ਰਾਘਵ ਚੱਢਾ ਨੇ ਵਿਦੇਸ਼ ਮੰਤਰੀ ਨੂੰ ਮਨਦੀਪ ਕੌਰ ਦੀ ਮ੍ਰਿਤਕ ਦੇਹ ਭਾਰਤ ਵਾਪਸ ਲਿਆਉਣ ਦੀ ਕੀਤੀ ਅਪੀਲ
Published : Aug 8, 2022, 4:30 pm IST
Updated : Aug 8, 2022, 4:43 pm IST
SHARE ARTICLE
 Raghav Chadha demanded justice for Mandeep Kaur from the Foreign Minister
Raghav Chadha demanded justice for Mandeep Kaur from the Foreign Minister

ਮਨਦੀਪ ਕੌਰ ਨੇ ਘਰੇਲੂ ਹਿੰਸਾ ਦੇ ਚੱਲਦਿਆਂ 3 ਅਗਸਤ ਨੂੰ ਖੁਦਕੁਸ਼ੀ ਕਰ ਲਈ ਸੀ

ਨਵੀਂ ਦਿੱਲੀ/ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਸੰਸਦ ਮੈਂਬਰ ਰਾਘਵ ਚੱਢਾ ਨੇ ਸੋਮਵਾਰ ਨੂੰ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨਾਲ ਉਨ੍ਹਾਂ ਦੇ ਦਫ਼ਤਰ ਵਿੱਚ ਮੁਲਾਕਾਤ ਕੀਤੀ ਅਤੇ ਨਿਊਯਾਰਕ ਵਿੱਚ ਇੱਕ 30 ਸਾਲਾ ਭਾਰਤੀ ਮੂਲ ਦੀ ਔਰਤ ਵੱਲੋਂ ਕੀਤੀ ਖੁਦਕੁਸ਼ੀ ਦੇ ਮਾਮਲੇ ਵਿੱਚ ਤੁਰੰਤ ਦਖਲ ਦੇਣ, ਪੀੜਤਾਂ ਅਤੇ ਦੁਖੀ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਮੰਗ ਕੀਤੀ। ਉਨ੍ਹਾਂ ਕੇਂਦਰੀ ਮੰਤਰੀ ਨੂੰ ਵੀ ਮਨਦੀਪ ਕੌਰ ਦੀ ਮ੍ਰਿਤਕ ਦੇਹ ਨੂੰ ਜਲਦੀ ਤੋਂ ਜਲਦੀ ਵਾਪਸ ਲਿਆਉਣ ਦੀ ਵੀ ਅਪੀਲ ਕੀਤੀ।

ਆਪਣੇ ਪਤੀ ਰਣਜੋਧਬੀਰ ਸਿੰਘ ਸੰਧੂ ਦੁਆਰਾ ਘਰੇਲੂ ਸ਼ੋਸ਼ਣ ਦਾ ਸ਼ਿਕਾਰ ਹੋਈ ਮਨਦੀਪ ਕੌਰ ਨੇ 3 ਅਗਸਤ ਨੂੰ ਨਿਊਯਾਰਕ, ਅਮਰੀਕਾ ਵਿੱਚ ਖੁਦਕੁਸ਼ੀ ਕਰ ਲਈ। ਖ਼ੁਦਕੁਸ਼ੀ ਤੋਂ ਪਹਿਲਾਂ ਉਹਨਾਂ ਦੁਆਰਾ ਸੋਸ਼ਲ ਮੀਡੀਆ 'ਤੇ ਇੱਕ ਪੋਸਟ ਵਿੱਚ ਉਨ੍ਹਾਂ ਨੇ ਸਾਲਾਂ ਤੋਂ ਆਪਣੇ ਨਾਲ ਹੋ ਰਹੇ ਸਰੀਰਕ ਅਤੇ ਮਾਨਸਿਕ ਤਸ਼ੱਦਦ ਬਾਰੇ ਦੱਸਿਆ। ਕੇਂਦਰੀ ਮੰਤਰੀ ਨਾਲ ਮੁਲਾਕਾਤ ਦੌਰਾਨ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਕਿਹਾ ਕਿ ਮਨਦੀਪ ਕੌਰ ਜੋ ਕਿ ਆਪਣੇ ਪਿੱਛੇ ਇੱਕ ਦੁਖੀ ਪਰਿਵਾਰ ਅਤੇ ਦੋ ਬੱਚੇ ਛੱਡ ਗਈ ਹੈ, ਦੀ ਦੁਖਦਾਈ ਮੌਤ ਨੇ ਪੂਰੇ ਦੇਸ਼ ਨੂੰ ਝੰਜੋੜ ਕੇ ਰੱਖ ਦਿੱਤਾ। 

file photo

 

ਚੱਢਾ ਨੇ ਕੇਂਦਰੀ ਮੰਤਰੀ ਨੂੰ ਸੌਂਪੇ ਆਪਣੇ ਮੰਗ ਪੱਤਰ ਵਿੱਚ ਕਿਹਾ, “ਅਸੀਂ ਉਹਨਾਂ ਨੂੰ ਵਾਪਸ ਨਹੀਂ ਲਿਆ ਸਕਦੇ। ਪਰ ਮੈਂ ਵਿਦੇਸ਼ ਮੰਤਰਾਲੇ ਨੂੰ ਇਹ ਯਕੀਨੀ ਬਣਾਉਣ ਲਈ ਬੇਨਤੀ ਕਰਦਾ ਹਾਂ ਕਿ ਦੋਸ਼ੀਆਂ ਨੂੰ ਇਨਸਾਫ਼ ਦੇ ਦਾਇਰੇ ਵਿੱਚ ਲਿਆਂਦਾ ਜਾਵੇ ਅਤੇ ਉਹਨਾਂ ਦੀ ਮ੍ਰਿਤਕ ਦੇਹ ਨੂੰ ਭਾਰਤ ਵਾਪਸ ਲਿਆਉਣ ਬਾਰੇ ਉਸਦੇ ਪਰਿਵਾਰ ਦੀਆਂ ਮੰਗਾਂ ਨੂੰ ਵੀ ਤੁਰੰਤ ਪੂਰਾ ਕੀਤਾ ਜਾਵੇ।"

ਇਸ ਘਟਨਾ 'ਤੇ ਅਫਸੋਸ ਜ਼ਾਹਰ ਕਰਦਿਆਂ ਚੱਢਾ ਨੇ ਕਿਹਾ ਕਿ ਸਭ ਤੋਂ ਦੁਖਦਾਈ ਗੱਲ ਇਹ ਹੈ ਕਿ ਮਨਦੀਪ ਕੌਰ ਨੇ ਆਪਣੇ ਅਪਮਾਨਜਨਕ ਵਿਆਹ ਤੋਂ ਬਚਣ ਲਈ ਕਈ ਅਸਫ਼ਲ ਕੋਸ਼ਿਸ਼ਾਂ ਕੀਤੀਆਂ ਅਤੇ ਇਹ ਸੋਚ ਕੇ ਦਿਲ ਕੰਬ ਜਾਂਦਾ ਹੈ ਕਿ ਅਜਿਹੀਆਂ ਕਿੰਨੀਆਂ ਹੀ ਹੋਰ ਭਾਰਤੀ ਮਹਿਲਾਵਾਂ ਵਿਦੇਸ਼ਾਂ 'ਚ ਘਰੇਲੂ ਸ਼ੋਸ਼ਣ ਦਾ ਸ਼ਿਕਾਰ ਹਨ।

ਉਨ੍ਹਾਂ ਨੇ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਤੁਰੰਤ ਕਦਮ ਚੁੱਕਣ ਅਤੇ ਵਿਦੇਸ਼ਾਂ ਵਿੱਚ ਰਹਿ ਰਹੀਆਂ ਭਾਰਤੀ ਔਰਤਾਂ ਨੂੰ ਅਜਿਹੇ ਸੋਸ਼ਣ ਅਤੇ ਹਿੰਸਕ ਸਥਿਤੀਆਂ ਤੋਂ ਨਿਕਲਣ ਲਈ ਰਸਤਾ ਅਤੇ ਸਾਧਨ ਮੁਹੱਈਆ ਕਰਵਾਏ ਜਾਣ।

SHARE ARTICLE

ਏਜੰਸੀ

Advertisement

Bibi Daler Kaur Khalsa : Bibi Daler Kaur ਦੇ ਮਾਮਲੇ 'ਚ Nihang Singh Harjit Rasulpur ਨੇ ਚੁੱਕੇ ਸਵਾਲ!

27 Dec 2025 3:08 PM

Operation Sindoor's 'Youngest Civil Warrior' ਫੌਜੀਆਂ ਦੀ ਸੇਵਾ ਕਰਨ ਵਾਲਾ ਬੱਚਾ

27 Dec 2025 3:07 PM

Amritsar Gym Fight: ਜਿੰਮ 'ਚ ਹੀ ਖਿਡਾਰੀ ਨੇ ਕੁੱਟੀ ਆਪਣੀ ਮੰਗੇਤਰ, ਇੱਕ ਦੂਜੇ ਦੇ ਖਿੱਚੇ ਵਾਲ ,ਹੋਈ ਥੱਪੜੋ-ਥਪੜੀ

25 Dec 2025 3:11 PM

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM
Advertisement