Punjab News : CM ਭਗਵੰਤ ਮਾਨ ਵੱਲੋਂ ਭਾਰਤੀ ਹਾਕੀ ਟੀਮ ਦੇ ਪੰਜਾਬੀ ਖਿਡਾਰੀਆਂ ਨੂੰ ਇਕ-ਇਕ ਕਰੋੜ ਰੁਪਏ ਦੇ ਇਨਾਮ ਦਾ ਐਲਾਨ
Published : Aug 8, 2024, 9:28 pm IST
Updated : Aug 8, 2024, 9:28 pm IST
SHARE ARTICLE
CM Bhagwant Mann
CM Bhagwant Mann

ਓਲੰਪਿਕਸ ਵਿੱਚ ਲਗਾਤਾਰ ਦੂਜੀ ਵਾਰ ਕਾਂਸੀ ਦਾ ਤਮਗ਼ਾ ਜਿੱਤਣ 'ਤੇ ਦਿੱਤੀ ਟੀਮ ਨੂੰ ਵਧਾਈ

Punjab News : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੈਰਿਸ ਓਲੰਪਿਕਸ ਵਿੱਚ ਕਾਂਸੀ ਦਾ ਤਮਗ਼ਾ ਜਿੱਤ ਕੇ ਇਤਿਹਾਸ ਰਚਣ ਵਾਲੀ ਭਾਰਤੀ ਹਾਕੀ ਟੀਮ ਨੂੰ ਵਧਾਈ ਦਿੱਤੀ ਹੈ। ਇੱਥੇ ਵਧਾਈ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਭਾਰਤੀ ਖਿਡਾਰੀਆਂ ਨੇ ਕਾਂਸੀ ਦੇ ਤਮਗੇ ਲਈ ਹੋਏ ਮੈਚ ਦੌਰਾਨ ਵਧੀਆ ਖੇਡ ਦਾ ਪ੍ਰਦਰਸ਼ਨ ਕਰਕੇ ਅਤੇ ਸਪੇਨ ਨੂੰ 2-1 ਨਾਲ ਹਰਾ ਕੇ ਪੂਰੇ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਵੱਕਾਰੀ ਮੈਚ ਵਿੱਚ ਭਾਰਤੀ ਹਾਕੀ ਖਿਡਾਰੀਆਂ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਆਪਣੀ ਟੀਮ ਨੂੰ ਜਿੱਤ ਵੱਲ ਤੋਰਿਆ।
 
ਹਾਕੀ ਟੀਮ ਵਿੱਚ ਕਪਤਾਨ ਹਰਮਨਪ੍ਰੀਤ ਸਿੰਘ ਤੇ ਵਾਈਸ ਕਪਤਾਨ ਸਮੇਤ 10 ਖਿਡਾਰੀ ਪੰਜਾਬ ਦੇ ਹਨ, ਜਿਨ੍ਹਾਂ ਨੇ ਉਲੰਪਿਕ ਖੇਡਾਂ ਵਿੱਚ ਸ਼ਾਨਦਾਰ ਹਾਕੀ ਖੇਡੀ। ਹਰਮਨਪ੍ਰੀਤ ਸਿੰਘ ਨੇ 10 ਗੋਲ ਕੀਤੇ। ਇਨ੍ਹਾਂ ਖਿਡਾਰੀਆਂ ਨੂੰ ਸੂਬਾ ਸਰਕਾਰ ਦੀ ਨੀਤੀ ਮੁਤਾਬਕ ਇਕ-ਇਕ ਕਰੋੜ ਰੁਪਏ ਦੇ ਨਗਦ ਇਨਾਮਾਂ ਨਾਲ ਨਿਵਾਜਿਆ ਜਾਵੇਗਾ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ 52 ਸਾਲ ਬਾਅਦ ਪਹਿਲੀ ਵਾਰ ਭਾਰਤ ਨੇ ਓਲੰਪਿਕਸ ਵਿੱਚ ਹਾਕੀ ਵਿੱਚ ਲਗਾਤਾਰ ਦੋ ਵਾਰ ਤਮਗਾ ਜਿੱਤਿਆ। ਭਾਰਤ ਨੇ ਟੋਕੀਓ ਤੇ ਪੈਰਿਸ ਵਿਖੇ ਹੋਈਆਂ ਉਲੰਪਿਕ ਖੇਡਾਂ ਵਿੱਚ ਹੁਣ ਲਗਾਤਾਰ ਦੋ ਤਮਗ਼ੇ ਜਿੱਤੇ ਹਨ। ਇਸ ਤੋਂ ਪਹਿਲਾਂ ਲਗਾਤਾਰ ਦੋ ਤਮਗ਼ੇ 1968 ਮੈਕਸੀਕੋ ਤੇ 1972 ਮਿਊਨਿਖ ਜਿੱਤੇ ਸਨ।

