ਪੰਜਾਬ ਦੇ ਇਤਿਹਾਸ ਵਿਚ ਪਹਿਲੀ ਵਾਰ ਹੋਵੇਗਾ ਪੰਜਾਬ ਟੂਰਿਜ਼ਮ ਸਮਿਟ : ਅਨਮੋਲ ਗਗਨ ਮਾਨ

By : GAGANDEEP

Published : Aug 8, 2023, 6:27 pm IST
Updated : Aug 8, 2023, 6:27 pm IST
SHARE ARTICLE
photo
photo

ਪੰਜਾਬ 'ਚ ਸੈਰ ਸਪਾਟਾ ਅਤੇ ਵੱਡੇ ਪੱਧਰ ਤੇ ਨਿਵੇਸ਼ ਨੂੰ ਉਤਸ਼ਾਹਿਤ ਕਰਨਾ ਹੈ ਮੁੱਖ ਉਦੇਸ਼

 

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸੈਰ ਸਪਾਟਾ ਖੇਤਰ ਨੂੰ ਪ੍ਰਫੁਲਤ ਕਰਨ ਅਤੇ ਇਥੋਂ ਦੇ ਸਭਿਆਚਾਰ ਅਤੇ ਅਮੀਰ ਵਿਰਾਸਤ ਬਾਰੇ ਦੁਨੀਆਂ ਨੂੰ ਜਾਣੂ ਕਰਾਉਣ ਲਈ ਪੰਜਾਬ ਦੇ ਇਤਿਹਾਸ ਵਿੱਚ ਜਲਦੀ ਹੀ ਪਹਿਲੀ ਵਾਰ ਪੰਜਾਬ ਟੂਰਿਜ਼ਮ ਸਮਿਟ ਕਰਵਾਇਆ ਜਾ ਰਿਹਾ ਹੈ।  

ਇਹ ਵੀ ਪੜ੍ਹੋ: ਦਿੱਲੀ ਦੌਰੇ 'ਤੇ ਜਾਣ ਵਾਲੇ ਅਧਿਕਾਰੀਆਂ 'ਤੇ ਹਵਾਈ ਯਾਤਰਾ ਅਤੇ ਪੰਜ ਤਾਰਾ ਹੋਟਲਾਂ 'ਚ ਰੁਕਣ 'ਤੇ ਪਾਬੰਦੀ

ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਅਚਾਰਕ ਮਾਮਲੇ, ਨਿਵੇਸ਼ ਪ੍ਰੋਤਸਾਹਨ, ਕਿਰਤ ਅਤੇ ਪ੍ਰਾਹੁਣਚਾਰੀ ਮੰਤਰੀ ਅਨਮੋਲ ਗਗਨ ਮਾਨ ਨੇ ਸਮਿਟ ਸਬੰਧੀ ਕੀਤੀਆਂ ਜਾਣ ਵਾਲੀਆਂ ਤਿਆਰੀਆਂ ਬਾਰੇ ਸਬੰਧਤ ਵਿਭਾਗ ਦੇ ਅਧਿਕਾਰੀਆਂ ਨਾਲ ਮੰਗਲਵਾਰ ਨੂੰ ਪੰਜਾਬ ਭਵਨ ਚੰਡੀਗੜ ਵਿਖੇ ਮੀਟਿੰਗ ਕੀਤੀ। ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬੇ ਵਿੱਚ ਪਹਿਲੀ ਵਾਰ ਹੋਣ ਜਾ ਰਹੇ ਪੰਜਾਬ ਟੁਰਿਜ਼ਮ ਸਮਿਟ ਵਿੱਚ ਹੋਰਨਾ ਤੋ ਇਲਾਵਾ ਦੇਸ਼ ਵਿਦੇਸ਼ ਵਿੱਚ ਬੈਠੇ ਐਨ.ਆਰ.ਆਈਜ਼ ਪੰਜਾਬੀਆਂ ਨੂੰ ਵੀ ਸੱਦਿਆ ਜਾਵੇਗਾ। 

ਇਹ ਵੀ ਪੜ੍ਹੋ: ਲਾਲ ਕਿਲ੍ਹੇ ’ਤੇ ਪ੍ਰਧਾਨ ਮੰਤਰੀ ਮੋਦੀ ਦੇ ਸੰਬੋਧਨ ਦੌਰਾਨ ਮੌਜੂਦ ਰਹਿਣਗੇ ਅਮਰੀਕੀ ਸੰਸਦ ਮੈਂਬਰ  

ਮੰਤਰੀ ਨੇ ਕਿਹਾ ਕਿ ਪੰਜਾਬ ਟੂਰਿਜ਼ਮ ਸਮਿਟ ਦਾ ਮੁੱਖ ਉਦੇਸ਼ ਪੰਜਾਬ 'ਚ ਸੈਰ ਸਪਾਟਾ ਅਤੇ ਵੱਡੇ ਪੱਧਰ ਤੇ ਨਿਵੇਸ਼ ਨੂੰ ਉਤਸ਼ਾਹਿਤ ਕਰਨਾ ਹੈ । ਉਨ੍ਹਾਂ ਕਿਹਾ ਸਮਿਟ ਵਿੱਚ ਸੂਬੇ ਦੇ ਇਤਿਹਾਸ ਨਾਲ ਸਬੰਧਤ ਵੱਖ ਵੱਖ ਪਹਿਲੂਆਂ ਨੂੰ ਦਰਸਾਉਂਦੀਆਂ ਪ੍ਰਦਰਸ਼ਨੀਆਂ, ਸੈਮੀਨਾਰ ਅਤੇ ਵੱਖ ਵੱਖ ਈਵੈਂਟ ਕਰਵਾਏ ਜਾਣਗੇ।  ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਅਣਮੁੱਲੇ ਤੇ ਬੇਮਿਸਾਲ ਇਤਿਹਾਸ ਨੂੰ ਜਿੰਦਾ ਰੱਖਣ ਤੇ ਅਗਲੀ ਪੀੜ੍ਹੀਂ ਨੂੰ ਇਸਦੀ ਜਾਣਕਾਰੀ ਦੇਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। 

ਇਸ ਮੌਕੇ ਪ੍ਰਮੁੱਖ ਸਕੱਤਰ ਸੈਰ ਸਪਾਟਾ ਅਤੇ ਸੱਭਿਆਚਾਰ ਮਾਮਲੇ ਵਿਭਾਗ ਰਾਖੀ ਭੰਡਾਰੀ, ਸੀਈਓ ਨਿਵੇਸ਼ ਪ੍ਰੋਤਸ਼ਾਹਨ ਕੇ.ਕੇ.ਯਾਦਵ, ਸੰਚਾਲਕ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਅਮ੍ਰਿਤ ਸਿੰਘ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement