ਪੁਲਿਸ ਵਲੋਂ ਮ੍ਰਿਤਕ ਦੀ ਲਾਸ਼ ਕਬਜ਼ੇ ’ਚ ਲੈ ਸਿਵਲ ਹਸਪਤਾਲ ਬਟਾਲਾ ’ਚ ਪੋਸਟਮਾਰਟਮ ਲਈ ਭੇਜਿਆ ਗਿਆ
ਗੁਰਦਾਸਪੁਰ : ਬਟਾਲਾ ’ਚ ਰੇਲਵੇ ਸਟੇਸ਼ਨ ਤੇ ਟ੍ਰੇਨ ਦੀ ਚਪੇਟ ’ਚ ਆਉਣ ਕਾਰਨ 49 ਸਾਲਾ ਵਿਅਕਤੀ ਸੁਰਿੰਦਰਪਾਲ ਸਿੰਘ ਦੀ ਮੌਤ ਹੋ ਗਈ ਹੈ।
ਰੇਲਵੇ ਪੁਲਿਸ ਅਧਿਕਾਰੀਆਂ ਮੁਤਾਬਕ ਮ੍ਰਿਤਕ ਬਟਾਲਾ ਰੇਲਵੇ ਸਟੇਸ਼ਨ ’ਤੇ ਟ੍ਰੇਨ ਦਾ ਇੰਤਜ਼ਾਰ ਕਰ ਰਿਹਾ ਸੀ। ਟ੍ਰੇਨ ਆਉਣ ’ਤੇ ਮ੍ਰਿਤਕ ਰੇਲਵੇ ਟਰੈਕ ਕ੍ਰਾਸ ਕਰਨ ਲੱਗਿਆ ਤਾਂ ਅੰਮ੍ਰਿਤਸਰ ਤੋਂ ਜੰਮੂ ਜਾ ਰਹੀ ਟ੍ਰੇਨ ਦੇ ਥੱਲੇ ਆ ਗਿਆ । ਹਾਦਸਾ ਇੰਨਾ ਭਿਆਨਕ ਸੀ ਕਿ ਵਿਅਕਤੀ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਰੇਲਵੇ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਉਸ ਦੀ ਤਲਾਸ਼ੀ ਲਈ ਤਾਂ ਉਸ ਦੀ ਜੇਬ ’ਚੋਂ ਉਸ ਦਾ ਅਧਾਰ ਕਾਰਡ ਮਿਲਿਆ ਜਿਸ ਤੋਂ ਉਸ ਦੀ ਪਛਾਣ ਸੁਰਿੰਦਰਪਾਲ ਵਾਸੀ ਗੌਂਸਪੁਰਾ ਵਜੋਂ ਹੋਈ।
ਉਥੇ ਹੀ ਰੇਲਵੇ ਪੁਲਿਸ ਵਲੋਂ ਮ੍ਰਿਤਕ ਦੀ ਲਾਸ਼ ਕਬਜ਼ੇ ’ਚ ਲੈ ਸਿਵਲ ਹਸਪਤਾਲ ਬਟਾਲਾ ’ਚ ਪੋਸਟਮਾਰਟਮ ਲਈ ਭੇਜਿਆ ਗਿਆ ਹੈ ਉਥੇ ਹੀ ਪੁਲਿਸ ਅਧਕਾਰੀ ਨੇ ਦਸਿਆ ਕਿ ਉਹਨਾਂ ਵਲੋਂ ਮਾਮਲਾ ਦਰਜ ਕਰ ਕਾਰਵਾਈ ਕੀਤੀ ਜਾ ਰਹੀ ਹੈ |