ਪੰਜਾਬ ਸਰਕਾਰ ਦਾ ਇਤਿਹਾਸਕ ਕਦਮ,ਪੱਛੜੀਆਂ ਸ਼੍ਰੇਣੀਆਂ ਲਈ ਪਹਿਲੀ ਵਾਰ 2 ਆਧੁਨਿਕ ਹੋਸਟਲ,1.12 ਕਰੋੜ ਦੀ ਪਹਿਲੀ ਕਿਸ਼ਤ ਜਾਰੀ: ਡਾ ਬਲਜੀਤ ਕੌਰ
Published : Aug 8, 2025, 5:34 pm IST
Updated : Aug 8, 2025, 5:34 pm IST
SHARE ARTICLE
Dr. Baljit Kaur
Dr. Baljit Kaur

ਪੰਜਾਬੀ ਯੂਨੀਵਰਸਿਟੀ ਪਟਿਆਲਾ 'ਚ 200 ਵਿਦਿਆਰਥੀਆਂ ਲਈ ਨਵੇਂ ਹੋਸਟਲ,ਫੰਡ ਜਾਰੀ, ਨਿਰਮਾਣ ਜਲਦੀ ਸ਼ੁਰੂ

Punjab News in Punjabi :ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀਆਂ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਵਿੱਚ ਪਹਿਲੀ ਵਾਰ ਪੱਛੜੀਆਂ ਸ਼੍ਰੇਣੀਆਂ ਦੇ ਵਿਦਿਆਰਥੀਆਂ ਲਈ 2 ਆਧੁਨਿਕ ਹੋਸਟਲ ਬਣਾਏ ਜਾ ਰਹੇ ਹਨ। ਇਨ੍ਹਾਂ ਦੋਵੇਂ ਹੋਸਟਲਾਂ ਦੀ ਪਹਿਲੀ ਕਿਸ਼ਤ 1.12 ਕਰੋੜ ਰੁਪਏ ਦੀ ਮਨਜ਼ੂਰੀ ਦੇ ਦਿੱਤੀ ਹੈ, ਜੋ ਜਲਦੀ ਹੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਖਾਤਿਆਂ ਵਿੱਚ ਜਾਵੇਗੀ ਅਤੇ ਨਿਰਮਾਣ ਕੰਮ ਤੁਰੰਤ ਸ਼ੁਰੂ ਹੋ ਜਾਵੇਗਾ। ਇਹ ਹੋਸਟਲ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੱਚ ਲੜਕਿਆਂ ਅਤੇ ਲੜਕੀਆਂ ਲਈ 100-100 ਸੀਟਾਂ ਦੇ ਹੋਣਗੇ ਅਤੇ ਕੁੱਲ 6.99 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਜਾਣਗੇ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਾ. ਬਲਜੀਤ ਕੌਰ ਨੇ ਦੱਸਿਆ ਕਿ ਹਰ ਇੱਕ ਹੋਸਟਲ ਦੀ ਲਾਗਤ 3.49 ਕਰੋੜ ਰੁਪਏ ਹੋਵੇਗੀ। ਦੋਵੇਂ ਹੋਸਟਲਾਂ ਵਿੱਚ ਵਿਦਿਆਰਥੀਆਂ ਲਈ ਆਧੁਨਿਕ ਸੁਵਿਧਾਵਾਂ ਵਾਲੇ ਕਮਰੇ, ਪੜ੍ਹਾਈ ਲਈ ਸੁਚੱਜਾ ਵਾਤਾਵਰਣ ਅਤੇ ਹੋਰ ਜ਼ਰੂਰੀ ਸਹੂਲਤਾਂ ਉਪਲੱਬਧ ਕਰਵਾਈਆਂ ਜਾਣਗੀਆਂ, ਤਾਂ ਜੋ ਉਹ ਆਪਣੀ ਪੜ੍ਹਾਈ ਵਿੱਚ ਪੂਰੀ ਤਰ੍ਹਾਂ ਧਿਆਨ ਕੇਂਦਰਤ ਕਰ ਸਕਣ।

ਉਨ੍ਹਾਂ ਕਿਹਾ ਕਿ ਇਹ ਯੋਜਨਾ ਪੱਛੜੀਆਂ ਸ਼੍ਰੇਣੀਆਂ ਦੇ ਵਿਦਿਆਰਥੀਆਂ ਲਈ ਹੋਸਟਲ ਨਿਰਮਾਣ ਵੱਲ ਪੰਜਾਬ ਸਰਕਾਰ ਦੀ ਨਿਰੰਤਰ ਕੋਸ਼ਿਸ਼ ਦਾ ਹਿੱਸਾ ਹੈ। ਇਹ ਉਪਰਾਲਾ ਦੂਰ-ਦਰਾਜ਼ ਇਲਾਕਿਆਂ ਤੋਂ ਆਉਣ ਵਾਲੇ ਵਿਦਿਆਰਥੀਆਂ ਨੂੰ ਉਚਿਤ ਰਹਿਣ-ਸਹਿਣ ਦੀ ਸਹੂਲਤ ਦੇ ਕੇ ਉੱਚ ਸਿੱਖਿਆ ਹਾਸਲ ਕਰਨ ਵਿੱਚ ਆ ਰਹੀਆਂ ਰੁਕਾਵਟਾਂ ਨੂੰ ਦੂਰ ਕਰੇਗਾ।

ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵਿਦਿਆਰਥੀ-ਕੇਂਦਰਤ ਵਿਕਾਸ, ਆਤਮ ਨਿਰਭਰਤਾ ਅਤੇ ਸਮਰੱਥਾ ਵਧਾਉਣ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਹੋਸਟਲਾਂ ਦੀ ਘਾਟ ਕਾਰਨ ਪੱਛੜੀਆਂ ਸ਼੍ਰੇਣੀਆਂ ਦੇ ਕਈ ਵਿਦਿਆਰਥੀਆਂ ਨੂੰ ਸਿੱਖਿਆ ਤੋਂ ਵਾਂਝਾ ਰਹਿਣਾ ਪੈਂਦਾ ਸੀ, ਜਿਸ ਕਰਕੇ ਸਰਕਾਰ ਵੱਲੋਂ ਨਵੇਂ ਹੋਸਟਲ ਪ੍ਰਾਜੈਕਟਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ।

ਡਾ. ਬਲਜੀਤ ਕੌਰ ਨੇ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹੋਰ ਵੀ ਉਚੇਰੀ ਸਿੱਖਿਆ ਸੰਸਥਾਵਾਂ 'ਚ ਨਵੇਂ ਹੋਸਟਲ ਨਿਰਮਾਣ ਲਈ ਤਜਵੀਜ਼ਾਂ ਮੰਗੀਆਂ ਗਈਆਂ ਹਨ, ਤਾਂ ਜੋ ਰਾਜ ਭਰ ਦੇ ਵਿਦਿਆਰਥੀਆਂ ਨੂੰ ਚੰਗੇ ਰਹਿਣ-ਸਹਿਣ ਦੀ ਸਹੂਲਤ ਦਿੱਤੀ ਜਾ ਸਕੇ।

ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਕੇਵਲ ਢਾਂਚਾਗਤ ਵਿਕਾਸ ਨਹੀਂ, ਸਗੋਂ ਪੱਛੜੀਆਂ ਸ਼੍ਰੇਣੀਆਂ ਦੇ ਨੌਜਵਾਨਾਂ ਨੂੰ ਸਮਾਜਿਕ ਤੌਰ 'ਤੇ ਮਜ਼ਬੂਤ ਕਰਕੇ ਰਾਜ ਦੇ ਵਿਕਾਸ ਵਿੱਚ ਭਾਗੀਦਾਰ ਬਣਾਉਣ ਵੱਲ ਇੱਕ ਵੱਡਾ ਕਦਮ ਹੈ। ਉਨ੍ਹਾਂ ਉਮੀਦ ਜ਼ਾਹਰ ਕੀਤੀ ਕਿ ਇਹ ਪਹਿਲਕਦਮੀਆਂ ਭਵਿੱਖ 'ਚ ਹੋਰ ਵਿਦਿਆਰਥੀ ਅਨੁਕੂਲ ਸਕੀਮਾਂ ਦਾ ਰਾਹ ਖੋਲ੍ਹਣਗੇ।

(For more news apart from Punjab Government, 2 modern hostels first time backward classes, first installment1.12 crore released: Dr. Baljit Kaur News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement