ਫਗਵਾੜਾ 'ਚ ਅਣਮਿਥੇ ਸਮੇਂ ਲਈ ਕਿਸਾਨਾਂ ਦਾ ਧਰਨਾ ਸ਼ੁਰੂ
Published : Aug 8, 2022, 10:01 am IST
Updated : Aug 8, 2022, 10:01 am IST
SHARE ARTICLE
photo
photo

ਪੁਲਿਸ ਪ੍ਰਸ਼ਾਸਨ ਨੇ ਟ੍ਰੈਫਿਕ ਰੂਟ ਪਲਾਨ ਕੀਤਾ ਜਾਰੀ

 

ਫਗਵਾੜਾ : ਜੇਕਰ ਤੁਸੀਂ ਪਠਾਨਕੋਟ-ਜਲੰਧਰ-ਅੰਮ੍ਰਿਤਸਰ ਤੋਂ ਲੁਧਿਆਣਾ ਵੱਲ ਜਾ ਰਹੇ ਹੋ ਜਾਂ ਲੁਧਿਆਣਾ ਵਾਲੇ ਪਾਸੇ ਤੋਂ ਜਲੰਧਰ ਵੱਲ ਆ ਰਹੇ ਹੋ ਤਾਂ ਤੁਹਾਨੂੰ ਹਾਈਵੇਅ 'ਤੇ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਕਿਸਾਨ ਅੱਜ ਸਵੇਰੇ 9 ਵਜੇ ਤੋਂ ਜਲੰਧਰ ਅਤੇ ਲੁਧਿਆਣਾ ਵਿਚਕਾਰ ਫਗਵਾੜਾ ਸਥਿਤ ਸ਼ੂਗਰ ਮਿੱਲ ਦੇ ਸਾਹਮਣੇ ਹਾਈਵੇਅ 'ਤੇ ਧਰਨਾ ਦੇ ਰਹੇ ਹਨ। ਇਹ ਧਰਨਾ ਇੱਕ ਦਿਨ ਜਾਂ ਕੁਝ ਘੰਟਿਆਂ ਦਾ ਸਗੋਂ ਸਥਾਈ ਹੈ। ਕਿਸਾਨਾਂ ਦਾ ਖੰਡ ਮਿੱਲ ਵੱਲ ਕਰੋੜਾਂ ਰੁਪਏ ਦਾ ਬਕਾਇਆ ਹੈ ਅਤੇ ਉਹ ਇਸ ਦੀ ਅਦਾਇਗੀ ਦੀ ਮੰਗ ਕਰ ਰਹੇ ਹਨ।

PHOTOPHOTO

 

ਧਰਨੇ ਦੇ ਮੱਦੇਨਜ਼ਰ ਜ਼ਿਲ੍ਹਾ ਕਪੂਰਥਲਾ ਅਧੀਨ ਪੈਂਦੀ ਫਗਵਾੜਾ ਸਬ-ਡਵੀਜ਼ਨ ਦੇ ਪੁਲਿਸ ਪ੍ਰਸ਼ਾਸਨ ਨੇ ਰਸਤਿਆਂ ਨੂੰ ਡਾਇਵਰਟ ਕਰ ਦਿੱਤਾ ਹੈ। ਟਰੈਫਿਕ ਇੰਚਾਰਜ ਫਗਵਾੜਾ ਅਮਨ ਕੁਮਾਰ ਨੇ ਦੱਸਿਆ ਕਿ ਐਸਐਸਪੀ ਕਪੂਰਥਲਾ ਐਸਪੀ ਅਤੇ ਫਗਵਾੜਾ ਪ੍ਰਸ਼ਾਸਨ ਨੇ ਕਿਸਾਨਾਂ ਦੇ ਧਰਨੇ ਦੇ ਮੱਦੇਨਜ਼ਰ ਟਰੈਫਿਕ ਡਾਇਵਰਟ ਰੂਟ ਪਲਾਨ ਜਾਰੀ ਕੀਤਾ ਹੈ। ਜਿਸ ਤਹਿਤ ਜਲੰਧਰ ਤੋਂ ਦਿੱਲੀ ਜਾਣ ਵਾਲੀ ਟਰੈਫਿਕ ਨੂੰ ਮਹਿਤਾਨ ਬਾਈਪਾਸ ਤੋਂ ਭੁੱਲਾਰਾਈ ਰੋਡ ਵੱਲ ਭੇਜਿਆ ਜਾਵੇਗਾ। ਹਲਕੇ ਵਾਹਨ ਨੂੰ ਮੇਹਲੀ ਬਾਈਪਾਸ ਤੋਂ ਜੀ.ਟੀ ਰੋਡ 'ਤੇ ਹਰਗੋਬਿੰਦ ਨਗਰ ਵੱਲ ਮੋੜ ਦਿੱਤਾ ਗਿਆ ਹੈ।

 

PHOTOPHOTO

ਭਾਰੀ ਵਾਹਨਾਂ ਨੂੰ ਬੰਗਾ ਤੋਂ ਮੋੜ ਦਿੱਤਾ ਗਿਆ ਹੈ। ਇਸੇ ਤਰ੍ਹਾਂ ਜੰਡਿਆਲਾ ਤੋਂ ਹਦੀਆਬਾਦ, ਗੰਢਵਾ, ਮਹਿਤਾਨ ਵਾਇਆ ਜਲੰਧਰ ਜਾਣ ਵਾਲੀ ਟਰੈਫਿਕ ਨੂੰ ਐਲਪੀਯੂ ਰਾਹੀਂ ਮੋੜ ਦਿੱਤਾ ਗਿਆ ਹੈ। ਲੁਧਿਆਣਾ ਤੋਂ ਜਲੰਧਰ ਜਾਣ ਵਾਲਾ ਭਾਰੀ ਵਾਹਨ ਫਿਲੌਰ-ਨੂਰਮਹਿਲ ਜੰਡਿਆਲਾ ਤੋਂ ਹੁੰਦਾ ਹੋਇਆ ਜਲੰਧਰ ਪਹੁੰਚੇਗਾ, ਇਸੇ ਤਰ੍ਹਾਂ ਹਲਕਾ ਫਗਵਾੜਾ ਦੇ ਪਿੰਡ ਮੌਲੀ ਤੋਂ ਹਦੀਆ ਮਾੜੀ ਗੰਡ ਅਤੇ ਮਹਿਤਾਨ ਐਲ.ਪੀ.ਯੂ ਰਾਹੀਂ ਜਲੰਧਰ ਪਹੁੰਚੇਗਾ।

PHOTOPHOTO

 

ਸੰਯੁਕਤ ਕਿਸਾਨ ਮੋਰਚਾ ਦੇ ਬੈਨਰ ਹੇਠ ਖੰਡ ਮਿੱਲ ਵੱਲੋਂ ਗੰਨੇ ਦਾ ਬਕਾਇਆ ਨਾ ਮਿਲਣ ਦੇ ਵਿਰੋਧ ਵਿੱਚ ਕਿਸਾਨ ਧਰਨਾ ਦੇਣ ਦੇ ਰਹੇ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਮਿੱਲ ਵੱਲ ਕਿਸਾਨਾਂ ਦੇ 72 ਕਰੋੜ ਰੁਪਏ ਬਕਾਇਆ ਪਿਆ ਹੈ। ਸਰਕਾਰ ਨੇ ਕਈ ਵਾਰ ਕਿਹਾ ਪਰ ਕੋਈ ਹੱਲ ਨਹੀਂ ਨਿਕਲ ਰਿਹਾ। ਸਰਕਾਰ ਦੇ ਮੰਤਰੀਆਂ ਤੋਂ ਲੈ ਕੇ ਮੁੱਖ ਮੰਤਰੀ ਤੱਕ ਭਰੋਸੇ ਤੇ ਭਰੋਸਾ ਦਿੰਦੇ ਹਨ ਪਰ ਕੋਈ ਪੈਸੇ ਨਹੀਂ ਦੇ ਰਿਹਾ। ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਕਰੋੜਾਂ ਰੁਪਏ ਮਿੱਲ ਕੋਲ ਫਸੇ ਹੋਏ ਹਨ ਪਰ ਨਾ ਤਾਂ ਸਰਕਾਰ ਇਸ ਨੂੰ ਗੰਭੀਰਤਾ ਨਾਲ ਲੈ ਰਹੀ ਹੈ ਅਤੇ ਨਾ ਹੀ ਖੰਡ ਮਿੱਲ ਪ੍ਰਬੰਧਕ ਪੈਸੇ ਦੇਣ ਦਾ ਨਾਮ ਲੈ ਰਹੇ ਹਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement