ਐਸਡੀ ਕਾਲਜ ਵਿਚ ਦੋ ਵਿਦਿਆਰਥੀ ਗੁੱਟਾਂ ਵਿਚ ਟਕਰਾਅ
Published : Aug 8, 2023, 3:24 pm IST
Updated : Aug 8, 2023, 3:24 pm IST
SHARE ARTICLE
photo
photo

ਚੋਣ ਪ੍ਰਚਾਰ ਨੂੰ ਲੈ ਕੇ ਹੋਈ ਲੜਾਈ

 

ਚੰਡੀਗੜ੍ਹ : ਸੈਕਟਰ 32 ਸਥਿਤ ਸਨਾਤਨ ਧਰਮ ਕਾਲਜ ਵਿਚ ਅੱਜ ਦੋ ਵਿਦਿਆਰਥੀ ਧੜੇ ਆਪਸ ਵਿਚ ਭਿੜ ਗਏ। ਇਸ ਵਿਚ ਦੋਵੇਂ ਧਿਰਾਂ ਨੇ ਇੱਕ ਦੂਜੇ ਨੂੰ ਗਮਲੇ ਅਤੇ ਝਾੜੂਆਂ ਨਾਲ ਵਾਰ ਕੀਤਾ ਗਿਆ ਹੈ। ਮਾਮਲੇ 'ਚ ਕਿਸੇ ਵਿਦਿਆਰਥੀ ਦੇ ਜ਼ਖਮੀ ਹੋਣ ਦੀ ਕੋਈ ਖਬਰ ਨਹੀਂ ਹੈ। ਉਕਤ ਕਾਲਜ ਪ੍ਰਸ਼ਾਸਨ ਮਾਮਲੇ 'ਚ ਦੋਵੇਂ ਵਿਦਿਆਰਥੀ ਜਥੇਬੰਦੀਆਂ ਨਾਲ ਗੱਲਬਾਤ ਕਰ ਰਿਹਾ ਹੈ। ਕਾਲਜ ਪ੍ਰਸ਼ਾਸਨ ਨੇ ਮਾਮਲੇ ਦੀ ਸੂਚਨਾ ਸਥਾਨਕ ਪੁਲਿਸ ਨੂੰ ਦੇ ਦਿਤੀ ਹੈ।

ਸੈਕਟਰ 32 ਦੀ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਮਾਮਲਾ ਸ਼ਾਂਤ ਕੀਤਾ। ਦੋਵਾਂ ਧੜਿਆਂ ਨੂੰ ਪੁਲਿਸ ਵਲੋਂ ਅਗਲੇਰੀ ਕਾਰਵਾਈ ਦੀ ਚਿਤਾਵਨੀ ਵੀ ਦਿਤੀ ਗਈ ਹੈ। ਫਿਲਹਾਲ ਕਾਲਜ ਵਿਚ ਮਾਹੌਲ ਸ਼ਾਂਤ ਹੈ।

ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਸਾਰਾ ਹੰਗਾਮਾ ਚੋਣ ਪ੍ਰਚਾਰ ਨੂੰ ਲੈ ਕੇ ਹੋਇਆ ਹੈ। ਕਾਲਜ ਵਿਚ ਸਤੰਬਰ ਮਹੀਨੇ ਵਿਦਿਆਰਥੀ ਯੂਨੀਅਨ ਦੀਆਂ ਚੋਣਾਂ ਹੋਣੀਆਂ ਹਨ। ਇਸ ਸਬੰਧੀ ਸਟੂਡੈਂਟ ਆਰਗੇਨਾਈਜੇਸ਼ਨ ਆਫ਼ ਇੰਡੀਆ ਵਲੋਂ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਇਸੇ ਸਨਾਤਨ ਧਰਮ ਕਾਲਜ ਯੂਨੀਅਨ ਦਾ ਦੋਸ਼ ਹੈ ਕਿ SOI ਦੀ ਤਰਫੋਂ ਚੋਣ ਪ੍ਰਚਾਰ ਲਈ ਬਾਹਰੋਂ ਵਿਦਿਆਰਥੀਆਂ ਨੂੰ ਬੁਲਾਇਆ ਜਾ ਰਿਹਾ ਹੈ। ਇਸ ਕਾਰਨ ਕਾਲਜ ਵਿਚ ਅਫਰਾ-ਤਫਰੀ ਫੈਲੀ ਹੋਈ ਹੈ। ਇਸ ਨੂੰ ਲੈ ਕੇ ਦੋ ਗੁੱਟਾਂ ਵਿਚਾਲੇ ਝੜਪ ਵੀ ਹੋਈ ਹੈ।

SHARE ARTICLE

ਏਜੰਸੀ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement