Operation Eagle: ਪੁਲਿਸ ਨੇ ਵੱਡੇ ਪੱਧਰ ’ਤੇ ਅਪਰੇਸ਼ਨ ਦੌਰਾਨ ਨਸ਼ਿਆਂ ਦੇ ਹੌਟਸਪੌਟਸ ਨੂੰ ਬਣਾਇਆ ਨਿਸ਼ਾਨਾ, 4 ਭਗੌੜਿਆਂ ਸਮੇਤ 86 ਗ੍ਰਿਫ਼ਤਾਰ
Published : Aug 8, 2024, 9:15 am IST
Updated : Aug 8, 2024, 9:15 am IST
SHARE ARTICLE
Operation Eagle: Punjab police target drug hotspots in massive operation; 86 arrested including 4 fugitives
Operation Eagle: Punjab police target drug hotspots in massive operation; 86 arrested including 4 fugitives

ਪੁਲਿਸ ਟੀਮਾਂ ਵੱਲੋਂ 270 ਗ੍ਰਾਮ ਹੈਰੋਇਨ, 74 ਕਿਲੋ ਭੁੱਕੀ, 2 ਕਿਲੋ ਗਾਂਜਾ, 15210 ਰੁਪਏ ਦੀ ਡਰੱਗ ਮਨੀ  ਬਰਾਮਦ 

 

Punjab News: - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਚੋਂ ਨਸ਼ਿਆਂ ਦਾ ਸਫਾਇਆ ਕਰਨ ਲਈ ਤਿੰਨ-ਨੁਕਾਤੀ ਰਣਨੀਤੀ ਲਾਗੂ
- ਰੇਂਜ ਅਫਸਰਾਂ ਅਤੇ ਸੀਪੀਜ਼/ਐਸਐਸਪੀਜ਼  ਨੂੰ ਹਰੇਕ ਪੁਲਿਸ ਜ਼ਿਲੇ ਵਿੱਚ ਇਸ ਵਿਸ਼ੇਸ਼ ਅਪ੍ਰੇਸ਼ਨ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰਨ ਲਈ ਦਿੱਤੇ ਨਿਰਦੇਸ਼ 
-  500 ਤੋਂ ਵੱਧ ਪੁਲਿਸ ਟੀਮਾਂ ਨੇ ਪੰਜਾਬ ਭਰ ’ਚ 512  ਨਸ਼ਿਆਂ ਦੇ ਹੌਟਸਪੌਟਸ ’ਤੇ ਚਲਾਇਆ ਵਿਸ਼ੇਸ਼ ਤਲਾਸ਼ੀ ਅਭਿਆਨ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ
- ਪੁਲਿਸ ਟੀਮਾਂ ਵੱਲੋਂ 270 ਗ੍ਰਾਮ ਹੈਰੋਇਨ, 74 ਕਿਲੋ ਭੁੱਕੀ, 2 ਕਿਲੋ ਗਾਂਜਾ, 15210 ਰੁਪਏ ਦੀ ਡਰੱਗ ਮਨੀ  ਬਰਾਮਦ 
- ਅਪਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 3741 ਸ਼ੱਕੀ ਵਿਅਕਤੀਆਂ ਦੀ ਕੀਤੀ ਜਾਮਾਂ ਤਲਾਸ਼ੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਜੰਗ ਤਹਿਤ ਪੰਜਾਬ ਪੁਲਿਸ ਨੇ ਬੁੱਧਵਾਰ ਨੂੰ ਨਸ਼ਿਆਂ ਦੇ ਸ਼ਨਾਖਤ ਕੀਤੇ ਹੌਟਸਪੌਟਸ –ਸੂਬੇ ਭਰ ’ਚ ਨਸ਼ਿਆਂ ਅਤੇ ਨਸ਼ੀਲੇ ਪਦਾਰਥਾਂ ਦੀ ਖ਼ਰੀਦ-ਫ਼ਰੋਖ਼ਤ ਵਾਲੀਆਂ ਥਾਵਾਂ, ’ਤੇ ਇੱਕ ਵਿਆਪਕ ਸੂਬਾ ਪੱਧਰੀ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ (ਕਾਸੋ)- ‘ਈਗਲ-5’ ਚਲਾਇਆ। 

ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ’ਤੇ ਇਹ ਆਪ੍ਰੇਸ਼ਨ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਰਾਜ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਇੱਕੋ ਸਮੇਂ ’ਤੇ ਚਲਾਇਆ ਗਿਆ। ਇਸ ਦੌਰਾਨ ਰੇਂਜ ਅਧਿਕਾਰੀਆਂ ਅਤੇ ਸੀਪੀਜ਼/ਐਸਐਸਪੀਜ਼ ਨੂੰ ਨਿੱਜੀ ਤੌਰ ’ਤੇ ਇਸ ਵਿਸ਼ੇਸ਼ ਕਾਰਵਾਈ ਦੀ ਨਿਗਰਾਨੀ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ।

ਜ਼ਿਕਰਯੋਗ ਹੈ ਕਿ ਰਾਜ ਸਰਕਾਰ ਨੇ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਨੁਕਾਤੀ ਰਣਨੀਤੀ- ਇਨਫੋਰਸਮੈਂਟ, ਡੈੱਡਡੀਕਸ਼ਨ ਐਂਡ ਪ੍ਰੀਵੈਨਸ਼ਨ (ਈਡੀਪੀ) ਨੂੰ ਲਾਗੂ ਕੀਤਾ ਹੈ। ਪੁਲਿਸ ਅਧਿਕਾਰੀਆਂ ਨੂੰ ਐਨਡੀਪੀਐਸ ਐਕਟ ਤਹਿਤ ਦਰਜ ਕੀਤੇ ਜਾ ਰਹੇ ਸਾਰੇ ਕੇਸਾਂ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਅਤੇ ਨਸ਼ਾ ਤਸਕਰੀ ਵਿੱਚ ਸ਼ਾਮਲ ਪਾਏ ਜਾਣ ਵਾਲੇ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਕਿਹਾ ਗਿਆ ਹੈ।

ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ, ਜੋ ਕਿ ਰਾਜ ਪੱਧਰ ’ਤੇ ਆਪਰੇਸ਼ਨ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰ ਰਹੇ ਹਨ, ਨੇ ਦੱਸਿਆ ਕਿ ਸੀਪੀਜ਼/ਐਸਐਸਪੀਜ਼ ਨੂੰ ਕਿਹਾ ਗਿਆ ਹੈ ਕਿ ਉਹ ਆਪੋ-ਆਪਣੇ ਜ਼ਿਲਿ੍ਹਆਂ ਵਿੱਚ ਨਸ਼ਿਆਂ ਦੇ ਹੌਟਸਪੌਟਸ ਦੀ ਪਛਾਣ ਕਰਕੇ ਸੁਚੱਜੇ ਢੰਗ ਨਾਲ  ਅਪਰੇਸ਼ਨ ਨੂੰ ਨੇਪਰੇ ਚੜ੍ਹਾਉਣ ਸਬੰਧੀ ਯੋਜਨਾ ਬਣਾਉਣ ਅਤੇ  ਐਸਪੀ/ਡੀਐਸਪੀ ਰੈਂਕ ਦੇ ਅਧਿਕਾਰੀ ਦੀ ਅਗਵਾਈ ਵਿੱਚ ਅਜਿਹੇ ਖੇਤਰਾਂ ’ਤੇ ਛਾਪੇਮਾਰੀ ਕਰਨ, ਜੋ ਨਸ਼ਾ ਤਸਕਰਾਂ ਲਈ ਪਨਾਹਗਾਹ/ਸੁਰੱਖਿਅਤ ਟਿਕਾਣੇ ਬਣ ਚੁੱਕੇ ਹਨ।

ਉਨ੍ਹਾਂ ਦੱਸਿਆ ਕਿ 4000 ਤੋਂ ਵੱਧ ਪੁਲਿਸ ਕਰਮੀਆਂ ਦੀ ਨਫ਼ਰੀ ਵਾਲੀਆਂ 518 ਤੋਂ ਵੱਧ ਪੁਲਿਸ ਟੀਮਾਂ, ਨੇ 512 ਨਸ਼ਿਆਂ ਦੇ ਹੌਟਸਪੌਟਸ ’ਤੇ ਇਸ ਅਪਰੇਸ਼ਨ ਨੂੰ ਅੰਜਾਮ ਦਿੱਤਾ । ਇਸ ਦੌਰਾਨ ਨਸ਼ਿਆਂ ਦੇ ਹੌਟਸਪੌਟਸ ’ਤੇ ਅਤੇ ਇਨ੍ਹਾਂ ਦੇ ਆਲੇ-ਦੁਆਲੇ ਵਾਲੀਆਂ ਥਾਵਾਂ ’ਤੇ 419 ਮਜ਼ਬੂਤ ਨਾਕੇ ਵੀ ਲਗਾਏ ਗਏ।

 ਅਪਰੇਸ਼ਨ ਦੌਰਾਨ ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ 82 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 61 ਐਫਆਈਆਰ ਦਰਜ ਕੀਤੀਆਂ ਹਨ। ਪੁਲਿਸ ਟੀਮਾਂ ਨੇ 3741 ਸ਼ੱਕੀ ਵਿਅਕਤੀਆਂ ਦੀ ਜਾਂਚ ਕਰਕੇ ਉਨ੍ਹਾਂ ਦੇ ਵੇਰਵਿਆਂ ਦੀ ਪੁਸ਼ਟੀ ਕਰਨ ਤੋਂ ਇਲਾਵਾ ਚਾਰ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ।

ਉਨ੍ਹਾਂ ਦੱਸਿਆ ਕਿ ਇਸ ਵੱਡੇ ਅਪ੍ਰੇਸ਼ਨ ਦੌਰਾਨ 270 ਗ੍ਰਾਮ ਹੈਰੋਇਨ, 15210 ਰੁਪਏ ਦੀ ਡਰੱਗ ਮਨੀ, 74 ਕਿਲੋ ਭੁੱਕੀ, 2 ਕਿਲੋ ਗਾਂਜਾ, 1868 ਨਸ਼ੀਲੀਆਂ ਗੋਲੀਆਂ ਅਤੇ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਅਤੇ ਲਾਹਣ ਬਰਾਮਦ ਕੀਤੀ ਗਈ ਹੈ।


 

SHARE ARTICLE

ਏਜੰਸੀ

Advertisement

Brother Died hearing Brother Death news: ਤਿੰਨ ਸਕੇ ਭਰਾਵਾਂ ਨੂੰ ਪਿਆ ਦਿਲ ਦਾ ਦੌਰਾ

11 Aug 2025 3:14 PM

Giani Harpreet Singh Speech LIVE-ਪ੍ਰਧਾਨ ਬਣਨ ਮਗਰੋ ਹਰਪ੍ਰੀਤ ਸਿੰਘ ਦਾ ਸਿੱਖਾਂ ਲਈ ਵੱਡਾ ਐਲਾਨ| Akali Dal News

11 Aug 2025 3:14 PM

Kulgam Encounter: ਸ਼ਹੀਦ ਜਵਾਨ Pritpal Singh ਦੀ ਮ੍ਰਿਤਕ ਦੇਹ ਪਿੰਡ ਪਹੁੰਚਣ ਤੇ ਭੁੱਬਾਂ ਮਾਰ ਮਾਰ ਰੋਇਆ ਸਾਰਾ ਪਿੰਡ

10 Aug 2025 3:08 PM

Kulgam Encounter : ਫੌਜੀ ਸਨਮਾਨਾਂ ਨਾਲ਼ ਸ਼ਹੀਦ ਪ੍ਰਿਤਪਾਲ ਸਿੰਘ ਦਾ ਹੋਇਆ ਅੰਤਿਮ ਸਸਕਾਰ

10 Aug 2025 3:07 PM

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM
Advertisement