Punjab News: ਡਰੱਗ ਇੰਸਪੈਕਟਰ ਦੇ 24 ਬੈਂਕ ਖਾਤਿਆਂ 'ਚੋਂ ਮਿਲੇ 6.19 ਕਰੋੜ ਰੁਪਏ, ਵਿਦੇਸ਼ੀ ਕਰੰਸੀ ਵੀ ਬਰਾਮਦ
Published : Aug 8, 2024, 3:08 pm IST
Updated : Aug 8, 2024, 5:22 pm IST
SHARE ARTICLE
 Major action of STF team: Raid conducted at 13 places in Punjab-Haryana
Major action of STF team: Raid conducted at 13 places in Punjab-Haryana

Punjab News: ਫਾਜ਼ਿਲਕਾ ’ਚ ਡਰੱਗ ਇੰਸਪੈਕਟਰ ਸ਼ਿਸ਼ਨ ਮਿੱਤਲ ਦੇ ਟਿਕਾਣਿਆਂ 'ਤੇ ਛਾਪੇਮਾਰੀ

 

Punjab News: ਪੰਜਾਬ ਪੁਲਿਸ ਦੀ ਐਂਟੀ ਡਰੱਗ ਸਪੈਸ਼ਲ ਟਾਸਕ ਫੋਰਸ (ਐਸ.ਟੀ.ਐਫ.) ਨੇ ਫਾਜ਼ਿਲਕਾ ਦੇ ਡਰੱਗ ਇੰਸਪੈਕਟਰ ਸ਼ਿਸ਼ਨ ਮਿੱਤਲ ਅਤੇ ਉਸਦੇ ਪਰਿਵਾਰਕ ਮੈਂਬਰਾਂ ਦੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਸਮੇਤ 13 ਥਾਵਾਂ 'ਤੇ ਛਾਪੇਮਾਰੀ ਕੀਤੀ ਹੈ। ਇਸ ਦੌਰਾਨ ਐਸਟੀਐਫ ਦੀਆਂ ਟੀਮਾਂ ਜਾਂਚ ਲਈ ਬਠਿੰਡਾ, ਮੁਹਾਲੀ, ਜ਼ੀਰਕਪੁਰ ਅਤੇ ਫਤਿਹਾਬਾਦ ਪਹੁੰਚੀਆਂ। ਇਸ ਦੌਰਾਨ ਐਸਟੀਐਫ ਵੱਲੋਂ ਵੀਡੀਓਗ੍ਰਾਫੀ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਮਾਮਲੇ ਦੀ ਜਾਂਚ ਜਾਰੀ ਹੈ। ਇਸ ਦੌਰਾਨ ਪੁਲਿਸ ਨੇ ਕਈ ਥਾਵਾਂ ’ਤੇ ਛਾਪੇ ਮਾਰੇ।

STF ਨੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਸਮੇਤ 13 ਥਾਵਾਂ 'ਤੇ ਛਾਪੇਮਾਰੀ ਕੀਤੀ ਹੈ। ਇਸ ਦੌਰਾਨ ਐਸਟੀਐਫ ਨੇ ਮੁਲਜ਼ਮ ਅਤੇ ਉਸਦੇ ਸਾਥੀਆਂ ਦੇ 24 ਬੈਂਕ ਖਾਤਿਆਂ ਨੂੰ ਸੀਲ ਕਰ ਦਿੱਤਾ ਹੈ। ਜੋ ਹੋਰ ਵੀ ਕਈ ਲੋਕਾਂ ਦੇ ਨਾਂ 'ਤੇ ਚੱਲ ਰਹੇ ਸਨ। ਬੈਂਕ ਖਾਤਿਆਂ ਵਿੱਚ ਕੁੱਲ ਰਕਮ 6.19 ਕਰੋੜ ਰੁਪਏ ਹੈ। ਇਸ ਤੋਂ ਇਲਾਵਾ 3 ਬੈਂਕ ਲਾਕਰ ਵੀ ਫਰੀਜ਼ ਕੀਤੇ ਗਏ ਹਨ। 9 ਲੱਖ ਰੁਪਏ ਦੀ ਨਕਦੀ ਅਤੇ ਵਿਦੇਸ਼ੀ ਕਰੰਸੀ ਵੀ ਬਰਾਮਦ ਕੀਤੀ ਗਈ ਹੈ। ਇਸ ਤੋਂ ਇਲਾਵਾ ਜਾਂਚ ਵਿੱਚ ਜ਼ੀਰਕਪੁਰ ਵਿੱਚ 1.4 ਕਰੋੜ ਰੁਪਏ ਦੀ ਅਚੱਲ ਜਾਇਦਾਦ ਦਾ ਵੀ ਖੁਲਾਸਾ ਹੋਇਆ ਹੈ।

ਇਸ ਦੌਰਾਨ ਐਸਟੀਐਫ ਦੀਆਂ ਟੀਮਾਂ ਜਾਂਚ ਲਈ ਬਠਿੰਡਾ, ਮੁਹਾਲੀ, ਗਿੱਦੜਬਾਹਾ, ਜ਼ੀਰਕਪੁਰ ਅਤੇ ਫਤਿਹਾਬਾਦ ਪਹੁੰਚੀਆਂ। ਇਸ ਸਾਰੀ ਕਾਰਵਾਈ ਦੀ ਐਸਟੀਐਫ ਵੱਲੋਂ ਵੀਡੀਓਗ੍ਰਾਫੀ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਮਾਮਲੇ ਦੀ ਜਾਂਚ ਜਾਰੀ ਹੈ।

