14 ਤੋਂ 16 ਅਗਸਤ ਤੱਕ 3 ਦਿਨ ਨਹੀਂ ਚੱਲਣਗੀਆਂ ਰੋਡਵੇਜ਼ ਦੀਆਂ ਬੱਸਾਂ
Published : Aug 8, 2023, 11:40 am IST
Updated : Aug 8, 2023, 11:40 am IST
SHARE ARTICLE
photo
photo

ਠੇਕਾ ਮੁਲਾਜ਼ਮ ਕਰਨਗੇ ਮੁੱਖ ਮੰਤਰੀ ਮਾਨ ਦਾ ਘਿਰਾਓ

 

ਮੁਹਾਲੀ : ਜੇਕਰ ਤੁਸੀਂ ਪੰਜਾਬ ਸਰਕਾਰ ਦੀ ਬੱਸ ਰਾਹੀਂ ਸਫਰ ਕਰਦੇ ਹੋ ਤਾਂ ਇਹ ਖਬਰ ਤੁਹਾਡੇ ਲਈ ਹੈ। ਰੋਡਵੇਜ਼ ਦੇ ਠੇਕਾ ਮੁਲਾਜ਼ਮ 14 ਅਗਸਤ ਤੋਂ 16 ਅਗਸਤ ਤੱਕ ਤਿੰਨ ਦਿਨ ਹੜਤਾਲ ’ਤੇ ਰਹਿਣਗੇ। ਰੋਡਵੇਜ਼-ਪਨਬਸ ਕਰਮਚਾਰੀ ਯੂਨੀਅਨ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਤਿੰਨ ਦਿਨਾਂ ਤੋਂ ਬੱਸਾਂ ਦਾ ਚੱਕਾ ਜਾਮ ਕਰਨ ਦਾ ਫੈਸਲਾ ਕੀਤਾ ਹੈ। ਇੰਨਾ ਹੀ ਨਹੀਂ ਰਾਜ ਪੱਧਰੀ ਆਜ਼ਾਦੀ ਦਿਵਸ ਮੌਕੇ ਸਮੂਹ ਮੁਲਾਜ਼ਮ ਇਕੱਠੇ ਹੋ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਰੋਧ ਕਰਦੇ ਹੋਏ ਉਨ੍ਹਾਂ ਦਾ ਘਿਰਾਓ ਕਰਨਗੇ।

ਰੋਡਵੇਜ਼ ਵਿਚ ਲੰਮੇ ਸਮੇਂ ਤੋਂ ਠੇਕੇ ’ਤੇ ਕੰਮ ਕਰ ਰਹੇ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਉਨ੍ਹਾਂ ਵਲੋਂ ਵਿਭਾਗ ਦੇ ਉੱਚ ਅਧਿਕਾਰੀਆਂ ਦੇ ਨਾਲ-ਨਾਲ ਮੁੱਖ ਮੰਤਰੀ ਨਾਲ ਵੀ ਮੀਟਿੰਗਾਂ ਹੋ ਚੁਕੀਆਂ ਹਨ। ਮੀਟਿੰਗਾਂ ਵਿਚ ਮੰਗਾਂ ਨੂੰ ਪੂਰਾ ਕਰਨ ਦਾ ਭਰੋਸਾ ਦਿਤਾ ਜਾਂਦਾ ਹੈ। ਪਰ ਹੁਣ ਤੱਕ ਇੱਕ ਵੀ ਮੰਗ ਨਹੀਂ ਮੰਨੀ ਗਈ। ਯੂਨੀਅਨ ਆਗੂਆਂ ਨਾਲ ਪੈਨਲ ਦੀ ਮੀਟਿੰਗ 10 ਜੁਲਾਈ ਨੂੰ ਹੋਣੀ ਸੀ ਪਰ ਪੰਜਾਬ ਵਿਚ ਆਏ ਹੜ੍ਹਾਂ ਕਾਰਨ ਇਹ ਰੱਦ ਹੋ ਗਈ।

ਰੋਡਵੇਜ਼-ਪਨਬੱਸ ਦੇ ਠੇਕਾ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਸਰਕਾਰ ਨੇ ਕਿਹਾ ਸੀ ਕਿ ਵਿਭਾਗ ਵਿਚ ਠੇਕੇ ’ਤੇ ਕੰਮ ਕਰਦੇ ਸਾਰੇ ਮੁਲਾਜ਼ਮ ਜਿਨ੍ਹਾਂ ਨੇ 1 ਸਾਲ ਦੀ ਸੇਵਾ ਪੂਰੀ ਕਰ ਲਈ ਹੈ, ਨੂੰ ਪੱਕਾ ਕੀਤਾ ਜਾਵੇਗਾ। ਪਰ ਸਰਕਾਰ ਦਾ ਇਹ ਵਾਅਦਾ ਅਜੇ ਤੱਕ ਪੂਰਾ ਨਹੀਂ ਹੋਇਆ। ਇਸ ਤੋਂ ਇਲਾਵਾ ਸਰਕਾਰ ਨੇ ਕਿਹਾ ਕਿ ਠੇਕੇ ਜਾਂ ਆਊਟਸੋਰਸ ਰਾਹੀਂ ਕੋਈ ਭਰਤੀ ਨਹੀਂ ਕੀਤੀ ਜਾਵੇਗੀ। ਸਗੋਂ ਵਿਭਾਗ ਵਿਚ ਸਿੱਧੀ ਪੱਕੀ ਭਰਤੀ ਹੋਵੇਗੀ।

ਪਰ ਹੁਣ ਵੀ ਆਊਟਸੋਰਸ 'ਤੇ ਮੁਲਾਜ਼ਮ ਰੱਖੇ ਜਾ ਰਹੇ ਹਨ। ਯੂਨੀਅਨ ਦੇ ਮੀਤ ਪ੍ਰਧਾਨ ਚੰਨਣ ਸਿੰਘ ਨੇ ਕਿਹਾ ਕਿ 6600 ਦੇ ਕਰੀਬ ਠੇਕਾ ਮੁਲਾਜ਼ਮਾਂ ਨੂੰ ਤੁਰੰਤ ਪ੍ਰਭਾਵ ਨਾਲ ਪੱਕਾ ਕੀਤਾ ਜਾਵੇ। ਅਧਿਕਾਰੀਆਂ ਦੀ ਮਨਮਰਜ਼ੀ 'ਤੇ ਰੋਕ ਲਗਾ ਕੇ ਮੁਲਾਜ਼ਮਾਂ ਦੀਆਂ ਡਿਊਟੀਆਂ ਸਬੰਧੀ ਸਥਿਤੀਆਂ ਨੂੰ ਵੀ ਸੁਧਾਰਨਾ ਚਾਹੀਦਾ ਹੈ। ਵਿਭਾਗ ਨੂੰ ਮੁਹੱਈਆ ਕਰਵਾਈਆਂ ਗਈਆਂ 400 ਦੇ ਕਰੀਬ ਮੁਲਾਜ਼ਮਾਂ ਦੀਆਂ ਸੂਚੀਆਂ ਬਹਾਲ ਕੀਤੀਆਂ ਜਾਣ।
 

SHARE ARTICLE

ਏਜੰਸੀ

Advertisement

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM

Deadly Chinese Dor Kite String: ਹਾਏ ਮੇਰਾ ਤਰਨਜੋਤ,China Dor ਨੇ ਰੋਲ ਦਿੱਤਾ ਮਾਂ ਦਾ ਇਕਲੌਤਾ ਪੁੱਤ

25 Jan 2026 2:08 PM

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM

ਤੇਜ਼ ਹਨ੍ਹੇਰੀ ਕਾਰਨ ਡਿੱਗਿਆ ਵੱਡਾ ਦਰੱਖਤ, ਬੁਲੇਟ ਵਾਲੇ ਦੀ ਮਸਾਂ ਬਚੀ ਜਾਨ

23 Jan 2026 3:08 PM

ਜਾਣੋ 10 ਕਰੋੜ ਦੀ ਲਾਟਰੀ ਜਿੱਤਣ ਵਾਲੇ ਇਸ ਸ਼ਖਸ ਨੂੰ ਮਿਲਣਗੇ ਕਿੰਨੇ ਰੁਪਏ

22 Jan 2026 3:38 PM
Advertisement