ਹਰਚੰਦ ਸਿੰਘ ਬਰਸਟ ਨੇ ਹੜ੍ਹ ਰਾਹਤ ਕਾਰਜਾਂ ਲਈ ਦਿੱਤੀ ਇੱਕ ਮਹੀਨੇ ਦੀ ਤਨਖ਼ਾਹ, CM ਰਾਹਤ ਫ਼ੰਡ 'ਚ ਪਾਇਆ ਯੋਗਦਾਨ
Published : Aug 8, 2023, 5:39 pm IST
Updated : Aug 8, 2023, 5:39 pm IST
SHARE ARTICLE
 Harchand Singh Burst gave one month's salary for flood relief work
Harchand Singh Burst gave one month's salary for flood relief work

*ਪੰਜਾਬ ਮੰਡੀ ਬੋਰਡ ਅਤੇ ਮਾਰਕੀਟ ਕਮੇਟੀਆਂ ਦੇ ਕਰਮਚਾਰੀਆਂ ਨੇ ਵੀ ਪਾਇਆ 47 ਲੱਖ ਰੁਪਏ ਤੋਂ ਵੱਧ ਦਾ ਯੋਗਦਾਨ 

ਚੰਡੀਗੜ੍ਹ: ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਹੜ੍ਹ ਰਾਹਤ ਅਤੇ ਮੁੜ ਵਸੇਬਾ ਕਾਰਜਾਂ ਲਈ ਮੁੱਖ ਮੰਤਰੀ ਰਾਹਤ ਫ਼ੰਡ ਵਿੱਚ ਆਪਣੀ ਇੱਕ ਮਹੀਨੇ ਦੀ ਤਨਖ਼ਾਹ ਦਾ ਯੋਗਦਾਨ ਪਾਇਆ ਹੈ। ਪੰਜਾਬ ਮੰਡੀ ਬੋਰਡ ਅਤੇ ਮਾਰਕੀਟ ਕਮੇਟੀਆਂ ਦੇ ਕਰਮਚਾਰੀਆਂ ਨੇ ਵੀ ਮੁੱਖ ਮੰਤਰੀ ਰਾਹਤ ਫ਼ੰਡ ਲਈ 47.25 ਲੱਖ ਰੁਪਏ ਦਿੱਤੇ ਹਨ।

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ੍ਰੀ ਹਰਚੰਦ ਸਿੰਘ ਬਰਸਟ ਨੇ ਮੁੱਖ ਮੰਤਰੀ ਸ. ਭਗਵੰਤ ਮਾਨ ਨੂੰ 47.25 ਲੱਖ ਰੁਪਏ ਦਾ ਚੈੱਕ ਸੌਂਪਿਆ। ਉਨ੍ਹਾਂ ਇਸ ਕੁਦਰਤੀ ਆਫ਼ਤ ਵਿੱਚ ਸੂਬਾ ਸਰਕਾਰ ਦੀ ਮਦਦ ਲਈ ਅੱਗੇ ਆਉਣ ਵਾਸਤੇ ਪੰਜਾਬ ਮੰਡੀ ਬੋਰਡ ਅਤੇ ਮਾਰਕੀਟ ਕਮੇਟੀਆਂ ਦੇ ਮੁਲਾਜ਼ਮਾਂ ਦਾ ਧੰਨਵਾਦ ਕੀਤਾ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਅਤੇ ਮੁੜ ਵਸੇਬਾ ਕਾਰਜ ਵੱਡੇ ਪੱਧਰ ‘ਤੇ ਕੀਤੇ ਜਾ ਰਹੇ ਹਨ। ਸੂਬਾ ਸਰਕਾਰ ਦੀ ਸਮੁੱਚੀ ਮਸ਼ੀਨਰੀ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਹਤ ਪ੍ਰਦਾਨ ਕਰਨ ਅਤੇ ਮੁੜ ਵਸੇਬੇ ਦੀ ਸਹੂਲਤ ਦੇਣ ਲਈ 24 ਘੰਟੇ ਕੰਮ ਕਰ ਰਹੀ ਹੈ।

SHARE ARTICLE

ਏਜੰਸੀ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement