾਂ ਵਾਂਗ ਦਸਤਾਵੇਜ਼ ਜਮ੍ਹਾਂ ਕਰਵਾਉਣ ਲਈ ਮਾਰਕੀਟ ਕਮੇਟੀ ਦੇ ਦਫ਼ਤਰ ਜਾਣ ਦੀ ਲੋੜ ਨਹੀਂ ਹੋਵੇਗੀ। ਇਸ ਸਹੂਲਤ ਦਾ ਲਾਭ ਲੈਣ ਦੇ ਇਛੁੱਕ ਕਿਸਾਨ ਮੰਡੀ ਬੋਰਡ ਦੇ ਪੋਰਟਲ https://emandikaran-pb.in ਉਪਰ ਸਬੰਧਤ ਦਸਤਾਵੇਜ਼ ਅਪਲੋਡ ਕਰਕੇ ਸੌਖਿਆਂ ਹੀ ਅਪਲਾਈ ਕਰ ਸਕਦੇ ਹਨ।

ਅੱਜ ਇੱਥੇ ਇਹ ਪ੍ਰਗਟਾਵਾ ਕਰਦੇ ਹੋਏ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਨੇ ਦੱਸਿਆ ਕਿ ਸਾਰੇ ਕਿਸਾਨਾਂ ਦੀ ਸਮੁੱਚੀ ਬੀਮਾ ਰਾਸ਼ੀ ਦਾ ਭੁਗਤਾਨ ਮੰਡੀ ਬੋਰਡ ਵੱਲੋਂ ਅਦਾ ਕੀਤਾ ਜਾਵੇਗਾ ਅਤੇ ਇਹ ਕਿਸਾਨ ਪੰਜ ਲੱਖ ਰੁਪਏ ਤੱਕ ਨਗਦੀ ਰਹਿਤ ਇਲਾਜ ਕਰਵਾ ਸਕਣਗੇ। ਉਨ੍ਹਾਂ ਅੱਗੇ ਦੱਸਿਆ ਕਿ ਇਨ੍ਹਾਂ ਸਾਰੇ ਕਿਸਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ 20 ਅਗਸਤ, 2021 ਤੋਂ ਸਿਹਤ ਸੁਵਿਧਾਵਾਂ ਦਾ ਲਾਭ ਮਿਲਣਾ ਸ਼ੁਰੂ ਹੋ ਜਾਵੇਗਾ।

FarmerFarmer

ਚੇਅਰਮੈਨ ਨੇ ਅੱਗੇ ਦੱਸਿਆ ਕਿ ਬੀਤੇ ਸਾਲ 5.01 ਲੱਖ ਕਿਸਾਨਾਂ ਨੂੰ ‘ਜੇ’ ਫਾਰਮ ਅਤੇ ‘ਗੰਨਾ ਤੋਲ ਪਰਚੀ’ ਦੇ ਆਧਾਰ ਉਤੇ ਸਿਹਤ ਬੀਮਾ ਸਕੀਮ ਹੇਠ ਲਿਆਂਦਾ ਗਿਆ ਸੀ। ਇਸ ਵਾਰ ਕਿਸਾਨਾਂ ਦੀ ਗਿਣਤੀ ਲਗਪਗ 8.5 ਲੱਖ ਹੈ ਜਿਨ੍ਹਾਂ ਵਿਚ 7.91 ਲੱਖ ਕਿਸਾਨ ‘ਜੇ’ ਫਾਰਮ ਨਾਲ ਮੰਡੀ ਬੋਰਡ ਕੋਲ ਰਜਿਸਟਰਡ ਹਨ ਜਦਕਿ 55000 ਗੰਨਾ ਉਤਪਾਦਕ ਹਨ।

ਲਾਲ ਸਿੰਘ ਨੇ ਅੱਗੇ ਦੱਸਿਆ ਕਿ ਬੀਤੇ ਸਾਲ ‘ਸਰਬੱਤ ਸਿਹਤ ਬੀਮਾ ਯੋਜਨਾ’ ਹੇਠ ਰਜਿਸਟਰਡ ਹੋਏ ਇਨ੍ਹਾਂ 5.01 ਲੱਖ ਕਿਸਾਨਾਂ ਨੂੰ ਪੋਰਟਲ ਉਤੇ ਮੁੜ ਅਪਲਾਈ ਕਰਨ ਦੀ ਲੋੜ ਨਹੀਂ ਹੈ ਕਿਉਂ ਜੋ ਉਨ੍ਹਾਂ ਨੂੰ ਪਹਿਲੇ ਦਸਤਾਵੇਜ਼ਾਂ ਦੇ ਆਧਾਰ ਉਤੇ ਅਗਲੇ ਸਾਲ ਲਈ ਸਿਹਤ ਸੁਵਿਧਾਵਾਂ ਦਾ ਲਾਭ ਮਿਲੇਗਾ ਜਦਕਿ ਬਾਕੀ ਲਗਪਗ 3.5 ਲੱਖ ਕਿਸਾਨ ਅਤੇ ਗੰਨਾ ਉਤਪਾਦਕ ਜੋ ਇਕ ਅਕਤੂਬਰ, 2020 ਤੋਂ ਬਾਅਦ ‘ਜੇ’ ਫਾਰਮ ਅਤੇ ‘ਗੰਨਾ ਤੋਲ ਪਰਚੀ’ ਵਜੋਂ ਰਜਿਸਟਰਡ ਹੋਏ ਹਨ, ਨੂੰ  ਸਿਹਤ ਬੀਮਾ ਸਕੀਮ ਲਈ ਪੋਰਟਲ ਉਤੇ ਅਪਲਾਈ ਕਰਨਾ ਹੋਵੇਗਾ।

punjab governmentpunjab government

ਲਾਲ ਸਿੰਘ ਨੇ ਕਿਹਾ ਕਿ ਮਾਰਕੀਟ ਕਮੇਟੀਆਂ ਨੂੰ ਵੀ ਹਦਾਇਤ ਕੀਤੀ ਜਾ ਚੁੱਕੀ ਹੈ ਕਿ ਇਸ ਨਗਦੀ ਰਹਿਤ ਇਲਾਜ ਦਾ ਲਾਭ ਲੈਣ ਲਈ ਕਿਸੇ ਵੀ ਤਰ੍ਹਾਂ ਦੀ ਜ਼ਰੂਰਤ ਪੈਣ ਉਤੇ ਕਿਸਾਨਾਂ ਦੀ ਮਦਦ ਕੀਤੀ ਜਾਵੇ। ਇਸ ਦੌਰਾਨ ਮੰਡੀ ਬੋਰਡ ਦੇ ਸਕੱਤਰ ਰਵੀ ਭਗਤ ਨੇ ਦੱਸਿਆ ਕਿ ਯੋਗ ਕਿਸਾਨ ਬੋਰਡ ਦੇ ਪੋਰਟਲ ਉਤੇ ਅਪਲਾਈ ਕਰ ਸਕਦੇ ਹਨ ਤਾਂ ਕਿ ਉਹ ਇਸ ਸਾਲ 20 ਅਗਸਤ ਤੋਂ ਸੂਚੀਬੱਧ ਹਸਪਤਾਲਾਂ ਤੋਂ ਨਗਦੀ ਰਹਿਤ ਇਲਾਜ ਦੀਆਂ ਸਹੂਲਤਾਂ ਦਾ ਲਾਭ ਲੈਣ ਦੇ ਹੱਕਦਾਰ ਬਣ ਸਕਣ।

ਉਨ੍ਹਾਂ ਅੱਗੇ ਦੱਸਿਆ ਕਿ ਪਰਿਵਾਰ ਦਾ ਮੁਖੀ ਤੋਂ ਇਲਾਵਾ ਪਤੀ/ਪਤਨੀ, ਪਿਤਾ/ਮਾਤਾ, ਅਣਵਿਆਹੇ ਬੱਚੇ, ਤਲਾਕਸ਼ੁਦਾ ਧੀ ਅਤੇ ਉਸ ਦੇ ਨਾਬਾਲਗ ਬੱਚੇ, ਵਿਧਵਾ ਨੂੰਹ ਅਤੇ ਉਸ ਦੇ ਨਾਬਾਲਗ ਬੱਚੇ ਇਸ ਸਕੀਮ ਹੇਠ ਯੋਗ ਮੰਨੇ ਜਾਣਗੇ। ਇਸ ਸਕੀਮ ਬਾਰੇ ਹੋਰ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲਈ ਟੋਲ ਫਰੀ ਨੰਬਰ 104 ਜਾਂ ਮੰਡੀ ਬੋਰਡ ਦੀ ਵੈੱਬਸਾਈਟ www.mandiboard.nic.in ਤੋਂ ਹਾਸਲ ਕੀਤੀ ਜਾ ਸਕਦੀ ਹੈ।  

ਇਹ ਕਿਸਾਨ ਸਿਹਤ ਬੀਮਾ ਸਕੀਮ ਹੇਠ ਇਲਾਜ ਲਈ 642 ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਅਤੇ 208 ਸਰਕਾਰੀ ਹਸਪਤਾਲਾਂ ਤੱਕ ਪਹੁੰਚ ਕਰ ਸਕਦੇ ਹਨ ਜਿੱਥੇ ਇਨ੍ਹਾਂ ਨੂੰ ਦਿਲ ਦਾ ਅਪ੍ਰੇਸ਼ਨ, ਕੈਂਸਰ ਦਾ ਇਲਾਜ, ਜੋੜ ਬਦਲਾਉਣੇ ਅਤੇ ਦੁਰਘਟਨਾ ਦੇ ਕੇਸਾਂ ਵਰਗੇ ਵੱਡੇ ਸਰਜੀਕਲ ਇਲਾਜ ਸਮੇਤ 1579 ਬਿਮਾਰੀਆਂ ਲਈ ਪੰਜ ਲੱਖ ਰੁਪਏ ਤੱਕ ਦੇ ਨਗਦੀ ਰਹਿਤ ਇਲਾਜ ਦੀ ਸੁਵਿਧਾ ਹਾਸਲ ਹੋਵੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Navdeep Jalveda Wala Water Cannon ਗ੍ਰਿਫ਼ਤਾਰ! ਹਰਿਆਣਾ ਦੀ ਪੁਲਿਸ ਨੇ ਕੀਤੀ ਵੱਡੀ ਕਾਰਵਾਈ, ਕਿਸਾਨੀ ਅੰਦੋਲਨ ਵਿੱਚ

29 Mar 2024 4:16 PM

Simranjit Mann ਦਾ ਖੁੱਲ੍ਹਾ ਚੈਲੇਂਜ - 'ਭਾਵੇਂ ਸੁਖਪਾਲ ਖਹਿਰਾ ਹੋਵੇ ਜਾਂ ਕੋਈ ਹੋਰ, ਮੈਂ ਨਹੀਂ ਆਪਣੇ ਮੁਕਾਬਲੇ ਕਿਸੇ

29 Mar 2024 3:30 PM

ਭਾਜਪਾ ਦੀ ਸੋਚ ਬਾਬੇ ਨਾਨਕ ਵਾਲੀ : Harjit Grewal ਅਕਾਲੀ ਦਲ 'ਤੇ ਰੱਜ ਕੇ ਵਰ੍ਹੇ ਭਾਜਪਾ ਆਗੂ ਅਕਾਲੀ ਦਲ ਬਾਰੇ ਕਰਤੇ

29 Mar 2024 2:07 PM

ਦੇਖੋ ਚੋਣ ਅਧਿਕਾਰੀ ਕਿਵੇਂ ਸਿਆਸੀ ਇਸ਼ਤਿਹਾਰਬਾਜ਼ੀ ਅਤੇ Paid ਖ਼ਬਰਾਂ ਉੱਤੇ ਰੱਖ ਰਿਹਾ ਹੈ ਨਜ਼ਰ, ਕਹਿੰਦਾ- ਝੂਠੀਆਂ....

29 Mar 2024 1:14 PM

Mohali ਦੇ Pind 'ਚ ਹਾਲੇ ਗਲੀਆਂ ਤੇ ਛੱਪੜਾਂ ਦੇ ਮਸਲੇ ਹੱਲ ਨਹੀਂ ਹੋਏ, ਜਾਤ-ਪਾਤ ਦੇਖ ਕੇ ਹੁੰਦੇ ਸਾਰੇ ਕੰਮ !

29 Mar 2024 11:58 AM
Advertisement