ਮੁੱਖ ਮੰਤਰੀ ਨੇ ਦੁਹਰਾਇਆ ਕਿ ਇਹ ਇਤਿਹਾਸਕ ਜਿੱਤ ਦੇਸ਼ ਵਿੱਚ ਕੌਮੀ ਖੇਡ ਦੀ ਪੁਰਾਣੀ ਸ਼ਾਨ ਬਹਾਲੀ ਲਈ ਰਾਹ ਪੱਧਰਾ ਕਰੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਪੇਨ ਵਿਰੁੱਧ ਇਸ ਸ਼ਾਨਦਾਰ ਜਿੱਤ ਨਾਲ ਸਮੁੱਚੀ ਟੀਮ ਨੇ ਪੂਰੇ ਦੇਸ਼ ਨੂੰ ਮਾਣ ਮਹਿਸੂਸ ਕਰਵਾਇਆ ਹੈ ਅਤੇ ਇਹ ਜਿੱਤ ਖੇਡ ਇਤਿਹਾਸ ਵਿੱਚ ਸੁਨਹਿਰੀ ਸ਼ਬਦਾਂ ਵਿੱਚ ਦਰਜ ਹੋਵੇਗੀ। ਟੀਮ ਦੀ ਪ੍ਰਸ਼ੰਸਾ ਕਰਦਿਆਂ ਉਨ੍ਹਾਂ ਕਿਹਾ ਕਿ ਟੀਮ ਨੇ ਇੱਕ ਵਾਰ ਫਿਰ ਦੇਸ਼ ਦੇ ਮਹਾਨ ਹਾਕੀ ਖਿਡਾਰੀਆਂ ਦੀ ਸ਼ਾਨਦਾਰ ਵਿਰਾਸਤ ਨੂੰ ਕਾਇਮ ਰੱਖਿਆ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਏਜੰਟਾਂ ਨੇ ਸਾਨੂੰ ਅਗਵਾ ਕਰਕੇ ਤਸ਼ੱਦਦ ਕੀਤਾ ਅਤੇ ਮੰਗਦੇ ਸੀ ਲੱਖਾਂ ਰੁਪਏ' Punjabi Men Missing in Iran ‘Dunki’

24 Jun 2025 6:53 PM

Encounter of the gangster who fired shots outside Pinky Dhaliwal's house — Romil Vohra killed.

24 Jun 2025 6:52 PM

Ludhiana By Election 2025 : ਗਿਣਤੀ 'ਚ ਹੋ ਗਈ ਪੂਰੀ ਟੱਕਰ, ਫੱਸ ਗਏ ਪੇਚ, ਸਟੀਕ ਨਤੀਜੇ

23 Jun 2025 2:03 PM

Ludhiana west ByPoll Result Update Live : ਹੋ ਗਿਆ ਨਿਪਟਾਰਾ

23 Jun 2025 2:01 PM

Ludhiana West bypoll ਦੇ ਪਹਿਲੇ ਰੁਝਾਨਾਂ ਨੇ ਕਰ 'ਤਾ ਸਭ ਨੂੰ ਹੈਰਾਨ, ਕਾਂਗਰਸ ਨੂੰ ਵੱਡਾ ਝਟਕਾ

23 Jun 2025 9:38 AM
Advertisement