ਤਿੰਨ ਦਿਨਾਂ ਤੋਂ ਲਾਪਤਾ ਬੱਚੇ ਦੀ ਜਲੰਧਰ 'ਚ ਨਹਿਰ 'ਚੋਂ ਮਿਲੀ ਲਾਸ਼

By : GAGANDEEP

Published : Aug 8, 2023, 2:52 pm IST
Updated : Aug 8, 2023, 2:52 pm IST
SHARE ARTICLE
photo
photo

ਮਾਂ ਨੇ ਕਤਲ ਦਾ ਲਗਾਇਆ ਆਰੋਪ

 

ਜਲੰਧਰ: ਜਲੰਧਰ 'ਚ ਪਿਛਲੇ 3 ਦਿਨਾਂ ਤੋਂ ਲਾਪਤਾ ਪੰਜਾਬੀ ਬਾਗ ਦੇ ਰਹਿਣ ਵਾਲੇ 12 ਸਾਲਾ ਨੌਜਵਾਨ ਅਜੈ ਦੀ ਲਾਸ਼ ਨਹਿਰ 'ਚ ਤੈਰਦੀ ਮਿਲੀ ਹੈ। ਮ੍ਰਿਤਕ ਅਜੈ ਦੀ ਮਾਂ ਦਾ ਦੋਸ਼ ਹੈ ਕਿ ਉਸ ਦੇ ਪੁੱਤਰ ਦੀ ਮੌਤ ਨਹਿਰ 'ਚ ਡੁੱਬਣ ਕਾਰਨ ਨਹੀਂ ਹੋਈ, ਸਗੋਂ ਉਸ ਨੂੰ ਮਾਰ ਕੇ ਨਹਿਰ 'ਚ ਸੁੱਟ ਦਿਤਾ ਗਿਆ ਹੈ। ਉਸ ਦੇ ਪੁੱਤਰ ਦਾ ਕਤਲ ਕਰ ਦਿਤਾ ਗਿਆ ਹੈ। 

ਮ੍ਰਿਤਕ ਦੀ ਮਾਂ ਨੇ ਦੋਸ਼ ਲਗਾਇਆ ਹੈ ਕਿ ਉਸ ਦੇ ਲੜਕੇ ਅਜੈ ਦੀ ਬੰਟੇ ਖੇਡਦੇ ਸਮੇਂ ਕੁਝ ਲੜਕਿਆਂ ਨਾਲ ਲੜਾਈ ਹੋ ਗਈ। ਉਹ ਉਸ ਨੂੰ ਬੱਲਾਂ ਨਹਿਰ ਕੋਲ ਲੈ ਗਏ। ਪਹਿਲਾਂ ਨੌਜਵਾਨਾਂ ਨੇ ਨਹਿਰ 'ਤੇ ਉਸ ਦੇ ਸਿਰ 'ਤੇ ਪੱਥਰ ਸੁੱਟੇ। ਜਦੋਂ ਉਹ ਬੇਹੋਸ਼ ਹੋ ਗਿਆ ਤਾਂ ਉਨ੍ਹਾਂ ਨੇ ਉਸ ਨੂੰ ਚੁੱਕ ਕੇ ਨਹਿਰ ਵਿੱਚ ਸੁੱਟ ਦਿਤਾ। ਨਹਿਰ ਵਿਚ ਪਾਣੀ ਜ਼ਿਆਦਾ ਹੋਣ ਕਾਰਨ ਅਜੈ ਦੀ ਲਾਸ਼ ਗਦਾਈਪੁਰ ਪਹੁੰਚ ਗਈ ਸੀ ਅਤੇ ਸੋਜ ਕਾਰਨ ਉੱਪਰ ਤੈਰ ਰਹੀ ਸੀ। ਫਿਲਹਾਲ ਪੁਲਿਸ ਨੇ ਪੋਸਟਮਾਰਟਮ ਕਰਵਾ ਕੇ ਅਜੈ ਦੀ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿਤੀ ਹੈ।

ਜਾਣਕਾਰੀ ਮੁਤਾਬਕ ਅਜੈ ਆਪਣੇ 3 ਦੋਸਤਾਂ ਨਾਲ ਖੇਡਣ ਗਿਆ ਸੀ। ਸ਼ਾਮ ਨੂੰ ਜਦੋਂ ਉਹ ਘਰ ਨਾ ਪਰਤਿਆ ਤਾਂ ਉਸ ਦੇ ਰਿਸ਼ਤੇਦਾਰਾਂ ਅਤੇ ਦੋਸਤਾਂ ਵਲੋਂ ਥਾਂ-ਥਾਂ ਭਾਲ ਕੀਤੀ ਗਈ। ਅਖੀਰ ਰਿਸ਼ਤੇਦਾਰਾਂ ਨੇ ਥਾਣਾ ਡਿਵੀਜ਼ਨ ਨੰਬਰ 8 ਵਿੱਚ ਅਜੇ ਦੇ ਲਾਪਤਾ ਹੋਣ ਦੀ ਸ਼ਿਕਾਇਤ ਦਰਜ ਕਰਵਾਈ ਸੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement