ਵੜਿੰਗ ਨੇ ਬਿਜਲੀ ਰੈਗੂਲੇਟਰੀ ਬਿੱਲ ਵਿਰੁੱਧ ਪੰਜਾਬ ਵਿਚ ਸਰਬ ਪਾਰਟੀ ਮੀਟਿੰਗ ਸੱਦੇ ਜਾਣ ਦੀ ਮੰਗ ਕੀਤੀ
Published : Aug 8, 2022, 9:29 pm IST
Updated : Aug 8, 2022, 9:29 pm IST
SHARE ARTICLE
Raja Warring
Raja Warring

ਇਹ ਬਿੱਲ ਲਿਆਉਣ ਦਾ ਮੁੱਖ ਮੰਤਵ ਸਬਸਿਡੀਆਂ ਨੂੰ ਖਤਮ ਕਰਕੇ ਬਿਜਲੀ ਦੇ ਉਤਪਾਦਨ ਅਤੇ ਵੰਡ ਨੂੰ ਪੂਰੀ ਤਰ੍ਹਾਂ ਨਿੱਜੀ ਕੰਪਨੀਆਂ ਦੇ ਹਵਾਲੇ ਕਰਨਾ ਹੈ


ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਸੰਸਦ ਵਿੱਚ ਬਿਜਲੀ ਰੈਗੂਲੇਟਰੀ ਬਿੱਲ ਲਿਆਉਣ ਲਈ ਕੇਂਦਰ ਚ ਭਾਜਪਾ ਦੀ ਅਗਵਾਈ ਵਾਲੀ ਐਨਡੀਏ ਸਰਕਾਰ ਦੀ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਦੇਸ਼ ਦੇ ਸੰਘੀ ਢਾਂਚੇ 'ਤੇ ਇਕ ਹੋਰ ਹਮਲਾ ਹੈ, ਕਿਉਂਕਿ ਬਿਜਲੀ ਰਾਜਾਂ ਦਾ ਵਿਸ਼ਾ ਹੈ। ਸੂਬਾ ਕਾਂਗਰਸ ਪ੍ਰਧਾਨ ਨੇ ਪੰਜਾਬ ਸਰਕਾਰ ਨੂੰ ਇਸ ਬਿੱਲ ਦੇ ਪਾਸ ਹੋਣ ਵਿਰੁੱਧ ਰਣਨੀਤੀ ਬਣਾਉਣ ਦੀ ਅਪੀਲ ਕੀਤੀ ਹੈ ਅਤੇ ਉਨ੍ਹਾਂ ਦੀ ਪਾਰਟੀ ਵੱਲੋਂ ਪੂਰਨ ਸਮਰਥਨ ਦੇਣ ਦਾ ਭਰੋਸਾ ਦਿੱਤਾ ਹੈ।

ਉਨ੍ਹਾਂ ਇਸ ਬਿੱਲ ਵਿਰੁੱਧ ਸਖ਼ਤ ਸਟੈਂਡ ਪੇਸ਼ ਕਰਨ ਲਈ ਸਰਬ ਪਾਰਟੀ ਮੀਟਿੰਗ ਬੁਲਾਉਣ ਦਾ ਸੁਝਾਅ ਵੀ ਦਿੱਤਾ ਹੈ, ਜਿਸਦੇ ਪੰਜਾਬ ਲਈ ਗੰਭੀਰ ਸਿੱਟੇ ਨਿਕਲਣਗੇ। ਵੜਿੰਗ ਨੇ ਇੱਕ ਸਾਲ ਤੋਂ ਚੱਲੇ ਆ ਰਹੇ ਧਰਨੇ ਨੂੰ ਵਾਪਸ ਲੈਂਦਿਆਂ ਕਿਸਾਨਾਂ ਨਾਲ ਕੀਤੇ ਵਾਅਦੇ ਤੋਂ ਪਿੱਛੇ ਹਟਣ ਲਈ ਭਾਜਪਾ ਸਰਕਾਰ ਦੀ ਨਿੰਦਾ ਵੀ ਕੀਤੀ।  ਉਨ੍ਹਾਂ ਕਿਹਾ ਕਿ ਬਿਜਲੀ ਰੈਗੂਲੇਟਰੀ ਬਿੱਲ ਨੂੰ ਵਾਪਸ ਲੈਣਾ ਕਿਸਾਨਾਂ ਦੀਆਂ ਮੰਗਾਂ ਵਿੱਚੋਂ ਇੱਕ ਸੀ ਅਤੇ ਸਰਕਾਰ ਨੇ ਉਸਨੂੰ ਮੰਨ ਲਿਆ ਸੀ, ਪਰ ਹੁਣ ਉਹਵਉਸ ਤੋਂ ਪਿੱਛੇ ਹਟ ਗਈ ਹੈ।

ਉਨ੍ਹਾਂ ਖਦਸ਼ਾ ਪ੍ਰਗਟਾਇਆ ਕਿ ਇਹ ਬਿੱਲ ਲਿਆਉਣ ਦਾ ਮੁੱਖ ਮੰਤਵ ਸਬਸਿਡੀਆਂ ਨੂੰ ਖਤਮ ਕਰਕੇ ਬਿਜਲੀ ਦੇ ਉਤਪਾਦਨ ਅਤੇ ਵੰਡ ਨੂੰ ਪੂਰੀ ਤਰ੍ਹਾਂ ਨਿੱਜੀ ਕੰਪਨੀਆਂ ਦੇ ਹਵਾਲੇ ਕਰਨਾ ਹੈ। ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਅਜੇ ਵੀ ਸਮਾਂ ਹੈ ਕਿ ਹਮ ਖਿਆਲੀ ਪਾਰਟੀਆਂ ਇਸ ਬਿੱਲ ਦਾ ਜ਼ੋਰਦਾਰ ਵਿਰੋਧ ਕਰਨ ਅਤੇ ਇਸਨੂੰ ਪਾਰਲੀਮੈਂਟ ਵਿਚ ਪਾਸ ਹੋਣ ਤੋਂ ਰੋਕਣ ਲਈ ਇਕਜੁੱਟ ਹੋ ਕੇ ਸੰਘਰਸ਼ ਕਰਨਾ ਸਮੇਂ ਦੀ ਲੋੜ ਹੈ।

ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਜੇਕਰ ਲੋੜ ਪਈ, ਤਾਂ ਕਾਂਗਰਸ ਪਾਰਟੀ ਇਸ ਬਿੱਲ ਦੇ ਖਿਲਾਫ ਵੱਡੇ ਪੱਧਰ 'ਤੇ ਅੰਦੋਲਨ ਸ਼ੁਰੂ ਕਰੇਗੀ ਅਤੇ ਇਸਨੂੰ ਲਾਗੂ ਨਾ ਕਰਨ ਨੂੰ ਯਕੀਨੀ ਬਣਾਏਗੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਦੌਰਾਨ ਜੋ ਨਹੀਂ ਹੋ ਸਕਿਆ, ਜਿਸਨੇ ਤਿੰਨਾਂ ਕਾਲੇ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦਾ ਖੁੱਲ੍ਹ ਕੇ ਸਮਰਥਨ ਕੀਤਾ ਸੀ, ਉਹ ਹੁਣ ਲਾਗੂ ਹੋ ਸਕਦਾ ਹੈ। ਹਾਲਾਂਕਿ ਬਿਜਲੀ ਬਿੱਲਾਂ ਖ਼ਿਲਾਫ਼ ਵੀ ਉਸੇ ਤਰ੍ਹਾਂ ਦਾ ਅੰਦੋਲਨ ਸ਼ੁਰੂ ਕੀਤਾ ਜਾਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Karamjit Anmol Latest Interview- ਦਿਲ ਬਹਿਲਾਨੇ ਕੇ ਲਿਏ ਖਿਆਲ ਅੱਛਾ ਹੈ ਗਾਲਿਬ | Latest Punjab News

24 Apr 2024 9:33 AM

Big Breaking: ਸਾਂਪਲਾ ਪਰਿਵਾਰ 'ਚ ਆਪ ਨੇ ਲਾਈ ਸੰਨ, ਦੇਖੋ ਕੌਣ ਚੱਲਿਆ 'ਆਪ' 'ਚ, ਵੇਖੋ LIVE

24 Apr 2024 9:10 AM

ਸਿੱਖ ਮਾਰਸ਼ਲ ਕੌਮ ਨੂੰ ਲੈ ਕੇ ਹੰਸ ਰਾਜ ਹੰਸ ਦਾ ਵੱਡਾ ਬਿਆਨ "ਕਾਹਦੀ ਮਾਰਸ਼ਲ ਕੌਮ, ਲੱਖਾਂ ਮੁੰਡੇ ਮਰਵਾ ਲਏ"

23 Apr 2024 12:49 PM

BREAKING NEWS: ਵਿਆਹ ਵਾਲਾ ਦਿਨ ਲਾੜੀ ਲਈ ਬਣਿਆ ਕਾਲ, ਡੋਲੀ ਦੀ ਥਾਂ ਲਾੜੀ ਦੀ ਉੱਠੀ ਅਰਥੀ

23 Apr 2024 12:26 PM

Chandigarh 'ਚ Golf Tournament ਕਰਵਾਉਣ ਵਾਲੀ EVA-Ex Vivekite Association ਬਾਰੇ ਖੁੱਲ੍ਹ ਕੇ ਦਿੱਤੀ ਜਾਣਕਾਰੀ

23 Apr 2024 12:16 PM
Advertisement