Punjab News : ਕੁਲੈਕਟਰ ਰੇਟ ਵਧਾਉਣ ਨਾਲ ਪੰਜਾਬ ਦੇ ਰੀਅਲ ਅਸਟੇਟ ਕਾਰੋਬਾਰ 'ਤੇ ਮਾੜਾ ਅਸਰ ਪਵੇਗਾ : ਬਾਜਵਾ
Published : Aug 8, 2024, 7:12 pm IST
Updated : Aug 8, 2024, 7:12 pm IST
SHARE ARTICLE
Pratap Singh Bajwa
Pratap Singh Bajwa

ਕਿਹਾ ਕਿ ਪਟਿਆਲਾ ਜ਼ਿਲ੍ਹੇ ਵਿਚ ਹੁਣ ਤੱਕ ਕੁਲੈਕਟਰ ਰੇਟਾਂ ਵਿਚ ਕਾਫ਼ੀ ਵਾਧਾ ਕੀਤਾ ਗਿਆ

Punjab News : ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਵੀਰਵਾਰ ਨੂੰ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚ ਜ਼ਮੀਨਾਂ ਦੇ ਕੁਲੈਕਟਰ ਰੇਟ ਵਧਾਉਣ ਦੀ ਆਲੋਚਨਾ ਕੀਤੀ।

ਇਕ ਖ਼ਬਰ ਦਾ ਹਵਾਲਾ ਦਿੰਦਿਆਂ ਬਾਜਵਾ ਨੇ ਕਿਹਾ ਕਿ ਪਟਿਆਲਾ ਜ਼ਿਲ੍ਹੇ ਵਿਚ ਹੁਣ ਤੱਕ ਕੁਲੈਕਟਰ ਰੇਟਾਂ ਵਿਚ ਕਾਫ਼ੀ ਵਾਧਾ ਕੀਤਾ ਗਿਆ ਹੈ। ਇਸ ਦਰ ਵਿੱਚ 100 ਫ਼ੀਸਦੀ ਦਾ ਵਾਧਾ ਕੀਤਾ ਗਿਆ ਹੈ। ਸੂਬੇ ਦੇ ਹੋਰ ਜ਼ਿਲ੍ਹਿਆਂ ਵਿੱਚ ਕੁਲੈਕਟਰ ਰੇਟਾਂ ਵਿੱਚ ਛੇਤੀ ਹੀ ਵਾਧਾ ਕੀਤੇ ਜਾਣ ਦੀ ਉਮੀਦ ਹੈ।

ਉਨ੍ਹਾਂ ਕਿਹਾ ਕਿ ਇਸ ਦੇ ਗੰਭੀਰ ਨਤੀਜੇ ਨਿਕਲਣਗੇ। ਇਸ ਨਾਲ ਨਾ ਸਿਰਫ ਪੰਜਾਬ ਦੇ ਰੀਅਲ ਅਸਟੇਟ ਕਾਰੋਬਾਰ 'ਤੇ ਮਾੜਾ ਅਸਰ ਪਵੇਗਾ, ਸਗੋਂ ਆਮ ਲੋਕ ਜੋ ਮਕਾਨ ਬਣਾਉਣ ਜਾਂ ਛੋਟਾ ਕਾਰੋਬਾਰ ਖੋਲ੍ਹਣ ਲਈ ਜ਼ਮੀਨ ਖਰੀਦਣ ਦੀ ਯੋਜਨਾ ਬਣਾ ਰਹੇ ਹਨ, ਉਨ੍ਹਾਂ ਨੂੰ ਵੀ ਝਟਕਾ ਲੱਗੇਗਾ। ਬਾਜਵਾ ਨੇ ਕਿਹਾ ਕਿ ਸਰਕਾਰ ਅਸਲ 'ਚ ਆਮ ਲੋਕਾਂ ਦੀਆਂ ਜੇਬਾਂ 'ਚ ਪਾੜਾ ਪਾਉਣ ਦੀ ਯੋਜਨਾ ਬਣਾ ਰਹੀ ਹੈ, ਜੋ ਪਹਿਲਾਂ ਹੀ ਮਹਿੰਗਾਈ ਦੀ ਮਾਰ ਝੱਲ ਰਹੇ ਹਨ।

ਨਿਊਜ਼ ਰਿਪੋਰਟ ਵਿਚ ਮਾਲ ਵਿਭਾਗ ਦੇ ਇਕ ਸੀਨੀਅਰ ਅਧਿਕਾਰੀ ਦੇ ਹਵਾਲੇ ਨਾਲ ਕਿਹਾ ਗਿਆ ਹੈ ਕਿ ਉਹ ਇਸ ਤਹਿਤ ਮਾਲੀਆ 1,800 ਕਰੋੜ ਰੁਪਏ ਵਧਾਉਣ ਦੀ ਯੋਜਨਾ ਬਣਾ ਰਹੇ ਹਨ ਤਾਂ ਜੋ 6,000 ਕਰੋੜ ਰੁਪਏ ਦੇ ਅੰਕੜੇ ਨੂੰ ਛੂਹਿਆ ਜਾ ਸਕੇ।

ਬਾਜਵਾ ਨੇ  ਕਿਹਾ ਕਿ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਹੋਰ ਸਾਧਨਾਂ ਰਾਹੀਂ ਮਾਲੀਆ ਇਕੱਠਾ ਕਰਨ ਦਾ ਵਾਅਦਾ ਕੀਤਾ ਸੀ ਜਿਸ ਵਿੱਚ ਭ੍ਰਿਸ਼ਟਾਚਾਰ ਨੂੰ ਖਤਮ ਕਰਕੇ 34,000 ਕਰੋੜ ਰੁਪਏ ਤੇ ਮਾਈਨਿੰਗ ਤੋਂ 20,000 ਕਰੋੜ ਰੁਪਏ ਮਾਲੀਆ ਇਕੱਠਾ ਕਰਨਾ ਸ਼ਾਮਿਲ ਸੀ। ਕੀ ਮੁੱਖ ਮੰਤਰੀ ਭਗਵੰਤ ਮਾਨ ਦੱਸ ਸਕਦੇ ਹਨ ਕਿ ਇਨ੍ਹਾਂ ਵਾਅਦਿਆਂ ਦਾ ਕੀ ਹੋਇਆ?

ਵਿਰੋਧੀ ਧਿਰ ਦੇ ਨੇਤਾ ਨੇ ਕਿਹਾ ਕਿ ਇਹ ਵੀ ਸੰਭਵ ਹੈ ਕਿ 'ਆਪ' ਸਰਕਾਰ ਦੇ ਇਸ ਕਦਮ ਨਾਲ ਕਾਲਾ ਬਾਜ਼ਾਰੀ ਵਧ ਜਾਵੇਗੀ। ਇਸ ਤੋਂ ਇਲਾਵਾ ਪੰਜਾਬ ਦੇ ਉਦਯੋਗਪਤੀ ਪਹਿਲਾਂ ਹੀ 'ਆਪ' ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਦੂਜੇ ਸੂਬਿਆਂ 'ਚ ਚਲੇ ਗਏ ਹਨ ਅਤੇ ਹੁਣ ਜ਼ਮੀਨ ਦੇ ਕੁਲੈਕਟਰ ਰੇਟ ਵਧਣ ਨਾਲ ਰੀਅਲ ਅਸਟੇਟ ਕਾਰੋਬਾਰ ਨੂੰ ਵੱਡਾ ਝਟਕਾ ਲੱਗਣ ਵਾਲਾ ਹੈ।

ਬਾਜਵਾ ਨੇ ਕਿਹਾ ਕਿ ਅਜਿਹਾ ਜਾਪਦਾ ਹੈ ਕਿ 'ਆਪ' ਸਰਕਾਰ ਸੂਬੇ ਦੀ ਆਰਥਿਕਤਾ ਨੂੰ ਖਰਾਬ ਕਰਨ 'ਤੇ ਤੁਲੀ ਹੋਈ ਹੈ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Kulgam Encounter: ਸ਼ਹੀਦ ਜਵਾਨ Pritpal Singh ਦੀ ਮ੍ਰਿਤਕ ਦੇਹ ਪਿੰਡ ਪਹੁੰਚਣ ਤੇ ਭੁੱਬਾਂ ਮਾਰ ਮਾਰ ਰੋਇਆ ਸਾਰਾ ਪਿੰਡ

10 Aug 2025 3:08 PM

Kulgam Encounter : ਫੌਜੀ ਸਨਮਾਨਾਂ ਨਾਲ਼ ਸ਼ਹੀਦ ਪ੍ਰਿਤਪਾਲ ਸਿੰਘ ਦਾ ਹੋਇਆ ਅੰਤਿਮ ਸਸਕਾਰ

10 Aug 2025 3:07 PM

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM
Advertisement