ਗੱਤਕਾ ਮੁਕਾਬਲਿਆਂ ਵਿੱਚ ਗੋਲਡ ਮੈਡਲ ਪ੍ਰਾਪਤ ਕਰਨ ਵਾਲੀਆਂ ਬੱਚੀਆਂ ਦਾ ਹੋਵੇਗਾ ਸਨਮਾਨ : ਸਪੀਕਰ ਸੰਧਵਾਂ
Published : Aug 8, 2023, 2:13 pm IST
Updated : Aug 8, 2023, 2:14 pm IST
SHARE ARTICLE
photo
photo

ਗੁਹਾਟੀ ’ਚ ਹੋਏ ਨੈਸ਼ਨਲ ਪੱਧਰ ਦੇ ਮੁਕਾਬਲਿਆਂ ’ਚ ਗੱਤਕਾ ਵਿਚ ਜਿੱਤਿਆ ਗੋਲਡ ਮੈਡਲ

 

 

ਚੰਡੀਗੜ੍ਹ :  ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਦੀਆਂ ਵਿਦਿਆਰਥਣਾਂ ਦੋ ਸਕੀਆਂ ਭੈਣਾਂ ਏਕਮ ਕੌਰ ਅਤੇ ਮਨਸੁ ਕੌਰ ਵਲੋਂ ਗੁਹਾਟੀ ਵਿਖੇ ਰਾਸ਼ਟਰੀ ਪੱਧਰ ਖੇਡਾਂ ਦੌਰਾਨ ਗੱਤਕਾ ਮੁਕਾਬਲਿਆਂ ’ਚ ਗੋਲਡ ਮੈਡਲ ਹਾਸਲ ਕਰਨ ਤੇ ਬੱਚੀਆਂ,ਮਾਪਿਆਂ ਅਤੇ ਸਕੂਲ ਪ੍ਰਬੰਧਕਾਂ ਨੂੰ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਦਿਲੋਂ ਮੁਬਾਰਕਬਾਦ ਦਿਤੀ।

ਸਪੀਕਰ ਸੰਧਵਾਂ ਨੇ ਕਿਹਾ ਕਿ ਸਾਡੇ ਲਈ ਬਹੁਤ ਗੌਰਵ ਵਾਲੀ ਗੱਲ ਹੈ ਕਿ ਪੰਜਾਬ ਦੀਆਂ ਹੋਣਹਾਰ ਧੀਆਂ ਖੇਡਾਂ ਦੀ ਦੁਨੀਆਂ ਵਿਚ ਪੰਜਾਬ ਦਾ ਨਾਮ ਖੱਟ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜਿੱਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਖੇਡਾਂ ਨੂੰ ਉਤਸ਼ਾਹਿਤ ਕਰ ਰਹੀ ਹੈ, ਉੱਥੇ ਹੀ ਪੰਜਾਬ ਦੇ ਨੌਜੁਆਨਾਂ, ਵਿਦਿਆਰਥੀਆਂ ਵਲੋਂ ਖੇਡਾਂ ਵਿਚ ਉੱਚਿਤ ਸਥਾਨ ਹਾਸਲ ਕਰ ਕੇ ਪੰਜਾਬ ਦਾ ਨਾਮ ਰੋਸ਼ਨ ਕੀਤਾ ਜਾ ਰਿਹਾ ਹੈ।

ਸਪੀਕਰ ਸੰਧਵਾਂ ਨੇ ਦਸਿਆ ਕਿ ਪੰਜਾਬ ਦੇ ਨੌਜੁਆਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਖਾਤਰ ਹਰ ਜ਼ਿਲ੍ਹੇ ਵਿਚ ਪਹਿਲੀ ਵਾਰ ਹਰ ਵਰਗ ਅਤੇ ਉਮਰ ਦੇ ਲੋਕਾਂ ਨੇ ਖੇਡਾਂ ਵਿਚ ਹਿੱਸਾ ਲਿਆ ਸੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਖੇਡ ਵਿਭਾਗ ਰਾਹੀਂ ਉਹ ਹਰ ਉਪਰਾਲਾ ਕਰ ਰਹੇ ਹਨ, ਜਿਸ ਨਾਲ ਬੱਚਿਆਂ ਵਿਚ ਖੇਡਾਂ ਪ੍ਰਤੀ ਉਤਸ਼ਾਹ ਪੈਦਾ ਹੋਵੇ। ਇਨ੍ਹਾਂ ਬੱਚੀਆਂ ਵਲੋਂ ਗੱਤਕਾ ਖੇਡ ਵਿਚ ਨਾਮਨਾ ਖੱਟਣਾ ਇਸ ਉਤਸ਼ਾਹ ਸਦਕਾ ਹੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ  ਬੱਚੀਆਂ ਦਾ ਜਲਦ ਹੀ ਉਨ੍ਹਾਂ ਵਲੋਂ ਸਨਮਾਨ ਕੀਤਾ ਜਾਵੇਗਾ।

SHARE ARTICLE

ਏਜੰਸੀ

Advertisement

Tarunpreet Singh Saundh Interview : ਸ਼੍ਰੋਮਣੀ ਅਕਾਲੀ ਦਲ ਦੇ ਸਮਰਥਕ ਰਿਹਾ ਗਏ ਉਡੀਕਦੇ ਪਰ ਸੁਖਬੀਰ ਬਾਦਲ ਨਹੀਂ ਆਏ

05 May 2024 12:21 PM

Lok Sabha Election 2024 : ਹਲਕਾ ਫਤਹਿਗੜ੍ਹ ਦੇ ਲੋਕਾਂ ਨੇ ਖੋਲ੍ਹ ਦਿੱਤੇ ਪੱਤੇ, ਸੁਣੋ ਕਿਸ ਨੂੰ ਬਣਾ ਰਹੇ ਹਨ MP

05 May 2024 9:16 AM

Ashok Parashar Pappi : 'ਰਾਜਾ ਵੜਿੰਗ ਪਹਿਲਾਂ ਦਰਜ਼ੀ ਦਾ 23 ਹਜ਼ਾਰ ਵਾਲਾ ਬਿੱਲ ਭਰ ਕੇ ਆਵੇ..

05 May 2024 9:05 AM

ਕਿਸਾਨ ਦੀ ਮੌਤ ਮਗਰੋਂ ਰਾਜਪੁਰਾ 'ਚ ਇਕੱਠੇ ਹੋ ਗਏ ਸਾਰੇ ਕਿਸਾਨ ਆਗੂ, ਲੈ ਲਿਆ ਵੱਡਾ ਫ਼ੈਸਲਾ!…

05 May 2024 8:42 AM

Big Breaking: ਪਰਨੀਤ ਕੌਰ ਦਾ ਵਿਰੋਧ ਕਰਨ ਆਏ ਕਿਸਾਨਾਂ ਨਾਲ ਪ੍ਰਸ਼ਾਸਨ ਦੀ ਝੜਪ!, ਇੱਕ ਕਿਸਾਨ ਦੀ ਮੌ.ਤ, ਬਹੁਤ ਮੰਦਭਾਗਾ

04 May 2024 5:08 PM
Advertisement