ਜਲੰਧਰ 'ਚ ਚੋਰਾਂ ਦੇ ਹੌਂਸਲੇ ਬੁਲੰਦ, ਬੰਦੂਕ ਦੀ ਨੋਕ 'ਤੇ ਗੱਡੀ ਲੁੱਟ ਕੇ ਹੋਏ ਫਰਾਰ

By : GAGANDEEP

Published : Aug 8, 2023, 3:22 pm IST
Updated : Aug 8, 2023, 3:22 pm IST
SHARE ARTICLE
photo
photo

ਪੁਲਿਸ ਨੇ CCTV ਫੁਟੇਜ ਖੰਗਾਲਣੀ ਕੀਤੀ ਸ਼ੁਰੂ

 

 ਜਲੰਧਰ : ਜਲੰਧਰ ਦੇ ਮਾਡਲ ਟਾਊਨ ਸਥਿਤ ਗੁਰੂ ਅਮਰਦਾਸ ਸਕੂਲ ਦੇ ਬਾਹਰ ਕਾਰ ਲੁੱਟ ਕੇ ਲੁਟੇਰੇ ਫਰਾਰ ਹੋ ਗਏ। ਗੁਰੂ ਤੇਗ ਬਹਾਦਰ ਨਗਰ ਵਾਸੀ ਲਕਸ਼ੈ ਨੇ ਦੱਸਿਆ ਕਿ ਉਹ ਸਬਜ਼ੀ ਖਰੀਦਣ ਅਤੇ ਪ੍ਰਿੰਟ ਕਢਵਾਉਣ ਲਈ ਘਰੋਂ ਨਿਕਲਿਆ ਸੀ। ਜਿਵੇਂ ਹੀ ਉਹ ਗੁਰਦੁਆਰੇ ਦੇ ਨਾਲ ਲੱਗਦੀ ਗਲੀ ਵਿੱਚ ਪਹੁੰਚਿਆ ਤਾਂ 3 ਲੁਟੇਰੇ ਉਸਦੀ ਕਾਰ ਦੇ ਸਾਹਮਣੇ ਆ ਗਏ ਅਤੇ ਉਸਨੂੰ ਰੋਕ ਲਿਆ।

ਇਹ ਵੀ ਪੜ੍ਹੋ: ਅੰਮ੍ਰਿਤਸਰ 'ਚ ਦਿਨ ਦਿਹਾੜੇ ਵੱਡੀ ਵਾਰਦਾਤ, ਗੋਲੀਆਂ ਨਾਲ ਭੁੰਨਿਆ ਮਾਪਿਆਂ ਦਾ ਇਕਲੌਤਾ ਪੁੱਤ  

ਲੁਟੇਰਿਆਂ ਨੇ ਉਸ ਨੂੰ ਬਾਹਰ ਆਉਣ ਲਈ ਕਿਹਾ। ਜਦੋਂ ਉਸਨੇ ਇਨਕਾਰ ਕੀਤਾ ਤਾਂ ਉਸਨੇ ਆਪਣਾ ਪਿਸਤੌਲ ਕੱਢ ਲਿਆ ਅਤੇ ਉਸਨੂੰ ਕਿਹਾ ਕਿ ਚੁੱਪਚਾਪ ਬਾਹਰ ਆ ਜਾਉ ਨਹੀਂ ਤਾਂ ਉਹ ਗੋਲੀ ਮਾਰ ਦੇਣਗੇ। ਇਸ ਤੋਂ ਬਾਅਦ ਲੁਟੇਰੇ ਕਾਰ ਲੈ ਕੇ ਫ਼ਰਾਰ ਹੋ ਗਏ। ਇਸ ਤੋਂ ਬਾਅਦ ਘਟਨਾ ਦੀ ਸੂਚਨਾ ਪੁਲਿਸ ਨੂੰ ਦਿਤੀ ਗਈ। ਪੁਲਿਸ ਘਟਨਾ ਸਥਾਨ ਦੇ ਆਸਪਾਸ ਲੱਗੇ ਸੀਸੀਟੀਵੀ ਫੁਟੇਜ ਨੂੰ ਖੰਗਾਲ ਰਹੀ ਹੈ।

 ਇਹ ਵੀ ਪੜ੍ਹੋ: ਤਿੰਨ ਦਿਨਾਂ ਤੋਂ ਲਾਪਤਾ ਬੱਚੇ ਦੀ ਜਲੰਧਰ 'ਚ ਨਹਿਰ 'ਚੋਂ ਮਿਲੀ ਲਾਸ਼ 

ਦੱਸ ਦਈਏ ਕਿ ਪੁਲਿਸ ਕਮਿਸ਼ਨਰ ਕੁਲਦੀਪ ਚਾਹਲ ਨੇ 2 ਦਿਨ ਪਹਿਲਾਂ ਅਪਰਾਧਾਂ ਦਾ ਗ੍ਰਾਫ ਵਧਣ ਕਾਰਨ ਸਾਰੇ ਥਾਣਾ ਇੰਚਾਰਜਾਂ ਨੂੰ ਅਪਰਾਧੀਆਂ 'ਤੇ ਸ਼ਿਕੰਜਾ ਕੱਸਣ ਦੀਆਂ ਹਦਾਇਤਾਂ ਦਿਤੀਆਂ ਸਨ ਪਰ ਸ਼ਹਿਰ 'ਚ ਉਨ੍ਹਾਂ ਦੀਆਂ ਹਦਾਇਤਾਂ ਦਾ ਕੋਈ ਅਸਰ ਦਿਖਾਈ ਨਹੀਂ ਦੇ ਰਿਹਾ। ਸ਼ਹਿਰ ਦੇ ਪੌਸ਼ ਇਲਾਕਿਆਂ 'ਚ ਦਿਨ-ਦਿਹਾੜੇ ਲੁੱਟ-ਖੋਹ ਦੀਆਂ ਵਾਰਦਾਤਾਂ ਹੋ ਰਹੀਆਂ ਹਨ।
 

Location: India, Punjab

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement