ਮੀਤ ਹੇਅਰ ਨੇ ਉਚੇਰੀ ਸਿੱਖਿਆ ਵਿਭਾਗ ਨੂੰ ਏਡਿਡ ਤੇ ਪ੍ਰਾਈਵੇਟ ਕਾਲਜਾਂ ਦੀਆਂ ਬੇਨਿਯਮੀਆਂ ਦੀ ਜਾਂਚ ਲਈ ਉਚ ਪੱਧਰੀ ਕਮੇਟੀ ਬਣਾਉਣ ਲਈ ਕਿਹਾ
Published : Aug 8, 2022, 9:04 pm IST
Updated : Aug 8, 2022, 9:04 pm IST
SHARE ARTICLE
Gurmeet Singh Meet Hayer directs education department to constitute high level committee to probe irregularities in aided and private colleges
Gurmeet Singh Meet Hayer directs education department to constitute high level committee to probe irregularities in aided and private colleges

ਉਚੇਰੀ ਸਿੱਖਿਆ ਮੰਤਰੀ ਨੇ ਸਿੱਖਿਆ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਵਿੱਚ ਕੀਤੀ ਕੰਮਕਾਜ ਦੀ ਸਮੀਖਿਆ

ਚੰਡੀਗੜ੍ਹ -  ਉਚੇਰੀ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਏਡਿਡ ਤੇ ਪ੍ਰਾਈਵੇਟ ਕਾਲਜਾਂ ਦੀਆਂ ਬੇਨਿਯਮੀਆਂ ਦੀ ਜਾਂਚ ਲਈ ਉਚ ਪੱਧਰੀ ਕਮੇਟੀ ਬਣਾਉਣ ਲਈ ਆਖਿਆ ਹੈ। ਉਹ ਅੱਜ ਵਿਭਾਗ ਦੇ ਕੰਮਕਾਜ ਦੀ ਸਮੀਖਿਆ ਲਈ ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ, ਡੀਪੀਆਈ (ਕਾਲਜਾਂ) ਰਾਜੀਵ ਕੁਮਾਰ ਗੁਪਤਾ ਅਤੇ ਵਿਭਾਗ ਦੇ ਹੋਰਨਾਂ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ।

ਉਚੇਰੀ ਸਿੱਖਿਆ ਮੰਤਰੀ ਨੇ ਕੇਂਦਰੀਕ੍ਰਿਤ ਦਾਖਲਾ ਪੋਰਟਲ ਦੀ ਮੌਜੂਦਾ ਸਥਿਤੀ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਸਰਕਾਰੀ ਅਤੇ ਸਹਾਇਤਾ ਪ੍ਰਾਪਤ ਕਾਲਜਾਂ ਵਿੱਚ ਇਸ ਨੂੰ ਯਕੀਨੀ ਬਣਾਇਆ ਜਾਵੇ ਅਤੇ ਇਸ ਸਬੰਧ ਵਿੱਚ ਕੋਈ ਵੀ ਕਾਲਜ ਬਾਕੀ ਨਾ ਛੱਡਿਆ ਜਾਵੇ।

Gurmeet Singh Meet Hayer directs education department to constitute high level committee to probe irregularities in aided and private collegesGurmeet Singh Meet Hayer directs education department to constitute high level committee to probe irregularities in aided and private colleges

ਮੀਤ ਹੇਅਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਵੱਖ-ਵੱਖ ਕੋਰਸਾਂ ਦੇ ਪਾਠਕ੍ਰਮ ਨੂੰ ਅਜੋਕੇ ਸਮੇਂ, ਉਦਯੋਗਾਂ ਸਬੰਧੀ ਜ਼ਰੂਰਤਾਂ, ਆਧੁਨਿਕ ਸਮੇਂ ਦੀਆਂ ਲੋੜਾਂ ਅਨੁਸਾਰ ਸੋਧਿਆ ਜਾਵੇ। ਉਨ੍ਹਾਂ ਅੱਗੇ ਕਿਹਾ ਕਿ ਇਸ ਸਬੰਧੀ ਤੁਰੰਤ ਵਾਈਸ ਚਾਂਸਲਰਜ਼ ਦੀ ਮੀਟਿੰਗ ਬੁਲਾਈ ਜਾਵੇ ਅਤੇ ਵੱਖ-ਵੱਖ ਕੋਰਸਾਂ ਦੇ ਪਾਠਕ੍ਰਮ ਦੀ ਸਮੀਖਿਆ ਲਈ ਕਦਮ ਚੁੱਕੇ ਜਾਣ।

ਉਚੇਰੀ ਸਿੱਖਿਆ ਮੰਤਰੀ ਨੇ ਸੂਬੇ ਵਿੱਚ ਸਰਕਾਰੀ ਕਾਲਜਾਂ ਦੇ ਵਿਕਾਸ ਲਈ ਵੱਖ-ਵੱਖ ਬਜਟ ਸਕੀਮਾਂ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਵਿਦਿਾਰਥੀਆਂ ਦੀ ਭਲਾਈ ਲਈ ਇਹਨਾਂ ਸਕੀਮਾਂ ਨੂੰ ਸੁਚੱਜੇ ਢੰਗ ਨਾਲ ਲਾਗੂ ਕਰਨ ਅਤੇ ਅਜਿਹੇ ਵੱਖ-ਵੱਖ ਕਾਰਜਾਂ ਲਈ ਐਲੋਕੇਟ ਕੀਤੀ ਰਾਸ਼ੀ ਦੀ ਯੋਗ ਵਰਤੋਂ ਨੂੰ ਯਕੀਨੀ ਬਣਾਉਣ ਲਈ ਕਿਹਾ। ਸਕੀਮਾਂ ਵਿੱਚ ਕਰੀਅਰ ਗਾਈਡੈਂਸ ਅਤੇ ਕਾਉਂਸਲਿੰਗ

Gurmeet Singh Meet Hayer directs education department to constitute high level committee to probe irregularities in aided and private collegesGurmeet Singh Meet Hayer directs education department to constitute high level committee to probe irregularities in aided and private colleges

ਬੁਨਿਆਦੀ ਢਾਂਚਾ ਵਿਕਾਸ, ਕਾਲਜਾਂ ਲਈ ਵਾਈ-ਫਾਈ ਅਤੇ ਇੰਟਰਨੈਟ ਸਹੂਲਤਾਂ, ਹੋਣਹਾਰ ਵਿਦਿਆਰਥੀਆਂ ਨੂੰ ਵਜ਼ੀਫੇ, ਖੇਡਾਂ ਦੇ ਬੁਨਿਆਦੀ ਢਾਂਚੇ ਦੇ ਵਿਕਾਸ, ਸਰਕਾਰੀ ਲਾਇਬ੍ਰੇਰੀਆਂ ਦੇ ਨਵੀਨੀਕਰਨ ਅਤੇ ਸਰਕਾਰੀ ਕਾਲਜਾਂ ਲਈ ਨਵੇਂ ਬੁਨਿਆਦੀ ਢਾਂਚੇ ‘ਤੇ ਜ਼ੋਰ ਦਿੱਤਾ ਗਿਆ ਹੈ। ਉਨ੍ਹਾਂ ਐਨ.ਸੀ.ਸੀ. ਨਾਲ ਸਬੰਧਤ ਵੱਖ-ਵੱਖ ਮੁੱਦਿਆਂ ਦਾ ਵੀ ਜਾਇਜ਼ਾ ਲਿਆ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement