Himachal Accident : ਧਾਰਮਿਕ ਸਥਾਨ ‘ਤੇ ਮੱਥਾ ਟੇਕ ਕੇ ਪਰਤ ਰਹੇ ਪੰਜਾਬ ਦੇ ਸ਼ਰਧਾਲੂਆਂ ਨਾਲ ਭਰੀ ਟਰੈਕਟਰ ਟਰਾਲੀ ਪਲਟੀ, 35 ਲੋਕ ਜ਼ਖਮੀ
Published : Aug 8, 2024, 7:08 pm IST
Updated : Aug 8, 2024, 7:08 pm IST
SHARE ARTICLE
 Himachal Road Accident
Himachal Road Accident

ਜ਼ਖਮੀਆਂ ਨੂੰ ਇਲਾਜ ਲਈ ਊਨਾ ਦੇ ਖੇਤਰੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ

Himachal Accident News : ਹਿਮਾਚਲ ਪ੍ਰਦੇਸ਼ (Himachal Pradesh)  ਦੇ ਬਸੋਲੀ ਪਿੰਡ ਵਿੱਚ ਇੱਕ ਟਰੈਕਟਰ ਟਰਾਲੀ ਬੇਕਾਬੂ ਹੋ ਕੇ ਡੂੰਘੀ ਖੱਡ ਵਿੱਚ ਪਲਟ ਗਈ। ਇਸ ਸੜਕ ਹਾਦਸੇ ਵਿੱਚ 35 ਦੇ ਕਰੀਬ ਸ਼ਰਧਾਲੂ ਜ਼ਖ਼ਮੀ ਹੋ ਗਏ ਹਨ। ਜ਼ਖਮੀਆਂ ਨੂੰ ਇਲਾਜ ਲਈ ਊਨਾ ਦੇ ਖੇਤਰੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਜਿੱਥੇ ਡਾਕਟਰ ਜ਼ਖਮੀਆਂ ਦਾ ਇਲਾਜ ਕਰ ਰਹੇ ਹਨ।

ਮਾਨਸਾ ਜ਼ਿਲ੍ਹੇ ਤੋਂ ਸ਼ਰਧਾਲੂਆਂ ਦਾ ਇੱਕ ਜਥਾ ਮੰਗਲਵਾਰ ਨੂੰ ਟਰੈਕਟਰ ਟਰਾਲੀ ਵਿੱਚ ਮਾਤਾ ਨੈਣਾ ਦੇਵੀ ਜੀ ਦੇ ਦਰਸ਼ਨ ਕਰਨ ਤੋਂ ਬਾਅਦ ਬੁੱਧਵਾਰ ਨੂੰ ਊਨਾ ਦੇ ਧਾਰਮਿਕ ਸਥਾਨ ਪੀਰ ਨਿਗਾਹ ਪਹੁੰਚਿਆ ਸੀ। ਇੱਥੇ ਮੱਥਾ ਟੇਕਣ ਤੋਂ ਬਾਅਦ ਸ਼ਰਧਾਲੂ ਵੀਰਵਾਰ ਸਵੇਰੇ ਆਪਣੇ ਘਰਾਂ ਨੂੰ ਪਰਤ ਰਹੇ ਸਨ ਕਿ ਪਿੰਡ ਬਸੋਲੀ ਕੋਲ ਟਰੈਕਟਰ ਟਰਾਲੀ ਬੇਕਾਬੂ ਹੋ ਕੇ ਡੂੰਘੀ ਖੱਡ ਵਿੱਚ ਪਲਟ ਗਈ। ਇਸ ਹਾਦਸੇ 'ਚ 35 ਤੋਂ ਵੱਧ ਸ਼ਰਧਾਲੂ ਜ਼ਖਮੀ ਹੋ ਗਏ ਹਨ।

ਜ਼ਖਮੀਆਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ

ਹਾਦਸੇ 'ਚ ਜ਼ਖਮੀ ਹੋਏ ਸ਼ਰਧਾਲੂਆਂ ਨੂੰ ਇਲਾਜ ਲਈ ਊਨਾ ਦੇ ਖੇਤਰੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਜ਼ਖਮੀਆਂ 'ਚ ਬੱਚਿਆਂ ਅਤੇ ਔਰਤਾਂ ਦੀ ਗਿਣਤੀ ਜ਼ਿਆਦਾ ਹੈ। ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਪ੍ਰਸ਼ਾਸਨ ਨੇ ਰਾਹਤ ਅਤੇ ਬਚਾਅ ਕੰਮ ਸ਼ੁਰੂ ਕਰ ਦਿੱਤਾ ਹੈ। ਊਨਾ ਸਦਰ ਥਾਣਾ ਇੰਚਾਰਜ ਮਨੋਜ ਵਾਲੀਆ ਆਪਣੀ ਟੀਮ ਦੇ ਨਾਲ ਬਸੋਲੀ 'ਚ ਹਾਦਸੇ ਵਾਲੀ ਥਾਂ 'ਤੇ ਪਹੁੰਚੇ ਅਤੇ ਜ਼ਖਮੀਆਂ ਨੂੰ ਊਨਾ ਦੇ ਖੇਤਰੀ ਹਸਪਤਾਲ ਪਹੁੰਚਾਉਣ ਦਾ ਕੰਮ ਸ਼ੁਰੂ ਕੀਤਾ।

 ਜਾਂਚ ਵਿੱਚ ਜੁਟੀ ਪੁਲਿਸ 

ਜ਼ਿਲ੍ਹਾ ਐਸਪੀ ਰਾਕੇਸ਼ ਸਿੰਘ ਨੇ ਦੱਸਿਆ ਕਿ ਬਸੋਲੀ ਵਿੱਚ ਹੋਏ ਹਾਦਸੇ ਵਿੱਚ ਕਰੀਬ 35 ਸ਼ਰਧਾਲੂ ਜ਼ਖ਼ਮੀ ਹੋ ਗਏ ਹਨ। ਜਿਨ੍ਹਾਂ ਦਾ ਊਨਾ ਦੇ ਖੇਤਰੀ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਪੁਲਿਸ ਨੇ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਹਨ। ਪੁਲਸ ਹਾਦਸੇ ਦੀ ਜਾਂਚ ਕਰ ਰਹੀ ਹੈ।

Location: India, Himachal Pradesh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM
Advertisement