MP ਮਾਲਵਿੰਦਰ ਕੰਗ ਨੇ ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਏਅਰਪੋਰਟ ਮੋਹਾਲੀ ਤੋਂ ਅੰਤਰਰਾਸ਼ਟਰੀ ਉਡਾਨਾਂ ਵਧਾਉਣ ਦੀ ਕੀਤੀ ਮੰਗ
Published : Aug 8, 2024, 9:02 pm IST
Updated : Aug 8, 2024, 9:02 pm IST
SHARE ARTICLE
MP Malvinder Kang
MP Malvinder Kang

ਅੰਤਰਰਾਸ਼ਟਰੀ ਉਡਾਨਾਂ ਦੀ ਗਿਣਤੀ ਵਧਾਉਣ ਨਾਲ ਪੰਜਾਬ ਦੇ ਲੋਕਾਂ ਨੂੰ ਮਿਲੇਗਾ ਫ਼ਾਇਦਾ-ਕੰਗ

Punjab News : ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਮਲਵਿੰਦਰ ਸਿੰਘ ਕੰਗ ਨੇ ਅੱਜ ਲੋਕ ਸਭਾ ਵਿਚ ਇੱਕ ਬਿੱਲ ‘ਤੇ ਆਪਣੇ ਵਿਚਾਰ ਪੇਸ਼ ਕਰਦਿਆਂ ਕਿਹਾ ਕਿ ਸ਼ਹੀਦ ਏ ਆਜ਼ਮ ਭਗਤ ਸਿੰਘ ਦੇ ਨਾਂਮ ‘ਤੇ ਬਣੇ ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਏਅਰਪੋਰਟ ਮੋਹਾਲੀ ਤੋਂ ਅੰਤਰਰਾਸ਼ਟਰੀ ਉਡਾਨਾਂ ਦੀ ਗਿਣਤੀ ਵਧਾਈ ਜਾਵੇ ਤਾਂ ਕਿ ਪੰਜਾਬ ਦੇ ਲੋਕਾਂ ਨੂੰ ਫ਼ਾਇਦਾ ਮਿਲ ਸਕੇ।

ਸੰਸਦ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਇੱਕ ਮੀਡੀਆ ਗਰੁੱਪ ਦੇ ਸਰਵੈ ਅਨੁਸਾਰ ਪੰਜਾਬ ਤੋਂ 25 ਪ੍ਰਤੀਸ਼ਤ ਯਾਤਰੀ ਵੱਖ-ਵੱਖ ਦੇਸ਼ਾਂ ਵਿਚ ਜਾਣ ਲਈ ਇੰਦਰਾ ਗਾਂਧੀ ਇੰਟਰਨੈਸ਼ਨਲ ਹਵਾਈ ਅੱਡਾ ਦਿੱਲੀ ਵਿਖੇ ਰੋਜ਼ਾਨਾ 10 ਹਜ਼ਾਰ ਟੈਕਸੀਆਂ ਰਾਹੀਂ ਕਰੋੜ ਰੁਪਇਆ ਖ਼ਰਚ ਕਰਕੇ ਲੋਕ ਪਹੁੰਚਦੇ ਹਨ । ਉਨ੍ਹਾਂ ਕਿਹਾ ਕਿ ਜੇਕਰ ਭਗਤ ਸਿੰਘ ਇੰਟਰਨੈਸ਼ਨਲ ਏਅਰਪੋਰਟ ਤੋਂ ਕੇਂਦਰ ਸਰਕਾਰ ਇੰਟਰਨੈਸ਼ਨਲ ਉਡਾਨਾਂ ਵਿਚ ਵਾਧਾ ਕਰ ਦੇਵੇ ਤਾਂ ਚੰਡੀਗੜ੍ਹ ਤੋਂ ਦਿੱਲੀ ਤੱਕ ਦੀ ਸੜਕੀ ਆਵਾਜਾਈ ਵਿਚ ਵੀ ਫ਼ਰਕ ਪਵੇਗਾ।

ਮੈਂਬਰ ਪਾਰਲੀਮੈਂਟ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਵੱਖ-ਵੱਖ ਦੇਸ਼ਾਂ ਤੋਂ ਲੋਕ ਪੰਜਾਬ ਵਿਚ ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ, ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ , ਸ਼੍ਰੀ ਚਮਕੌਰ ਸਾਹਿਬ, ਮਾਤਾ ਨੈਣਾ ਦੇਵੀ, ਵੈਸ਼ਨੂੰ ਦੇਵੀ ਆਦਿ ‘ਤੇ ਨਤਮਸਤਕ ਹੋਣ ਅਤੇ ਵਿਦੇਸ਼ ਵਿਚ ਮਹਿੰਗੇ ਇਲਾਜ਼ ਹੋਣ ਕਾਰਨ ਲੋਕ ਇਲਾਜ਼ ਕਰਵਾਉਣ ਲਈ ਪੰਜਾਬ ਆਉਂਦੇ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਦੀ ਇਹ ਵੱਡੀ ਡਿਮਾਂਡ ਹੈ ਕਿ ਕੇਂਦਰ ਸਰਕਾਰ ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਏਅਰਪੋਰਟ ਤੋਂ ਇੰਟਰਨੈਸ਼ਨਲ ਉਡਾਨਾਂ ਵਿਚ ਵਾਧਾ ਕਰਕੇ ਪੰਜਾਬ ਤੋਂ ਵਿਦੇਸ਼ ਜਾਣ ਵਾਲੇ ਅਤੇ ਵਿਦੇਸ਼ਾਂ ਤੋਂ ਆਉਣ ਵਾਲੇ ਲੋਕਾਂ ਨੂੰ ਵੱਡੀ ਰਾਹਤ ਦੇਵੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਧਰਮਿੰਦਰ ਦੇ ਘਰ ਚਿੱਟੇ ਕੱਪੜਿਆਂ 'ਚ ਪਹੁੰਚ ਰਹੇ ਵੱਡੇ-ਵੱਡੇ ਕਲਾਕਾਰ, ਕੀ ਸੱਭ ਕੁੱਝ ਠੀਕ? ਦੇਖੋ ਘਰ ਤੋਂ LIVE ਤਸਵੀਰਾਂ

24 Nov 2025 3:09 PM

ਸਾਰਿਆਂ ਨੂੰ ਰੋਂਦਾ ਛੱਡ ਗਏ ਧਰਮਿੰਦਰ, ਸ਼ਮਸ਼ਾਨ ਘਾਟ 'ਚ ਪਹੁੰਚੇ ਵੱਡੇ-ਵੱਡੇ ਫ਼ਿਲਮੀ ਅਦਾਕਾਰ, ਹਰ ਕਿਸੇ ਦੀ ਅੱਖ 'ਚ ਹੰਝੂ

24 Nov 2025 3:08 PM

Minor girl raped in Jalandhar | Murder Case | Police took the accused into custody | Mother Crying..

23 Nov 2025 3:06 PM

Lawrence ਦਾ ਜਿਗਰੀ ਯਾਰ ਹੀ ਬਣਿਆ ਜਾਨੀ ਦੁਸ਼ਮਣ, ਦਿੱਤੀ ਧਮਕੀ.....

22 Nov 2025 3:01 PM

ਸੁਖਦੇਵ ਸਿੰਘ ਭੁੱਚੋ ਵਾਲੇ ਬਾਰੇ ਸਨਸਨੀਖੇਜ ਖੁਲਾਸੇ

21 Nov 2025 2:57 PM
Advertisement