ਗ਼ੈਰ ਕਾਨੂੰਨੀ ਮਾਈਨਿੰਗ ਕਰਨ ਵਾਲਿਆਂ ਨਾਲ ਕਿਸੇ ਵੀ ਤਰ੍ਹਾਂ ਨਰਮੀ ਨਹੀਂ ਵਰਤੀ ਜਾਵੇਗੀ : ਹਰਜੋਤ ਸਿੰਘ ਬੈਂਸ
Published : Aug 8, 2022, 6:53 am IST
Updated : Aug 8, 2022, 6:53 am IST
SHARE ARTICLE
image
image

ਗ਼ੈਰ ਕਾਨੂੰਨੀ ਮਾਈਨਿੰਗ ਕਰਨ ਵਾਲਿਆਂ ਨਾਲ ਕਿਸੇ ਵੀ ਤਰ੍ਹਾਂ ਨਰਮੀ ਨਹੀਂ ਵਰਤੀ ਜਾਵੇਗੀ : ਹਰਜੋਤ ਸਿੰਘ ਬੈਂਸ

 

ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਅਹੁਦਾ ਸੰਭਾਲਣ ਤੋਂ ਲੈ ਕੇ ਹੁਣ ਤਕ ਗ਼ੈਰ ਕਾਨੂੰਨੀ ਮਾਈਨਿੰਗ ਕਰਨ ਵਾਲਿਆਂ ਵਿਰੁਧ 306 ਵੱਖ-ਵੱਖ ਮੁਕੱਦਮੇ ਦਰਜ

ਚੰਡੀਗੜ੍ਹ, 7 ਅਗੱਸਤ (ਨਰਿੰਦਰ ਝਾਂਮਪੁਰ) : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਗ਼ੈਰ ਕਾਨੂੰਨੀ ਮਾਈਨਿੰਗ ਕਰਨ ਵਾਲਿਆਂ ਵਿਰੁਧ ਪਹਿਲੇ ਦਿਨ ਤੋਂ ਹੀ ਬਹੁਤ ਸਪਸ਼ਟ ਨੀਤੀ ਤਹਿਤ ਕੰਮ ਕਰ ਰਹੀ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਪੰਜਾਬ ਦੇ ਮਾਈਨਜ਼ ਅਤੇ ਜਿਉਲੋਜੀ ਬਾਰੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਦਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ 19 ਮਾਰਚ 2022 ਨੂੰ ਅਹੁਦਾ ਸੰਭਾਲਣ ਤੋਂ ਲੈ ਕੇ 7 ਅਗੱਸਤ 2022 ਤਕ ਗ਼ੈਰ ਕਾਨੂੰਨੀ ਮਾਈਨਿੰਗ ਕਰਨ ਵਾਲਿਆਂ ਵਿਰੁਧ 306 ਵੱਖ-ਵੱਖ ਮੁਕੱਦਮੇ ਦਰਜ ਕੀਤੇ ਗਏ ਹਨ। ਉਨ੍ਹਾਂ ਦਸਿਆ ਕਿ ਹੁਸ਼ਿਆਰਪੁਰ ਜ਼ਿਲ੍ਹੇ ਵਿਚ ਮਾਈਨਿੰਗ ਸਬੰਧੀ ਸੱਭ ਤੋਂ ਵੱਧ 52 ਪਰਚੇ ਦਰਜ ਕੀਤੇ ਗਏ ਹਨ। ਬੈਂਸ ਨੇ ਕਿਹਾ ਕਿ ਗ਼ੈਰ ਕਾਨੂੰਨੀ ਮਾਈਨਿੰਗ ਨੂੰ ਲੈ ਕੇ ਸਾਡੀ ਸਰਕਾਰ ਦਾ ਸਟੈਂਡ ਸਪਸ਼ਟ ਹੈ ਅਤੇ ਇਸ ਗਤੀਵਿਧੀ ਵਿਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ  ਬਖ਼ਸ਼ਿਆ ਨਹੀਂ ਜਾਵੇਗਾ ਭਾਵੇਂ ਉਹ ਸਾਡੀ ਹੀ ਪਾਰਟੀ ਦਾ ਕੋਈ ਆਗੂ ਜਾਂ ਵਰਕਰ ਹੋਵੇ। ਉਨ੍ਹਾਂ ਕਿਹਾ ਕਿ ਜੇ ਕੋਈ ਮੇਰਾ ਪ੍ਰਵਾਰਕ ਮੈਂਬਰ ਜਾਂ ਰਿਸ਼ਤੇਦਾਰ ਵੀ ਇਸ ਕੰਮ ਵਿਚ ਸ਼ਾਮਲ ਹੋਇਆ ਤਾਂ ਉਸ ਵਿਰੁਧ ਉਹ ਖ਼ੁਦ ਕਾਰਵਾਈ ਹੋਣ ਨੂੰ  ਯਕੀਨੀ ਬਣਾਉਣਗੇ।
ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਉਨ੍ਹਾਂ ਦੇ ਹਲਕੇ ਅਧੀਨ ਆਉਂਦੇ ਪਿੰਡ ਕਾਹੀਵਾਲ ਵਿਚ ਨਾਜਾਇਜ਼ ਮਾਈਨਿੰਗ ਸਬੰਧੀ ਕੱੁਝ ਸ਼ਿਕਾਇਤਾਂ ਪ੍ਰਾਪਤ ਹੋਈਆਂ ਸਨ। ਇਸ ’ਤੇ ਤੁਰਤ ਕਾਰਵਾਈ ਕਰਦਿਆਂ ਪੁਲਿਸ ਅਤੇ ਸਬੰਧਤ ਮਹਿਕਮੇ ਨੂੰ ਮੌਕੇ ’ਤੇ ਪੜਤਾਲ ਕਰਨ ਲਈ ਭੇਜਿਆ ਅਤੇ ਪੜਤਾਲ ਤੋਂ ਬਾਅਦ ਜੋ ਵੀ ਦੋਸ਼ੀ ਪਾਇਆ ਗਿਆ ਉਸ ਵਿਰੁਧ ਤੁਰਤ ਕਾਨੂੰਨੀ ਕਾਰਵਾਈ ਕਰਦਿਆਂ ਥਾਣਾ ਆਨੰਦਪੁਰ ਸਾਹਿਬ ਵਿਖੇ ਮੁਕੱਦਮੇ ਦਰਜ ਕੀਤੇ ਗਏ।
ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਹੋਈ ਹੈ ਕਿ ਅਗਰ ਕਿਤੇ ਵੀ ਕੋਈ ਨਾਜਾਇਜ਼ ਮਾਈਨਿੰਗ ਸਬੰਧੀ ਸ਼ਿਕਾਇਤ ਪ੍ਰਾਪਤ ਹੋਵੇ ਤਾਂ ਇਸ ’ਤੇ ਤੁਰਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ।
ਉਨ੍ਹਾਂ ਕਿਹਾ ਮਾਈਨਿੰਗ ਵਿਭਾਗ ਦੇ ਵੀ ਕੁੱਝ ਭਿ੍ਰਸ਼ਟ ਅਫ਼ਸਰਾਂ ਇਸ ਗ਼ੈਰ ਕਾਨੂੰਨੀ ਕੰਮ ਨੂੰ ਰੋਕਣ ਲਈ ਇਮਾਨਦਾਰੀ ਨਾਲ ਅਪਣੀ ਡਿਊਟੀ ਨਹੀਂ ਨਿਭਾਅ ਰਹੇ ਸਨ, ਜਿਨ੍ਹਾਂ ’ਤੇ ਕਾਰਵਾਈ ਅਮਲ ਵਿਚ ਲਿਆਂਦੀ ਗਈ ਅਤੇ ਰੂਪਨਗਰ ਅਤੇ ਪਠਾਨਕੋਟ ਦੇ ਮਾਈਨਿੰਗ ਅਫ਼ਸਰਾਂ ਨੂੰ ਸਸਪੈਂਡ ਕੀਤਾ ਗਿਆ ਸੀ। ਬੈਂਸ ਨੇ ਦਸਿਆ ਕਿ ਵਿਭਾਗ ਦੇ ਅਧਿਕਾਰੀਆਂ ਨੂੰ ਸਪਸ਼ਟ ਹਦਾਇਤ ਕਰ ਦਿਤੀ ਗਈ ਹੈ ਕਿ ਪੂਰੀ ਆਜ਼ਾਦੀ ਅਤੇ ਬਿਨਾਂ ਕਿਸੇ ਰਾਜਨੀਤਕ ਦਬਾਅ ਤੋਂ ਅਪਣੀ ਡਿਊਟੀ ਕਾਨੂੰਨੀ ਦੀ ਪਾਲਣਾ ਕਰਦੇ ਹੋਏ ਕਰਨ।   

 

SHARE ARTICLE

ਏਜੰਸੀ

Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement