Firozpur News: ਪੁਲਿਸ ਨੇ ਮਾਮੀ-ਭਾਣਜੇ ਨੂੰ 33 ਕਰੋੜ ਦੀ ਹੈਰੋਇਨ ਨਾਲ ਕੀਤਾ ਗ੍ਰਿਫਤਾਰ
Published : Aug 8, 2024, 3:34 pm IST
Updated : Aug 8, 2024, 3:34 pm IST
SHARE ARTICLE
Police arrested uncle-nephew with heroin worth 33 crores Firozpur News
Police arrested uncle-nephew with heroin worth 33 crores Firozpur News

Firozpur News: ਔਰਤ ਕਰੀਬ 2 ਮਹੀਨੇ ਪਹਿਲਾਂ ਹੀ ਜ਼ਮਾਨਤ 'ਤੇ ਆਈ ਸੀ ਬਾਹਰ

Police arrested uncle-nephew with heroin worth 33 crores Firozpur News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਵਿੱਢੀ  ਜੰਗ ਦੌਰਾਨ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ‘ਚ ਸ਼ਾਮਲ ਨੈੱਟਵਰਕਾਂ ਖਿਲਾਫ਼ ਵੱਡੀ ਸਫ਼ਲਤਾ ਹਾਸਲ ਕਰਦਿਆਂ ਫਿਰੋਜ਼ਪੁਰ ਪੁਲਿਸ ਨੇ 6.65 ਕਿਲੋ ਹੈਰੋਇਨ ਅਤੇ 6 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਦੋ ਨਸ਼ਾ ਤਸਕਰਾਂ, ਜਿਨ੍ਹਾਂ ਵਿੱਚੋਂ ਇੱਕ ਮਹਿਲਾ ਹੈ, ਨੂੰ ਗ੍ਰਿਫਤਾਰ ਕੀਤਾ ਹੈ।

ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਸਿਮਰਨ ਕੌਰ ਉਰਫ਼ ਇੰਦੂ (38) ਵਾਸੀ ਮੋਗਾ ਅਤੇ ਗੁਰਜੋਤ ਸਿੰਘ (28) ਵਾਸੀ ਜੈਮਲ ਵਾਲਾ ਮੋਗਾ ਵਜੋਂ ਹੋਈ ਹੈ। ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮਾਂ ਦਾ ਅਪਰਾਧਕ ਪਿਛੋਕੜ ਹੈ ਅਤੇ ਮੁਲਜ਼ਮ ਸਿਮਰਨ  ਖਿਲਾਫ਼ ਐਨਡੀਪੀਐਸ ਐਕਟ, ਜੇਲ੍ਹ ਐਕਟ ਆਦਿ ਨਾਲ ਸਬੰਧਤ ਘੱਟੋ-ਘੱਟ 15 ਅਪਰਾਧਕ ਮਾਮਲੇ ਦਰਜ ਹਨ।

ਇਹ ਵੀ ਪੜ੍ਹੋ: Chandigarh News: ਚੰਡੀਗੜ੍ਹ 'ਚ ਪਿਓ-ਪੁੱਤ ਨੇ ਜ਼ਹਿਰ ਖਾ ਕੇ ਕੀਤੀ ਖ਼ੁਦਕੁਸ਼ੀ

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਫਿਰੋਜ਼ਪੁਰ ਪੁਲਿਸ ਨੂੰ ਭਰੋਸੇਯੋਗ ਸੂਚਨਾ ਮਿਲੀ ਸੀ ਕਿ ਮੁਲਜ਼ਮ ਸਿਮਰਨ ਅਤੇ ਗੁਰਜੋਤ ਸਰਹੱਦ ਪਾਰੋਂ ਡਰੋਨ ਰਾਹੀਂ ਸੁੱਟੀ ਗਈ ਨਸ਼ਿਆਂ ਦੀ ਵੱਡੀ ਖੇਪ ਹਾਸਲ ਕਰਨ ਤੋਂ ਬਾਅਦ ਇਸ ਨੂੰ ਆਪਣੀ ਟੋਇਟਾ ਇਨੋਵਾ ਕਾਰ ਰਜਿਸਟ੍ਰੇਸ਼ਨ ਨੰਬਰ ਡੀਐਲ12ਸੀਸੀ6003 ਵਿੱਚ ਕਿਸੇ ਨੂੰ ਡਲਿਵਰ ਕਰਨ ਜਾ ਰਹੇ ਹਨ।

ਉਨ੍ਹਾਂ ਦੱਸਿਆ ਕਿ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਸੀ.ਆਈ.ਏ.ਫਿਰੋਜ਼ਪੁਰ ਦੀਆਂ ਪੁਲਿਸ ਟੀਮਾਂ ਨੇ ਪੁਰਾਣੀ ਮੁੱਦਕੀ ਰੋਡ 'ਤੇ ਨਾਕਾ ਲਗਾ ਕੇ ਦੋਵਾਂ ਮੁਲਜ਼ਮਾਂ ਨੂੰ ਗਿ੍ਫ਼ਤਾਰ ਕਰ ਲਿਆ ਅਤੇ ਉਨ੍ਹਾਂ ਦੇ ਕਬਜ਼ੇ ‘ਚੋਂ ਇਨੋਵਾ ਕਾਰ 'ਚ ਲੁਕਾ ਕੇ ਰੱਖੀ 6.65 ਕਿੱਲੋ ਹੈਰੋਇਨ ਸਮੇਤ 6 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕਰਨ ਦੇ ਨਾਲ-ਨਾਲ ਉਨ੍ਹਾਂ ਦਾ ਵਾਹਨ ਵੀ ਜ਼ਬਤ ਕਰ ਲਿਆ। ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ: Haryana News: ਫਾਸਟ ਫੂਡ ਖਾਣ ਵਾਲੇ ਸਾਵਧਾਨ, ਸਪ੍ਰਿੰਗ ਰੋਲ ਵਿਚੋਂ ਨਿਕਲਿਆ ਜ਼ਿੰਦਾ ਕੀੜਾ

ਹੋਰ ਵੇਰਵੇ ਸਾਂਝੇ ਕਰਦਿਆਂ ਸੀਨੀਅਰ ਪੁਲਿਸ ਕਪਤਾਨ (ਐਸਐਸਪੀ) ਫਿਰੋਜ਼ਪੁਰ ਸੌਮਿਆ ਮਿਸ਼ਰਾ ਨੇ ਦੱਸਿਆ ਕਿ ਤਕਨੀਕੀ ਜਾਣਕਾਰੀ ਦੇ ਆਧਾਰ ‘ਤੇ ਸੀਆਈਏ ਪੁਲਿਸ ਟੀਮ ਨੇ ਸਫ਼ਲਤਾਪੂਰਵਕ ਕਾਰਵਾਈ ਨੂੰ ਅੰਜ਼ਾਮ ਦਿੱਤਾ ਅਤੇ ਬੁੱਧਵਾਰ ਦੇਰ ਰਾਤ ਨੂੰ ਮੁਲਜ਼ਮਾਂ ਨੂੰ ਨਸ਼ਿਆਂ ਦੀ ਖੇਪ ਅਤੇ ਡਰੱਗ ਮਨੀ ਸਮੇਤ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਪਾਕਿਸਤਾਨ ਅਧਾਰਤ ਨਸ਼ਾ ਤਸਕਰ ਅਤੇ ਜਿੰਨ੍ਹਾਂ ਵਿਅਕਤੀਆਂ ਨੂੰ ਇਹ ਖੇਪ ਪਹੁੰਚਾਈ ਜਾਣੀ ਸੀ, ਦੀ ਪਛਾਣ ਲਈ ਅਗਲੇਰੀ ਜਾਂਚ ਜਾਰੀ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਐਸਐਸਪੀ ਨੇ ਦੱਸਿਆ ਕਿ ਪੁਲਿਸ ਟੀਮਾਂ ਵੱਲੋਂ ਐਨਡੀਪੀਐਸ ਐਕਟ ਦੀ ਧਾਰਾ 68ਐਫ ਤਹਿਤ ਗ੍ਰਿਫਤਾਰ ਕੀਤੇ ਗਏ ਤਸਕਰਾਂ ਦੀ ਗੈਰ-ਕਾਨੂੰਨੀ ਜਾਇਦਾਦ ਨੂੰ ਜ਼ਬਤ ਕਰਨ ਲਈ ਵੀ ਕਾਰਵਾਈ ਜਲਦ ਸ਼ੁਰੂ ਕੀਤੀ ਜਾਵੇਗੀ। ਦੱਸਣਯੋਗ ਹੈ ਕਿ ਇਸ ਸਬੰਧੀ ਐਨ.ਡੀ.ਪੀ.ਐਸ ਐਕਟ ਦੀ ਧਾਰਾ 21 ਅਧੀਨ ਥਾਣਾ ਘੱਲ ਖੁਰਦ ਫਿਰੋਜ਼ਪੁਰ ਵਿਖੇ  ਐਫ.ਆਈ.ਆਰ. ਨੰ. 59 ਮਿਤੀ 7-8-2024 ਦਰਜ ਕੀਤੀ ਗਈ ਹੈ।

​(For more Punjabi news apart from  Police arrested uncle-nephew with heroin worth 33 crores Firozpur News , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM

ਫਗਵਾੜਾ ਦੀ ਫਰੈਂਡਜ਼ ਕਲੋਨੀ 'ਚ ਘਰ 'ਤੇ ਕੀਤਾ ਹਮਲਾ

17 Jan 2026 3:04 PM

'ਹੁਣ ਆਏ ਦਿਨੀਂ BJP ਦਾ ਝੰਡਾ ਚੜ੍ਹਦਾ ਰਹੇਗਾ ...' ਜਗਮੀਤ ਬਰਾੜ ਤੇ ਚਰਨਜੀਤ ਬਰਾੜ ਦੇ ਭਾਜਪਾ 'ਚ ਸ਼ਾਮਿਲ ਹੋਣ 'ਤੇ ਬੋਲੇ BJP ਆਗੂ ਅਨਿਲ ਸਰੀਨ

16 Jan 2026 3:14 PM

CM ਦੇ ਲੰਮਾ ਸਮਾਂ OSD ਰਹੇ ਓਂਕਾਰ ਸਿੰਘ ਦਾ ਬਿਆਨ,'AAP ਦੇ ਲੀਡਰਾਂ ਦੀ ਲਿਸਟ ਬਹੁਤ ਲੰਮੀ ਹੈ ਜਲਦ ਹੋਰ ਵੀ ਕਈ ਲੀਡਰ ਬੀਜੇਪੀ 'ਚ ਹੋਣਗੇ ਸ਼ਾਮਲ

16 Jan 2026 3:13 PM

'CM ਮਾਨ ਆਪਣੇ ਨਾਲ ਸਬੂਤ ਲੈ ਕੇ ਆਏ...' ਦੋਵੇਂ ਕਾਲੇ ਬੈਗਾਂ ਬਾਰੇ ਵਿਧਾਇਕ ਕੁਲਦੀਪ ਧਾਲੀਵਾਲ ਨੇ ਦੱਸੀ ਗੱਲ

15 Jan 2026 3:11 PM
Advertisement