ਐਸਟੀਐਫ ਦੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਦੇ ਜੇਲ੍ਹ ਵਿੱਚ ਬੰਦ ਵੱਡੇ ਨਸ਼ਾ ਤਸਕਰਾਂ ਨਾਲ ਸਬੰਧ ਹਨ। ਇਸ ਕਾਲੇ ਧੰਦੇ ਤੋਂ ਆਉਣ ਵਾਲੀ ਦੌਲਤ ਤੋਂ ਉਸ ਨੇ ਕਰੋੜਾਂ ਰੁਪਏ ਦੀ ਜਾਇਦਾਦ ਬਣਾਈ ਹੈ। STF ਨੂੰ ਤਲਾਸ਼ੀ ਦੌਰਾਨ ਕਈ ਅਹਿਮ ਸੁਰਾਗ ਮਿਲੇ ਹਨ। ਐਸਟੀਐਫ ਨੇ ਕਈ ਦਸਤਾਵੇਜ਼ ਵੀ ਇਕੱਠੇ ਕੀਤੇ ਹਨ। ਐਸਟੀਐਫ ਅਧਿਕਾਰੀਆਂ ਦਾ ਮੰਨਣਾ ਹੈ ਕਿ ਮੁਲਜ਼ਮ ਨਸ਼ਾ ਤਸਕਰਾਂ ਨਾਲ ਸਿੰਥੈਟਿਕ ਡਰੱਗ ਰੈਕੇਟ ਵਿੱਚ ਸ਼ਾਮਲ ਸੀ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਅਕਾਊਂਟ ਐਕਸ 'ਤੇ ਪੋਸਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ।

ਏਡੀਜੀਪੀ ਐਸਟੀਐਫ ਨੀਲਾਭ ਕਿਸ਼ੋਰ ਨੇ ਦੱਸਿਆ ਕਿ ਪੁਲੀਸ ਨੇ ਡਰੱਗ ਇੰਸਪੈਕਟਰ ਦੇ ਵੀਹ ਤੋਂ ਵੱਧ ਬੈਂਕ ਖਾਤੇ ਫ੍ਰੀਜ਼ ਕਰ ਦਿੱਤੇ ਹਨ। ਕੁਝ ਬੈਂਕ ਲਾਕਰ ਵੀ ਮਿਲੇ ਹਨ, ਜਿਨ੍ਹਾਂ ਨੂੰ ਫਰੀਜ਼ ਵੀ ਕੀਤਾ ਗਿਆ ਹੈ। ਜਦੋਂ ਇਹ ਛਾਪੇਮਾਰੀ ਪੂਰੀ ਹੋ ਜਾਵੇਗੀ ਤਾਂ ਇਸ ਬਾਰੇ ਜਾਣਕਾਰੀ ਸਾਂਝੀ ਕੀਤੀ ਜਾਵੇਗੀ।

ਦੂਜੇ ਪਾਸੇ ਸੂਤਰਾਂ ਦੀ ਮੰਨੀਏ ਤਾਂ ਮੁਲਜ਼ਮ ਨੇ ਨਸ਼ਾ ਤਸਕਰੀ ਦੇ ਪੈਸੇ ਨਾਲ ਕਰੋੜਾਂ ਰੁਪਏ ਦੀ ਜਾਇਦਾਦ ਬਣਾਈ ਹੈ। ਜਿਸ ਨੂੰ ਹੁਣ STF ਵੱਲੋਂ ਪਹਿਲ ਦੇ ਆਧਾਰ 'ਤੇ ਨੱਥੀ ਕੀਤਾ ਜਾਵੇਗਾ। ਇਸ ਨੂੰ ਪੁਲਿਸ ਲਈ ਵੱਡੀ ਕਾਮਯਾਬੀ ਮੰਨਿਆ ਜਾ ਰਿਹਾ ਹੈ। ਐਸਟੀਐਫ ਕਰੀਬ ਇੱਕ ਮਹੀਨੇ ਤੋਂ ਜਾਂਚ ਵਿੱਚ ਜੁਟੀ ਹੋਈ ਸੀ। ਪੁਲਿਸ ਇਸ ਮਾਮਲੇ 'ਚ ਹੋਰ ਵੀ ਕਈ ਲੋਕਾਂ 'ਤੇ ਨਜ਼ਰ ਰੱਖੇਗੀ।

SHARE ARTICLE

ਏਜੰਸੀ

Advertisement

Brother Died hearing Brother Death news: ਤਿੰਨ ਸਕੇ ਭਰਾਵਾਂ ਨੂੰ ਪਿਆ ਦਿਲ ਦਾ ਦੌਰਾ

11 Aug 2025 3:14 PM

Giani Harpreet Singh Speech LIVE-ਪ੍ਰਧਾਨ ਬਣਨ ਮਗਰੋ ਹਰਪ੍ਰੀਤ ਸਿੰਘ ਦਾ ਸਿੱਖਾਂ ਲਈ ਵੱਡਾ ਐਲਾਨ| Akali Dal News

11 Aug 2025 3:14 PM

Kulgam Encounter: ਸ਼ਹੀਦ ਜਵਾਨ Pritpal Singh ਦੀ ਮ੍ਰਿਤਕ ਦੇਹ ਪਿੰਡ ਪਹੁੰਚਣ ਤੇ ਭੁੱਬਾਂ ਮਾਰ ਮਾਰ ਰੋਇਆ ਸਾਰਾ ਪਿੰਡ

10 Aug 2025 3:08 PM

Kulgam Encounter : ਫੌਜੀ ਸਨਮਾਨਾਂ ਨਾਲ਼ ਸ਼ਹੀਦ ਪ੍ਰਿਤਪਾਲ ਸਿੰਘ ਦਾ ਹੋਇਆ ਅੰਤਿਮ ਸਸਕਾਰ

10 Aug 2025 3:07 PM

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM
Advertisement