ਵਿੱਤ ਵਿਭਾਗ ਵੱਲੋਂ ਸੰਤ ਅਤਰ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਲਈ 71 ਕਰੋੜ ਰੁਪਏ ਜਾਰੀ
Published : Aug 8, 2022, 4:06 pm IST
Updated : Aug 8, 2022, 4:06 pm IST
SHARE ARTICLE
Sant Attar Singh State Institute of Medical Sciences
Sant Attar Singh State Institute of Medical Sciences

ਮੈਡੀਕਲ ਕਾਲਜ ਲਈ 1020 ਅਸਾਮੀਆਂ ਸਿਰਜਣ ਨੂੰ ਵੀ ਪ੍ਰਵਾਨਗੀ ਦਿੱਤੀ


 

ਚੰਡੀਗੜ੍ਹ -  ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਵਿੱਤ ਵਿਭਾਗ ਨੇ ਸੰਤ ਬਾਬਾ ਅਤਰ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼, ਮਸਤੂਆਣਾ ਸਾਹਿਬ, ਸੰਗਰੂਰ ਲਈ 71 ਕਰੋੜ ਰੁਪਏ ਜਾਰੀ ਕਰ ਦਿੱਤੇ ਗਏ ਹਨ ਤਾਂ ਜੋ ਇਸ ਅਤਿ ਮਹੱਤਵਪੂਰਨ ਪ੍ਰੋਜੈਕਟ ਦੇ ਕੰਮ ਨੂੰ ਸਮਾਂਬੱਧ ਢੰਗ ਨਾਲ ਮੁਕੰਮਲ ਕੀਤਾ ਜਾਣਾ ਯਕੀਨੀ ਬਣਾਇਆ ਜਾ ਸਕੇ।

ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿਚ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਇਸ ਮੈਡੀਕਲ ਕਾਲਜ ਦਾ ਨਿਰਮਾਣ 31 ਮਾਰਚ, 2023 ਤੱਕ ਮੁਕੰਮਲ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਵਿੱਤ ਵਿਭਾਗ ਨੇ ਇਸ ਸੰਸਥਾ ਲਈ 1020 ਅਸਾਮੀਆਂ ਸਿਰਜਣ ਦੀ ਪ੍ਰਵਾਨਗੀ ਵੀ ਦੇ ਦਿੱਤੀ ਹੈ ਅਤੇ ਅਗਲੇ ਸਾਲ 1 ਅਪ੍ਰੈਲ ਤੋਂ ਵਿੱਦਿਅਕ ਸੈਸ਼ਨ ਸ਼ੁਰੂ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਐਮ.ਬੀ.ਬੀ.ਐਸ. ਦੀਆਂ ਸੀਟਾਂ ਵਾਲਾ ਇਹ ਕਾਲਜ ਸਮੁੱਚੇ ਖੇਤਰ ਵਿੱਚ ਮੈਡੀਕਲ ਸਿੱਖਿਆ ਦੇ ਕੇਂਦਰ ਵਜੋਂ ਉਭਰੇਗਾ।

Harpal Singh CheemaHarpal Singh Cheema

ਇਸ ਮੈਡੀਕਲ ਕਾਲਜ ਲਈ ਜਾਰੀ ਗ੍ਰਾਂਟਾਂ ਬਾਰੇ ਸੰਖੇਪ ਜਾਣਕਾਰੀ ਦਿੰਦਿਆਂ ਸ. ਚੀਮਾ ਨੇ ਕਿਹਾ ਕਿ ਲੜਕਿਆਂ ਅਤੇ ਲੜਕੀਆਂ ਦੇ ਹੋਸਟਲ ਦੀ ਉਸਾਰੀ ਲਈ ਸੰਸਥਾ ਨੂੰ 49.98 ਕਰੋੜ ਰੁਪਏ ਜਾਰੀ ਕੀਤੇ ਗਏ ਹਨ ਅਤੇ ਮੌਜੂਦਾ ਸਿਵਲ ਹਸਪਤਾਲ, ਸੰਗਰੂਰ ਦੇ ਵਿਸਤਾਰ ਅਤੇ ਸਿਵਲ ਹਸਪਤਾਲ ਵਿੱਚ ਵਾਧੂ ਮੰਜ਼ਿਲ ਦੀ ਉਸਾਰੀ ਲਈ 21.19 ਰੁਪਏ ਜਾਰੀ ਕੀਤੇ ਗਏ ਹਨ।

ਇੱਥੇ ਵਰਣਨਯੋਗ ਹੈ ਕਿ ਮਸਤੂਆਣਾ ਸਾਹਿਬ ਵਿਖੇ 25 ਏਕੜ ਰਕਬੇ ਵਿਚ ਸੰਤ ਅਤਰ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਬਣਨ ਜਾ ਰਿਹਾ ਹੈ ਜਿਸ 'ਤੇ ਲਗਭਗ 345 ਕਰੋੜ ਰੁਪਏ ਦੀ ਲਾਗਤ ਆਵੇਗੀ। ਸਿਵਲ ਹਸਪਤਾਲ ਸੰਗਰੂਰ ਨੂੰ ਵੀ ਮੈਡੀਕਲ ਕਾਲਜ ਨਾਲ ਜੋੜਿਆ ਜਾਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM

Rana balachaur Murder News : Kabaddi Coach ਦੇ ਕਤਲ ਦੀ Bambiha gang ਨੇ ਲਈ ਜ਼ਿੰਮੇਵਾਰੀ !

16 Dec 2025 2:54 PM

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM
Advertisement