ਈਡੀ ਨੇ ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ ਦੀ ਚੱਲ-ਅਚੱਲ ਜਾਇਦਾਦ ਦਾ ਵੇਰਵਾ ਮੰਗਿਆ
Published : Aug 8, 2023, 7:02 pm IST
Updated : Aug 8, 2023, 7:02 pm IST
SHARE ARTICLE
OP Soni
OP Soni

ਜਾਣਕਾਰੀ ਮੁਤਾਬਕ ਈਡੀ ਨੇ ਸ੍ਰੋਤਾਂ ਤੋਂ ਵੱਧ ਆਮਦਨ ਦੇ ਮਾਮਲੇ ਵਿਚ ਜੋ ਐਫਆਈਆਰ ਦਰਜ ਕੀਤੀ ਗਈ ਹੈ

ਚੰਡੀਗੜ੍ਹ - ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਤੇ ਸੀਨੀਅਰ ਕਾਂਗਰਸੀ ਆਗੂ ਓਮ ਪ੍ਰਕਾਸ਼ ਸੋਨੀ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਪੰਜਾਬ ਵਿਜੀਲੈਂਸ ਦੇ ਐਕਸ਼ਨ ਮਗਰੋਂ ਹੁਣ ਕੇਂਦਰੀ ਏਜੰਸੀ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਓਪੀ ਸੋਨੀ 'ਤੇ ਸ਼ਿਕੰਜਾ ਕੱਸ ਦਿੱਤਾ ਹੈ। ਈਡੀ ਨੇ ਸੋਨੀ ਖ਼ਿਲਾਫ਼ ਜਾਂਚ ਆਰੰਭ ਕਰਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੂੰ ਪੱਤਰ ਲਿਖ ਕੇ ਚੱਲ-ਅਚੱਲ ਜਾਇਦਾਦ ਦਾ ਸਾਰਾ ਵੇਰਵਾ ਤੇ ਬੈਂਕ ਖਾਤਿਆਂ ਬਾਰੇ ਮੁਕੰਮਲ ਜਾਣਕਾਰੀ ਮੰਗੀ ਹੈ।  

ਜਾਣਕਾਰੀ ਮੁਤਾਬਕ ਈਡੀ ਨੇ ਸ੍ਰੋਤਾਂ ਤੋਂ ਵੱਧ ਆਮਦਨ ਦੇ ਮਾਮਲੇ ਵਿਚ ਜੋ ਐਫਆਈਆਰ ਦਰਜ ਕੀਤੀ ਗਈ ਹੈ, ਉਸ ਦੀ ਕਾਪੀ ਵਿਜੀਲੈਂਸ ਵੱਲੋਂ ਦਰਜ ਕੀਤੇ ਬਿਆਨਾਂ ਦੀਆਂ ਕਾਪੀਆਂ ਤੇ ਹੋਰ ਦਸਤਾਵੇਜ਼ ਤੁਰੰਤ ਭੇਜੇ ਜਾਣ ਦੀ ਗੱਲ ਵੀ ਕਹੀ ਹੈ। ਪੰਜਾਬ ਵਿਜੀਲੈਂਸ ਬਿਊਰੋ ਨੇ ਜੁਲਾਈ ਮਹੀਨੇ ਓਪੀ ਸੋਨੀ ਖਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ਦਰਜ ਕੀਤਾ ਸੀ। ਇਸ ਮਾਮਲੇ ’ਚ ਵਿਜੀਲੈਂਸ ਨੇ ਓਪੀ ਸੋਨੀ ਨੂੰ ਜੁਲਾਈ ਦੇ ਪਹਿਲੇ ਹਫ਼ਤੇ ਗ੍ਰਿਫ਼ਤਾਰ ਕੀਤਾ ਸੀ।

ਵਿਜੀਲੈਂਸ ਨੇ ਮੁੱਢਲੀ ਜਾਂਚ ਕਰਦਿਆਂ ਦਾਅਵਾ ਕੀਤਾ ਸੀ ਕਿ ਸਾਲ 2017 ਤੋਂ ਸੋਨੀ ਵੱਲੋਂ ਨੌਂ ਜਾਇਦਾਦਾਂ ਬਣਾਈਆਂ ਗਈਆਂ ਹਨ। ਇਸ ਸਮੇਂ ਦੌਰਾਨ ਹੀ ਇਹ ਕਾਂਗਰਸੀ ਆਗੂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਵਿਚ ਮੰਤਰੀ ਤੇ ਫਿਰ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਸਰਕਾਰ ਵਿਚ ਉਪ ਮੁੱਖ ਮੰਤਰੀ ਰਹੇ। ਵਿਜੀਲੈਂਸ ਨੇ ਇਸ ਸੱਤਾ ਦੇ ਕਾਲ ਨੂੰ ਹੀ ਜਾਂਚ ਦਾ ਅਧਾਰ ਬਣਾਇਆ ਹੈ।  

ਵਿਜੀਲੈਂਸ ਮੁਤਾਬਕ 27 ਦਸੰਬਰ 2017 ਨੂੰ ਮੁਹਾਲੀ ਵਿਚ ਇੱਕ ਮਕਾਨ ਸਵਾ ਕਰੋੜ ਰੁਪਏ ਵਿਚ ਖ਼ਰੀਦਿਆ, 12 ਜੂਨ 2019 ਨੂੰ ਪਰਿਵਾਰਕ ਮੈਂਬਰਾਂ ਨਾਲ ਮਿਲ ਕੇ 11 ਕਨਾਲ 11 ਮਰਲੇ ਤੋਂ ਵੱਧ ਦਾ ਪਲਾਟ ਸੋਨੀ ਨੇ ਆਪਣੇ ਤੇ ਪਤਨੀ ਦੇ ਨਾਮ ’ਤੇ ਖ਼ਰੀਦਿਆ। ਇਸ ’ਤੇ  ਸਵਾ ਕਰੋੜ ਰੁਪਏ ਤੋਂ ਵੱਧ ਖਰਚ ਕੀਤੇ ਗਏ। ਕਾਂਗਰਸੀ ਆਗੂ ਨੇ ਆਪਣੇ ਪੁੱਤਰ ਰਾਘਵ ਸੋਨੀ ਦੇ ਨਾਮ ’ਤੇ ਇੱਕ ਬੰਗਲਾ ਉਸਾਰਿਆ। ਇਸ ’ਤੇ 4 ਕਰੋੜ 29 ਲੱਖ 18 ਹਜ਼ਾਰ 213 ਰੁਪਏ ਖ਼ਰਚ ਕੀਤੇ ਗਏ ਸਨ। 
 

SHARE ARTICLE

ਏਜੰਸੀ

Advertisement

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM
Advertisement