ਵਿਜੀਲੈਂਸ ਨੇ ਕਾਬੂ ਕੀਤਾ ਸਰਕਾਰੀ ਹਸਪਤਾਲ ਵਿਖੇ ਤੈਨਾਤ ਅਟੈਂਡੈਂਟ ਇਮਰਾਨ 

By : KOMALJEET

Published : Aug 8, 2023, 7:00 pm IST
Updated : Aug 8, 2023, 7:01 pm IST
SHARE ARTICLE
representational Image
representational Image

ਸਰਜਰੀ ਦੀ ਤਰੀਕ ਪਹਿਲਾਂ ਕਰਨ ਬਦਲੇ ਮੰਗੇ ਸਨ 6000 ਰੁਪਏ

ਚੰਡੀਗੜ੍ਹ, 8 ਅਗਸਤ: ਪੰਜਾਬ ਵਿਜੀਲੈਂਸ ਬਿਊਰੋ ਵਲੋਂ ਅੱਜ ਸਰਕਾਰੀ ਹਸਪਤਾਲ ਮਲੇਰਕੋਟਲਾ ਵਿਖੇ ਤਾਇਨਾਤ ਇਕ ਅਟੈਂਡੈਂਟ ਇਮਰਾਨ ਨੂੰ 6000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਗਿਆ ਹੈ। ਮੁਲਜ਼ਮ ਨੂੰ ਨਾਜਮ ਵਾਸੀ ਮੁਹੱਲਾ ਖੁਸ਼ਹਾਲ ਬਸਤੀ ਮਾਲੇਰਕੋਟਲਾ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਏਸ਼ੀਆਈ ਖੇਡਾਂ : ਭਾਰਤ ਅਤੇ ਪਾਕਿਸਤਾਨ ਵਿਚਕਾਰ ਹਾਕੀ ਮੁਕਾਬਲਾ 30 ਸਤੰਬਰ ਨੂੰ 

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰ ਕੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਮੁਲਜ਼ਮ ਇਮਰਾਨ, ਜੋ ਕਿ ਡਾਕਟਰ ਚਮਨਜੋਤ ਸਿੰਘ ਦੇ ਨਾਲ ਬਤੌਰ ਅਟੈਂਡੈਂਟ ਤਾਇਨਾਤ ਹੈ, ਨੇ ਉਸ ਦੀ ਪਤਨੀ ਦੇ ਪਿੱਤੇ ਦੇ ਆਪ੍ਰੇਸ਼ਨ ਦੀ ਤਰੀਕ ਪਹਿਲਾਂ ਕਰਨ ਬਦਲੇ 6000 ਰੁਪਏ ਰਿਸ਼ਵਤ ਮੰਗੀ ਸੀ। 

ਇਹ ਵੀ ਪੜ੍ਹੋ : ਸਤੰਬਰ 'ਚ ਕੈਨਡਾ ਜਾਣ ਵਾਲੇ ਵਿਦਿਆਰਥੀਆਂ ਨੂੰ ਦਾਖ਼ਲਾ ਵਾਪਸੀ ਦੇ ਨੋਟਿਸ ਜਾਰੀ  

ਬੁਲਾਰੇ ਨੇ ਦਸਿਆ ਕਿ ਸ਼ਿਕਾਇਤ ਦੀ ਮੁਢਲੀ ਜਾਂਚ ਉਪਰੰਤ, ਵਿਜੀਲੈਂਸ ਬਿਊਰੋ ਦੀ ਟੀਮ ਨੇ ਟਰੈਕ ਲਗਾਇਆ ਅਤੇ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿਚ ਸ਼ਿਕਾਇਤਕਰਤਾ ਤੋਂ 6000 ਰੁਪਏ ਰਿਸ਼ਵਤ ਲੈਂਦਿਆਂ ਉਕਤ ਅਟੈਂਡੈਂਟ ਨੂੰ ਗ੍ਰਿਫ਼ਤਾਰ ਕਰ ਲਿਆ।

ਇਸ ਸਬੰਧੀ ਇਮਰਾਨ ਦੇ ਖਿਲਾਫ਼ ਵਿਜੀਲੈਂਸ ਬਿਊਰੋ, ਲੁਧਿਆਣਾ ਦੀ ਆਰਥਿਕ ਅਪਰਾਧ ਸ਼ਾਖਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਐਫ.ਆਈ.ਆਰ. ਨੰਬਰ 12 ਮਿਤੀ 08-08-2023 ਦਰਜ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement